ਸੁਪਰੀਮ ਕੋਰਟ ਨੇ ਆਸਾਰਾਮ ਨੂੰ ਮੈਡੀਕਲ ਆਧਾਰ 'ਤੇ 31 ਮਾਰਚ ਤੱਕ ਦਿੱਤੀ ਅੰਤਰਿਮ ਜ਼ਮਾਨਤ

Tuesday, Jan 07, 2025 - 01:17 PM (IST)

ਸੁਪਰੀਮ ਕੋਰਟ ਨੇ ਆਸਾਰਾਮ ਨੂੰ ਮੈਡੀਕਲ ਆਧਾਰ 'ਤੇ 31 ਮਾਰਚ ਤੱਕ ਦਿੱਤੀ ਅੰਤਰਿਮ ਜ਼ਮਾਨਤ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਮੰਗਲਵਾਰ ਨੂੰ 2013 ਦੇ ਜਬਰ ਜ਼ਿਨਾਹ ਮਾਮਲੇ 'ਚ ਜੇਲ੍ਹ 'ਚ ਬੰਦ ਆਸਾਰਾਮ ਨੂੰ ਮੈਡੀਕਲ ਆਧਾਰ 'ਤੇ 31 ਮਾਰਚ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ। ਵਿਸ਼ੇਸ਼ ਰੂਪ ਨਾਲ, ਜੱਜ ਐੱਮ.ਐੱਮ. ਸੁੰਦਰੇਸ਼ ਅਤੇ ਰਾਜੇਸ਼ ਬਿੰਦਲ ਦੀ ਬੈਂਚ ਨੇ ਆਸਾਰਾਮ ਨੂੰ ਰਿਹਾਈ ਤੋਂ ਬਾਅਦ ਆਪਣੇ ਪੈਰੋਕਾਰਾਂ ਨੂੰ ਨਹੀਂ ਮਿਲਣ ਦਾ ਨਿਰਦੇਸ਼ ਦਿੱਤਾ। ਸੁਪਰੀਮ ਕੋਰਟ ਨੇ ਕਿਹਾ ਕਿ 86 ਸਾਲਾ ਆਸਾਰਾਮ ਦਿਲ ਦੇ ਰੋਗ ਤੋਂ ਇਲਾਵਾ ਵੱਖ-ਵੱਖ ਉਮਰ ਸੰਬੰਧੀ ਸਿਹਤ ਸਥਿਤੀਆਂ ਨਾਲ ਪੀੜਤ ਹੈ। ਸੁਪਰੀਮ ਕੋਰਟ ਨੇ ਗਾਂਧੀਨਗਰ ਦੀ ਇਕ ਅਦਾਲਤ ਵਲੋਂ 2023 'ਚ ਸੁਣਵਾਈ ਗਈ ਉਮਰ ਕੈਦ ਦੀ ਸਜ਼ਾ ਨੂੰ ਮੁਅੱਤਲ ਕਰਨ ਦੀ ਆਸਾਰਾਮ ਦੀ ਪਟੀਸ਼ਨ 'ਤੇ ਗੁਜਰਾਤ ਸਰਕਾਰ ਤੋਂ ਜਵਾਬ ਮੰਗਿਆ ਸੀ। 

ਇਹ ਵੀ ਪੜ੍ਹੋ : 11 ਜਨਵਰੀ ਤੱਕ ਵਧੀਆਂ ਸਕੂਲਾਂ ਦੀਆਂ ਛੁੱਟੀਆਂ, ਆਨਲਾਈਨ ਲੱਗਣਗੀਆਂ ਕਲਾਸਾਂ

ਸੁਪਰੀਮ ਕੋਰਟ ਨੇ ਕਿਹਾ ਕਿ ਉਹ ਸਿਰਫ਼ ਮੈਡੀਕਲ ਆਧਾਰ 'ਤੇ ਇਸ ਮੁੱਦੇ ਦੀ ਜਾਂਚ ਕਰੇਗੀ। 29 ਅਗਸਤ 2024 ਨੂੰ ਗੁਜਰਾਤ ਹਾਈ ਕੋਰਟ ਨੂੰ ਮੁਅੱਤਲ ਦੀ ਮੰਗ ਕਰਨ ਵਾਲੀ ਆਸਾਰਾਮ ਦੀ ਪਟੀਸ਼ਨ ਖਾਰਜ ਕਰ ਦਿੱਤੀ ਅਤੇ ਉਸ ਨੂੰ ਰਾਹਤ ਦੇਣ ਦਾ ਕੋਈ ਮਸਲਾ ਨਹੀਂ ਪਾਇਆ। ਜਨਵਰੀ 2023 'ਚ ਟ੍ਰਾਇਲ ਕੋਰਟ ਨੇ ਆਸਾਰਾਮ ਨੂੰ 2013 ਦੇ ਮਾਮਲੇ 'ਚ ਦੋਸ਼ੀ ਠਹਿਰਾਇਆ। ਇਕ ਔਰਤ ਨੇ ਇਹ ਮਾਮਲਾ ਉਦੋਂ ਦਰਜ ਕਰਵਾਇਆ ਸੀ, ਜਦੋਂ ਉਹ ਗਾਂਧੀਨਗਰ ਕੋਲ ਉਨ੍ਹਾਂ ਦੇ ਆਸ਼ਰਮ 'ਚ ਰਹਿੰਦੀ ਸੀ। ਆਸਾਰਾਮ ਮੌਜੂਦਾ ਸਮੇਂ ਇਕ ਹੋਰ ਜਬਰ ਜ਼ਿਨਾਹ ਮਾਮਲੇ 'ਚ ਜੋਧਪੁਰ ਜੇਲ੍ਹ 'ਚ ਬੰਦ ਹੈ।

ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ 66 ਸਾਲ ਪੁਰਾਣਾ ਸੋਨੇ ਦਾ ਬਿੱਲ, 1 ਤੋਲੇ ਦੀ ਕੀਮਤ ਸੁਣ ਹੋਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News