ਸਿੱਖਿਆ ਸੰਸਥਾਵਾਂ ਦੀ ਰੈਗੂਲੇਸ਼ਨ : ਸੁਪਰੀਮ ਕੋਰਟ ਦਾ ਸਕੂਲ ਸਿੱਖਿਆ ਸਕੱਤਰ ਨੂੰ ਨੋਟਿਸ
Wednesday, Sep 16, 2026 - 08:31 AM (IST)
ਨਵੀਂ ਦਿੱਲੀ (ਏਜੰਸੀ) - ਸੁਪਰੀਮ ਕੋਰਟ ਨੇ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਿੱਖਿਆ ਜਾਂ ਧਾਰਮਿਕ ਸਿੱਖਿਆ ਦੇਣ ਵਾਲੀਆਂ ਸਾਰੀਆਂ ਸੰਸਥਾਵਾਂ ਨੂੰ ਰੈਗੂਲੇਟ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਆਪਣੇ ਹੁਕਮਾਂ ਦੀ ਕਥਿਤ ਤੌਰ ’ਤੇ ਪਾਲਣਾ ਨਾ ਕੀਤੇ ਜਾਣ ਸਬੰਧੀ ਮੰਗਲਵਾਰ ਨੂੰ ਕੇਂਦਰੀ ਸਿੱਖਿਆ ਮੰਤਰਾਲਾ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਦੇ ਸਕੱਤਰ ਤੋਂ ਜਵਾਬ ਮੰਗਿਆ ਹੈ। ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸ਼ੀਲ ਨਾਗੂ ਦੀ ਬੈਂਚ ਨੇ ਸਿੱਖਿਆ ਮੰਤਰਾਲਾ ਵਿਚ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਦੇ ਸਕੱਤਰ ਟੀ. ਕੇ. ਅਨਿਲ ਕੁਮਾਰ ਨੂੰ ਨੋਟਿਸ ਜਾਰੀ ਕਰਦਿਆਂ 4 ਹਫ਼ਤਿਆਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਹੈ। ਸੁਪਰੀਮ ਕੋਰਟ ਵਕੀਲ ਅਸ਼ਵਨੀ ਕੁਮਾਰ ਉਪਾਧਿਆਏ ਵੱਲੋਂ ਦਾਇਰ ਮਾਣਹਾਨੀ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ।
ਇਹ ਵੀ ਪੜ੍ਹੋ : 7500 ਤੋਂ ਵੱਧ ਵਿਦਿਆਰਥੀਆਂ ਨੂੰ ਮਿਲਣਗੀਆਂ ਈ-ਸਕੂਟੀ; CM ਮੋਹਨ ਯਾਦਵ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
