ਅਯੁੱਧਿਆ ਫੈਸਲੇ ਨੇ ਮੰਦਰ ''ਤੇ ਰਾਜਨੀਤੀ ਦੇ ਦਰਵਾਜ਼ੇ ਕੀਤੇ ਬੰਦ : ਸੁਰਜੇਵਾਲਾ

11/09/2019 2:08:51 PM

ਨਵੀਂ ਦਿੱਲੀ— ਅਯੁੱਧਿਆ ਰਾਮ ਜਨਮਭੂਮੀ-ਬਾਬਰੀ ਮਸਜਿਦ ਵਿਵਾਦ 'ਤੇ ਸੁਪਰੀਮ ਕੋਰਟ ਨੇ ਇਤਿਹਾਸਕ ਫੈਸਲਾ ਸੁਣਾ ਦਿੱਤਾ ਹੈ। ਕੋਰਟ ਨੇ ਫੈਸਲਾ ਸੁਣਾਉਂਦੇ ਹੋਏ ਵਿਵਾਦਿਤ ਜ਼ਮੀਨ ਰਾਮ ਜਨਮਭੂਮੀ ਨਿਆਸ ਨੂੰ ਦੇ ਦਿੱਤੀ ਹੈ। ਭਾਰਤੀ ਰਾਸ਼ਟਰੀ ਕਾਂਗਰਸ ਨੇ ਅਯੁੱਧਿਆ ਮਾਮਲੇ 'ਚ ਸੁਪਰੀਮ ਕਰੋਟ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਕਾਂਗਰਸ ਸ਼੍ਰੀ ਰਾਮ ਮੰਦਰ ਦੇ ਨਿਰਮਾਣ ਦੇ ਪੱਖ 'ਚ ਹੈ।

ਮੰਦਰ 'ਤੇ ਰਾਜਨੀਤੀ ਦੇ ਦਰਵਾਜ਼ੇ ਬੰਦ
ਕਾਂਗਰਸ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਮੰਦਰ 'ਤੇ ਰਾਜਨੀਤੀ ਦੇ ਦਰਵਾਜ਼ੇ ਵੀ ਬੰਦ ਹੋ ਗਏ ਹਨ। ਸੁਰਜੇਵਾਲਾ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਫੈਸਲਾ ਆ ਚੁਕਿਆ ਹੈ ਅਤੇ ਅਸੀਂ ਰਾਮ ਮੰਦਰ ਦੇ ਨਿਰਮਾਣ ਦੇ ਪੱਖ 'ਚ ਹਾਂ। ਇਸ ਫੈਸਲੇ ਨੇ ਨਾ ਸਿਰਫ਼ ਮੰਦਰ ਦੇ ਨਿਰਮਾਣ ਲਈ ਦਰਵਾਜ਼ੇ ਖੋਲ੍ਹੇ ਸਗੋਂ ਇਸ ਮੁੱਦੇ ਦਾ ਸਿਆਸੀਕਰਨ ਕਰਨ ਲਈ ਭਾਜਪਾ ਅਤੇ ਹੋਰ ਲੋਕਾਂ ਲਈ ਦਰਵਾਜ਼ੇ ਵੀ ਬੰਦ ਕਰ ਦਿੱਤੇ ਹਨ। ਸੁਰਜੇਵਾਲਾ ਅਨੁਸਾਰ 1993 'ਚ ਰਾਮ ਮੰਦਰ ਲਈ ਜ਼ਮੀਨ ਐਕਵਾਇਰ ਕਰਨ ਦਾ ਕੰਮ ਕਾਂਗਰਸ ਪਾਰਟੀ ਨੇ ਕੀਤਾ ਸੀ।

ਕਾਂਗਰਸ ਸੁਪਰੀਮ ਕੋਰਟ ਦੇ ਫੈਸਲੇ ਦਾ ਸਨਮਾਨ ਕਰਦੀ ਹੈ
ਇਸ ਤੋਂ ਇਲਾਵਾ ਕਾਂਗਰਸ ਦੀ ਸਰਵਉੱਚ ਇਕਾਈ ਕਾਂਗਰਸ ਕਾਰਜ ਕਮੇਟੀ (ਸੀ.ਡਬਲਿਊ.ਸੀ.) ਨੇ ਕਿਹਾ ਕਿ ਉਹ ਅਯੁੱਧਿਆ ਮਾਮਲੇ 'ਤੇ ਆਏ ਸੁਪਰੀਮ ਕੋਰਟ ਦੇ ਫੈਸਲੇ ਦਾ ਸਨਮਾਨ ਕਰਦੀ ਹੈ ਅਤੇ ਹੁਣ ਸਾਰਿਆਂ ਨੂੰ ਸ਼ਾਂਤੀ ਅਤੇ ਸਦਭਾਵਨਾ ਯਕੀਨੀ ਕਰਨੀ ਚਾਹੀਦੀ ਹੈ। ਸੀ.ਡਬਲਿਊ.ਸੀ. ਦੀ ਬੈਠਕ ਤੋਂ ਬਾਅਦ ਜਾਰੀ ਬਿਆਨ 'ਚ ਕਿਹਾ ਗਿਆ,''ਭਾਰਤੀ ਰਾਸ਼ਟਰੀ ਕਾਂਗਰਸ ਅਯੁੱਧਿਆ ਮਾਮਲੇ 'ਚ ਸੁਪਰੀਮ ਕੋਰਟ ਦੇ ਫੈਸਲੇ ਦਾ ਸਨਮਾਨ ਕਰਦੀ ਹੈ।''


DIsha

Content Editor

Related News