ਨਿਆਇਕ ਅਧਿਕਾਰੀਆਂ ਨੂੰ ਬੰਧਕ ਬਣਾਉਣ ਦੀ ਜਾਂਚ 2 ਮਹੀਨਿਆਂ ’ਚ ਪੂਰੀ ਕਰੇ NIA : SC

Monday, May 11, 2026 - 10:36 PM (IST)

ਨਿਆਇਕ ਅਧਿਕਾਰੀਆਂ ਨੂੰ ਬੰਧਕ ਬਣਾਉਣ ਦੀ ਜਾਂਚ 2 ਮਹੀਨਿਆਂ ’ਚ ਪੂਰੀ ਕਰੇ NIA : SC

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ. ਆਈ. ਏ.) ਨੂੰ ਪੱਛਮੀ ਬੰਗਾਲ ਦੇ ਮਾਲਦਾ ਜ਼ਿਲੇ ’ਚ 1 ਅਪ੍ਰੈਲ ਨੂੰ ਹੋਈ ਹਿੰਸਾ ਅਤੇ ਨਿਆਇਕ ਅਧਿਕਾਰੀਆਂ ਨੂੰ ਬੰਧਕ ਬਣਾਉਣ ਦੀ ਜਾਂਚ 2 ਮਹੀਨਿਆਂ ਦੇ ਅੰਦਰ ਪੂਰੀ ਕਰਨ ਦਾ ਹੁਕਮ ਦਿੱਤਾ। ਇਸ ਹਿੰਸਾ ’ਚ ਇਕ ਭੀੜ ਨੇ 7 ਨਿਆਇਕ ਅਧਿਕਾਰੀਆਂ ਨੂੰ 9 ਘੰਟਿਆਂ ਤੱਕ ਬੰਧਕ ਬਣਾ ਕੇ ਰੱਖਿਆ ਸੀ। ਚੀਫ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜੋਏਮਾਲਿਆ ਬਾਗਚੀ ਦੇ ਬੈਂਚ ਨੇ ਕਿਹਾ ਕਿ ਐੱਨ. ਆਈ. ਏ. ਨੂੰ ਜਾਂਚ ਪੂਰੀ ਕਰਨ ਤੋਂ ਬਾਅਦ ਸਮਰੱਥ ਅਧਿਕਾਰ ਖੇਤਰ ਵਾਲੀ ਅਦਾਲਤ ਦੇ ਸਾਹਮਣੇ ਆਪਣੀ ਰਿਪੋਰਟ ਦਾਖਲ ਕਰਨੀ ਚਾਹੀਦੀ ਹੈ।

ਬੈਂਚ ਨੇ ਪੁੱਛਿਆ, “ਜਾਂਚ ਦੀ ਕੀ ਸਥਿਤੀ ਹੈ? ਕੀ ਇਹ ਪੂਰੀ ਹੋ ਚੁੱਕੀ ਹੈ?” ਐੱਨ. ਆਈ. ਏ. ਵੱਲੋਂ ਪੇਸ਼ ਹੋਏ ਵਧੀਕ ਸਾਲਿਸਟਰ ਜਨਰਲ ਐੱਸ. ਵੀ. ਰਾਜੂ ਨੇ ਕਿਹਾ ਕਿ ਉਹ ਵਿਸਥਾਰਪੂਰਵਕ ਸਥਿਤੀ ਰਿਪੋਰਟ ਦਾਖਲ ਕਰਨਗੇ। ਬੈਂਚ ਨੇ ਕਿਹਾ, “ਸਾਡਾ ਮੰਨਣਾ ਹੈ ਕਿ ਐੱਨ. ਆਈ. ਏ. ਨੂੰ ਛੇਤੀ ਤੋਂ ਛੇਤੀ ਜਾਂਚ ਪੂਰੀ ਕਰਨ ਦਿਓ, ਸੰਭਵ ਹੋਵੇ ਤਾਂ ਦੋ ਮਹੀਨਿਆਂ ਦੇ ਅੰਦਰ।” ਬੈਂਚ ਨੇ ਟਿੱਪਣੀ ਕੀਤੀ, ‘‘ਤੁਸੀਂ ਆਪਣਾ ਦੋਸ਼-ਪੱਤਰ ਦਾਖਲ ਕਰੋ। ਕਾਨੂੰਨ ਆਪਣਾ ਕੰਮ ਕਰੇਗਾ।’’


author

Rakesh

Content Editor

Related News