ਬੁਲਡੋਜ਼ਰ ਕਾਰਵਾਈ ''ਤੇ ਸੁਪਰੀਮ ਕੋਰਟ ਦੀ ਤਲਖ਼ ਟਿੱਪਣੀ, ਜਾਣੋ ਕੀ ਕਿਹਾ

Monday, Sep 02, 2024 - 04:12 PM (IST)

ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਕਿਸੇ ਵੀ ਵਿਅਕਤੀ ਦਾ ਘਰ ਸਿਰਫ਼ ਇਸ ਲਈ ਕਿਵੇਂ ਢਾਹਿਆ ਜਾ ਸਕਦਾ ਹੈ ਕਿ ਉਹ ਇਕ ਦੋਸ਼ੀ ਹੈ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਉਹ ਇਸ ਮੁੱਦੇ 'ਤੇ ਦਿਸ਼ਾ-ਨਿਰਦੇਸ਼ ਤੈਅ ਕਰਨ ਦਾ ਪ੍ਰਸਤਾਵ ਰੱਖਦੀ ਹੈ। ਜੱਜ ਬੀ.ਆਰ. ਗਵਈ ਅਤੇ ਜੱਜ ਕੇ.ਵੀ. ਵਿਸ਼ਨਾਥਨ ਦੀ ਬੈਂਚ ਨੇ ਘਰ ਢਾਹੁਣ ਦੀ ਕਾਰਵਾਈ ਖ਼ਿਲਾਫ਼ ਦਾਇਰ ਪਟੀਸ਼ਨਾਂ 'ਤੇ ਕਿਹਾ,''ਭਾਵੇਂ ਹੀ ਉਹ ਦੋਸ਼ੀ ਹੋਵੇ, ਫਿਰ ਵੀ ਕਾਨੂੰਨ ਵਲੋਂ ਤੈਅ ਪ੍ਰਕਿਰਿਆ ਦੀ ਪਾਲਣਾ ਕੀਤੇ ਬਿਨਾਂ ਅਜਿਹਾ ਨਹੀਂ ਕੀਤਾ ਜਾ ਸਕਦਾ।''

ਹਾਲਾਂਕਿ, ਸੁਪਰੀਮ ਕੋਰਟ ਨੇ ਇਹ ਸਪੱਸ਼ਟ ਕੀਤਾ ਕਿ ਉਹ ਕਿਸੇ ਵੀ ਅਣਅਧਿਕਾਰਤ ਨਿਰਮਾਣ ਨੂੰ ਸੁਰੱਖਿਆ ਨਹੀਂ ਦੇਵੇਗਾ। ਬੈਂਚ ਨੇ ਕਿਹਾ,''ਅਸੀਂ ਅਖਿਲ ਭਾਰਤੀ ਆਧਾਰ 'ਤੇ ਕੁਝ ਦਿਸ਼ਾ-ਨਿਰਦੇਸ਼ ਤੈਅ ਕਰਨ ਦਾ ਪ੍ਰਸਤਾਵ ਕਰਦੇ ਹਨ ਤਾਂ ਕਿ ਚੁੱਕੇ ਗਏ ਮੁੱਦਿਆਂ ਦੇ ਸੰਬੰਧ 'ਚ ਚਿੰਤਾਵਾਂ ਦਾ ਹੱਲ ਕੀਤਾ ਜਾ ਸਕੇ।'' ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ 17 ਸਤੰਬਰ ਲਈ ਤੈਅ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News