1984 ਸਿੱਖ ਵਿਰੋਧੀ ਦੰਗੇ : ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ''ਤੇ SC ਕਰੇਗਾ ਸੁਣਵਾਈ

Monday, Nov 04, 2019 - 01:33 PM (IST)

ਨਵੀਂ ਦਿੱਲੀ— ਸੁਪਰੀਮ ਕੋਰਟ 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਦੀ ਪਟੀਸ਼ਨ 'ਤੇ ਸੁਣਵਾਈ ਕਰੇਗਾ। ਸੋਮਵਾਰ ਨੂੰ ਕੋਰਟ ਨੇ ਕਿਹਾ ਕਿ ਉਹ ਜ਼ਮਾਨਤ ਪਟੀਸ਼ਨ 'ਤੇ ਵਿਚਾਰ ਕਰੇਗਾ। ਸੀਨੀਅਰ ਵਕੀਲ ਸ਼ੇਖਰ ਨਾਪਦੇ ਨੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਰੰਜਨ ਗੋਗੋਈ ਦੀ ਬੈਂਚ 'ਚ ਸੱਜਣ ਕੁਮਾਰ ਵਲੋਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਸੱਜਣ ਕੁਮਾਰ ਦੇ ਵਕੀਲ ਨੇ ਇਸ ਮਾਮਲੇ ਦੀ ਜਲਦ ਤੋਂ ਜਲਦ ਸੁਣਵਾਈ ਦੀ ਮੰਗ ਕੀਤੀ ਹੈ। ਸੱਜਣ ਕੁਮਾਰ ਨੇ ਦਿੱਲੀ ਹਾਈ ਕੋਰਟ ਦੇ ਆਦੇਸ਼ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਸੀ। 73 ਸਾਲਾ ਸੱਜਣ ਨੇ ਜ਼ਮਾਨਤ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਨੂੰ ਅਗਸਤ ਮਹੀਨੇ 'ਚ ਖਾਰਜ ਕਰ ਦਿੱਤਾ ਸੀ।

ਮਿਲੀ ਹੈ ਉਮਰ ਕੈਦ ਦੀ ਸਜ਼ਾ
ਸਾਲ 2018 'ਚ ਦਿੱਲੀ ਹਾਈ ਕੋਰਟ ਨੇ ਕੈਂਟ ਇਲਾਕੇ 'ਚ ਸਿੱਖਾਂ ਦੇ ਕਤਲ ਦੇ ਮਾਮਲੇ 'ਚ ਦੋਸ਼ੀ ਠਹਿਰਾਉਂਦੇ ਹੋਏ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਸੱਜਣ ਕੁਮਾਰ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਹੁਣ ਚੀਫ ਜਸਟਿਸ ਦੀ ਬੈਂਚ 'ਚ ਸੁਣਵਾਈ ਲਈ ਅਪੀਲ ਕੀਤੀ ਗਈ ਹੈ।

ਇਹ ਹੈ ਪੂਰਾ ਮਾਮਲਾ-
31 ਅਕਤੂਬਰ 1984 ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਤਲ ਉਨ੍ਹਾਂ ਦੇ ਸਿੱਖ ਸੁਰੱਖਿਆ ਕਰਮਚਾਰੀਆਂ ਨੇ ਕਰ ਦਿੱਤਾ ਸੀ। ਇਸ ਵਾਰਦਾਤ ਦੇ ਅਗਲੇ ਹੀ ਦਿਨ ਦਿੱਲੀ ਦੇ ਕਈ ਇਲਾਕਿਆਂ 'ਚ ਦੰਗੇ ਭੜਕ ਗਏ ਸਨ। ਸੱਜਣ ਕੁਮਾਰ 'ਤੇ ਸਿੱਖਾਂ ਵਿਰੁੱਧ ਦੰਗੇ ਭੜਕਾਉਣ ਦਾ ਦੋਸ਼ ਲੱਗਾ ਸੀ। ਇਸ ਮਾਮਲੇ 'ਚ ਹਾਈ ਕੋਰਟ ਨੇ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਇਆ ਸੀ। ਉਮਰ ਕੈਦ ਦੀ ਸਜ਼ਾ ਮਿਲਣ ਤੋਂ ਬਾਅਦ 31 ਦਸੰਬਰ 2018 ਨੂੰ ਉਨ੍ਹਾਂ ਨੇ ਹੇਠਲੀ ਅਦਾਲਤ 'ਚ ਸਰੰਡਰ ਕਰ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਮੰਡੋਲੀ ਜੇਲ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਸੱਜਣ ਕੁਮਾਰ ਨੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਸੀ। ਉਨ੍ਹਾਂ ਨੇ ਜ਼ਿਆਦਾ ਉਮਰ ਦਾ ਹਵਾਲਾ ਦਿੰਦੇ ਹੋਏ ਰਿਹਾਅ ਕਰਨ ਦੀ ਮੰਗ ਕਰਦੇ ਹੋਏ ਕੋਰਟ ਨੂੰ ਅਪੀਲ ਕੀਤੀ ਹੈ।


DIsha

Content Editor

Related News