ਸੁਪਰੀਮ ਕੋਰਟ ਵਲੋਂ ਪੰਜਾਬ, ਹਰਿਆਣਾ ਸਮੇਤ 5 ਸੂਬਿਆਂ ਦੀ ਸਰਕਾਰ ਨੂੰ ਝਟਕਾ

Wednesday, Jan 16, 2019 - 12:49 PM (IST)

ਸੁਪਰੀਮ ਕੋਰਟ ਵਲੋਂ ਪੰਜਾਬ, ਹਰਿਆਣਾ ਸਮੇਤ 5 ਸੂਬਿਆਂ ਦੀ ਸਰਕਾਰ ਨੂੰ ਝਟਕਾ

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਦੀ ਚੋਣ ਅਤੇ ਉਨ੍ਹਾਂ ਦੀ ਨਿਯੁਕਤੀ ਦੇ ਸਬੰਧ ਵਿਚ ਬਦਲਾਅ ਦੀ ਮੰਗ ਕਰਨ ਵਾਲੀ 5 ਸੂਬਿਆਂ ਦੀ ਸਰਕਾਰ ਦੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਪੰਜਾਬ, ਕੇਰਲ, ਪੱਛਮੀ ਬੰਗਾਲ, ਹਰਿਆਣਾ ਅਤੇ ਬਿਹਾਰ ਸਰਕਾਰ ਵਲੋਂ ਡੀ. ਜੀ. ਪੀ. ਦੀ ਚੋਣ ਅਤੇ ਨਿਯੁਕਤੀ ਦੇ ਸਬੰਧ ਵਿਚ ਸਥਾਨਕ ਕਾਨੂੰਨਾਂ ਨੂੰ ਅਮਲ 'ਚ ਲਿਆਉਣ ਦੀ ਮੰਗ ਕਰਨ ਵਾਲੀ ਪਟੀਸ਼ਨਾਂ 'ਤੇ ਸੁਣਵਾਈ ਕਰ ਰਹੀ ਸੀ। 

ਚੀਫ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕਿਹਾ ਕਿ ਡੀ. ਜੀ. ਪੀ. ਦੀਆਂ ਨਿਯੁਕਤੀਆਂ ਦੇ ਸਬੰਧ 'ਚ ਨਿਰਦੇਸ਼ ਪੁਲਸ ਅਧਿਕਾਰੀਆਂ ਨੂੰ ਸਿਆਸੀ ਦਖਲ ਅੰਦਾਜੀ ਤੋਂ ਬਚਾਉਣ ਲਈ ਜਨਹਿੱਤ 'ਚ ਜਾਰੀ ਕੀਤੇ ਗਏ ਸਨ। ਇੱਥੇ ਦੱਸ ਦੇਈਏ ਕਿ ਕੋਰਟ ਨੇ ਪਿਛਲੇ ਸਾਲ 3 ਜੁਲਾਈ ਨੂੰ ਦੇਸ਼ ਵਿਚ ਪੁਲਸ ਸੁਧਾਰ ਨੂੰ ਲੈ ਕੇ ਕਈ ਨਿਰਦੇਸ਼ ਦਿੱਤੇ ਅਤੇ ਡੀ. ਜੀ. ਪੀ. ਦੀ ਨਿਯੁਕਤੀ ਦੇ ਸਬੰਧ ਵਿਚ ਵਿਵਸਥਾ ਕੀਤੀ ਸੀ।


author

Tanu

Content Editor

Related News