ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਪੁੱਛਿਆ-ਲੋਕ ਪ੍ਰੇਸ਼ਾਨ ਹਨ, ਟੈਂਕਰ ਮਾਫੀਆ ਖਿਲਾਫ ਤੁਸੀਂ ਕੀ ਕੀਤਾ?

06/13/2024 9:53:44 AM

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਪਾਣੀ ਦੀ ਬਰਬਾਦੀ ਅਤੇ ਟੈਂਕਰ ਮਾਫੀਆ ਨੂੰ ਲੈ ਕੇ ਦਿੱਲੀ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਪ੍ਰਤੀ ਨਾਰਾਜ਼ਗੀ ਜ਼ਾਹਰ ਕੀਤੀ। ਸੁਪਰੀਮ ਕੋਰਟ ਨੇ 'ਆਪ' ਪਾਰਟੀ ਨੂੰ ਪੁੱਛਿਆ ਕਿ ਇਸ ਸਮੱਸਿਆ ਨਾਲ ਨਜਿੱਠਣ ਲਈ ਉਸ ਨੇ ਕੀ ਕਦਮ ਚੁੱਕੇ ਹਨ। ਅਦਾਲਤ ਨੇ ਕਿਹਾ ਕਿ ਦਿੱਲੀ ’ਚ ਲੋਕ ਪਾਣੀ ਦੀ ਕਿੱਲਤ ਨਾਲ ਪ੍ਰੇਸ਼ਾਨ ਹਨ। ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਜਸਟਿਸ ਪ੍ਰਸੰਨਾ ਬੀ. ਵਰਾਲੇ ਦੀ ਛੁੱਟੀਆਂ ਵਾਲੀ ਬੈਂਚ ਨੇ ਦਿੱਲੀ ਸਰਕਾਰ ਨੂੰ ਕਿਹਾ ਕਿ ਜੇ ਉਹ ਟੈਂਕਰ ਮਾਫੀਆ ਨਾਲ ਨਹੀਂ ਨਜਿੱਠ ਸਕਦੀ ਤਾਂ ਉਹ ਸ਼ਹਿਰ ਦੀ ਪੁਲਸ ਨੂੰ ਟੈਂਕਰ ਮਾਫੀਆ ਦੇ ਖਿਲਾਫ ਕਾਰਵਾਈ ਕਰਨ ਲਈ ਕਹੇਗੀ।

ਇਹ ਵੀ ਪੜ੍ਹੋ- ਲੀਕ ਨਾ ਹੋਵੇ ਜਾਣਕਾਰੀ, PM ਮੋਦੀ ਨੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਲਈ ਅਪਣਾਇਆ ਨਵਾਂ ਪੈਂਤੜਾ

ਅਦਾਲਤ ਨੇ ਕਿਹਾ ਕਿ ਜੇ ਉਸੇ ਪਾਣੀ ਨੂੰ ਟੈਂਕਰਾਂ ਰਾਹੀਂ ਪਹੁੰਚਾਇਆ ਜਾ ਸਕਦਾ ਹੈ, ਤਾਂ ਉਸ ਨੂੰ ਪਾਈਪਲਾਈਨ ਰਾਹੀਂ ਕਿਉਂ ਨਹੀਂ ਮੁਹੱਈਆ ਕਰਵਾਇਆ ਜਾ ਸਕਦਾ। ਜੇ ਬਿਜਲੀ ਚੋਰੀ ਰੋਕਣ ਲਈ ਸਖ਼ਤ ਕਾਨੂੰਨ ਹੋ ਸਕਦੇ ਹਨ ਤਾਂ ਪਾਣੀ ਦੀ ਬਰਬਾਦੀ ਰੋਕਣ ਲਈ ਕਾਨੂੰਨ ਕਿਉਂ ਨਹੀਂ ਹੋ ਸਕਦੇ। ਬੈਂਚ ਨੇ ਕਿਹਾ ਕਿ ਜੇ ਹਿਮਾਚਲ ਪ੍ਰਦੇਸ਼ ਤੋਂ ਪਾਣੀ ਆ ਰਿਹਾ ਹੈ ਤਾਂ ਦਿੱਲੀ ’ਚ ਕਿੱਥੇ ਜਾ ਰਿਹਾ ਹੈ? ਇਥੇ ਇੰਨੀ ਚੋਰੀ ਹੋ ਰਹੀ ਹੈ, ਟੈਂਕਰ ਮਾਫੀਆ ਕੰਮ ਕਰ ਰਹੇ ਹਨ। ਕੀ ਤੁਸੀਂ ਇਨ੍ਹਾਂ ਦੇ ਖਿਲਾਫ ਕੋਈ ਕਾਰਵਾਈ ਕੀਤੀ ਹੈ? ਜੇ ਤੁਸੀਂ ਕੋਈ ਕਾਰਵਾਈ ਨਹੀਂ ਕਰ ਰਹੇ ਹੋ ਤਾਂ ਅਸੀ ਇਸ ਮਾਮਲੇ ਨੂੰ ਦਿੱਲੀ ਪੁਲਸ ਨੂੰ ਸੌਂਪ ਦੇਵਾਂਗੇ। ਲੋਕ ਪ੍ਰੇਸ਼ਾਨ ਹਨ।

ਇਹ ਵੀ ਪੜ੍ਹੋ- ਰਾਸ਼ਟਰਪਤੀ ਮੁਰਮੂ ਨੇ ਲਾਲ ਕਿਲ੍ਹਾ ਹਮਲਾ ਮਾਮਲੇ 'ਚ ਦੋਸ਼ੀ ਪਾਕਿਸਤਾਨੀ ਅੱਤਵਾਦੀ ਦੀ ਰਹਿਮ ਪਟੀਸ਼ਨ ਕੀਤੀ ਖਾਰਜ

ਹਿਮਾਚਲ ਸਰਕਾਰ ਦੀ ਵੀ ਕੀਤੀ ਖਿਚਾਈ

ਸੁਪਰੀਮ ਕੋਰਟ ਨੇ ਰਾਸ਼ਟਰੀ ਰਾਜਧਾਨੀ ਖੇਤਰ ’ਚ ਪਾਣੀ ਸੰਕਟ ਮਾਮਲੇ ’ਚ ਹਿਮਾਚਲ ਪ੍ਰਦੇਸ਼ ਸਰਕਾਰ ਦੇ ਢਿੱਲੇ ਰਵੱਈਏ ’ਤੇ ਉਨ੍ਹਾਂ ਦੀ ਵੀ ਜੰਮ ਕੇ ਖਿਚਾਈ ਕੀਤੀ ਅਤੇ ਕਿਹਾ ਕਿ ਪਾਣੀ ਪਹਿਲਾਂ ਹੀ ਬੈਰਾਜ ’ਚ ਵਹਿ ਚੁੱਕਾ ਹੈ। ਅਦਾਲਤ ਨੇ ਦਿੱਲੀ ਸਰਕਾਰ ਵੱਲੋਂ ਦਰਜ ਇਕ ਪਟੀਸ਼ਨ ’ਤੇ ਕਾਰਵਾਈ ਕਰਦੇ ਹੋਏ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਹੁਕਮ ਦਿੱਤਾ ਸੀ ਕਿ ਉਹ ਦਿੱਲੀ ’ਚ ਗੰਭੀਰ ਸੰਕਟ ਅਤੇ ਮੌਜੂਦਾ ਗਰਮੀ ਦੀ ਸਥਿਤੀ ਦੇ ਮੱਦੇਨਜ਼ਰ ਪੀਣ ਵਾਲੇ ਪਾਣੀ ਦੀ ਲੋੜ ਲਈ ਉਸ ਦੇ ਕੋਲ ਮੁਹੱਈਆ 137 ਕਿਊਸਿਕ ਵਾਧੂ ਪਾਣੀ ਜਾਰੀ ਕਰੇ।

ਇਹ ਵੀ ਪੜ੍ਹੋ-  ਇਸ ਸੂਬੇ ਦੀ ਸਰਕਾਰ ਵਲੋਂ ਕੁੜੀਆਂ ਨੂੰ ਮਹੀਨਾਵਾਰ ਭੱਤਾ ਦੇਣ ਦਾ ਐਲਾਨ, ਇਨ੍ਹਾਂ ਵਿਦਿਆਰਥਣਾਂ ਨੂੰ ਮਿਲੇਗਾ ਲਾਭ


Tanu

Content Editor

Related News