ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

Friday, Sep 11, 2026 - 10:07 AM (IST)

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

ਨਵੀਂ ਦਿੱਲੀ (ਏਜੰਸੀ)- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਗੈਂਗਸਟਰ ਅਬੂ ਸਲੇਮ ਦੀ ਉਹ ਅਪੀਲ ਖਾਰਜ ਕਰ ਦਿੱਤੀ, ਜਿਸ ’ਚ ਉਸ ਨੇ ਇਸ ਆਧਾਰ ’ਤੇ ਹਿਰਾਸਤ ਤੋਂ ਰਿਹਾਈ ਦੀ ਅਪੀਲ ਕੀਤੀ ਸੀ ਕਿ ਪੁਰਤਗਾਲ ਤੋਂ ਉਸ ਦੀ ਹਵਾਲਗੀ ਦੀਆਂ ਸ਼ਰਤਾਂ ਤਹਿਤ ਭਾਰਤ ’ਚ ਜੇਲ ’ਚ ਉਸ ਦੇ 25 ਸਾਲ ਪੂਰੇ ਹੋ ਚੁੱਕੇ ਹਨ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੀ ਬੈਂਚ ਨੇ ਬੰਬਈ ਹਾਈ ਕੋਰਟ ਦੇ ਅਪ੍ਰੈਲ ’ਚ ਦਿੱਤੇ ਗਏ ਹੁਕਮ ਨੂੰ ਬਰਕਰਾਰ ਰੱਖਿਆ। ਹਾਈ ਕੋਰਟ ਨੇ ਤੁਰੰਤ ਰਿਹਾਈ ਦੀ ਅਪੀਲ ਵਾਲੀ ਸਲੇਮ ਦੀ ਅਪੀਲ ਨੂੰ ‘ਸਮੇਂ ਤੋਂ ਪਹਿਲਾਂ’ ਅਤੇ ‘ਗਲਤ ਧਾਰਨਾ ’ਤੇ ਆਧਾਰਿਤ’ ਦੱਸਦਿਆਂ ਖਾਰਜ ਕਰ ਦਿੱਤਾ ਸੀ।

ਸੁਪਰੀਮ ਕੋਰਟ ਨੇ ਸਲੇਮ ਦੀ ਉਸ ਅਪੀਲ ’ਤੇ ਫੈਸਲਾ ਸੁਣਾਇਆ, ਜਿਸ ’ਚ ਉਸ ਨੇ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ। ਫੈਸਲੇ ਦਾ ਵਿਸਥਾਰਤ ਹੁਕਮ ਅਜੇ ਆਉਣਾ ਬਾਕੀ ਹੈ। ਮੁੰਬਈ ਦੇ 1993 ਦੇ ਲੜੀਵਾਰ ਬੰਬ ਧਮਾਕਿਆਂ ਦੇ ਦੋਸ਼ੀ ਸਲੇਮ ਨੂੰ ਲੰਬੇ ਸਮੇਂ ਤੱਕ ਚੱਲੀ ਕਾਨੂੰਨੀ ਲੜਾਈ ਤੋਂ ਬਾਅਦ 11 ਨਵੰਬਰ, 2005 ਨੂੰ ਪੁਰਤਗਾਲ ਤੋਂ ਭਾਰਤ ਦੇ ਹਵਾਲੇ ਕੀਤਾ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News