ਸੁਪਰੀਮ ਕੋਰਟ ਨੇ ਬਾਬਰੀ ਮਸਜਿਦ ਮਾਮਲੇ ''ਤੇ ਫੈਸਲਾ ਸੁਣਾਉਣ ਵਾਲੇ ਜੱਜ ਦੀ ਸੁਰੱਖਿਆ ਵਧਾਉਣ ਤੋਂ ਕੀਤਾ ਇਨਕਾਰ

Monday, Nov 02, 2020 - 01:26 PM (IST)

ਸੁਪਰੀਮ ਕੋਰਟ ਨੇ ਬਾਬਰੀ ਮਸਜਿਦ ਮਾਮਲੇ ''ਤੇ ਫੈਸਲਾ ਸੁਣਾਉਣ ਵਾਲੇ ਜੱਜ ਦੀ ਸੁਰੱਖਿਆ ਵਧਾਉਣ ਤੋਂ ਕੀਤਾ ਇਨਕਾਰ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬਾਬਰੀ ਮਸਜਿਦ ਢਾਹੁਣ ਦੇ ਮਾਮਲੇ 'ਚ ਫੈਸਲਾ ਦੇਣ ਵਾਲੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੇ ਸੇਵਾਮੁਕਤ ਵਿਸ਼ੇਸ਼ ਜੱਜ ਸੁਰੇਂਦਰ ਕੁਮਾਰ ਯਾਦਵ ਨੂੰ ਦਿੱਤੀ ਗਈ ਸੁਰੱਖਿਆ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ। ਕੋਰਟ ਨੇ ਬਾਬਰੀ ਮਸਜਿਦ ਦੇ ਮਾਮਲੇ 'ਚ ਭਾਜਪਾ ਨੇਤਾਵਾਂ ਸਮੇਤ ਸਾਰੇ ਦੋਸ਼ੀਆਂ ਨੂੰ ਬਰੀ ਕਰਨ ਦਾ ਫੈਸਲਾ ਦੇਣ ਵਾਲੇ ਸਾਬਕਾ ਜੱਜ ਦੀ ਸੁਰੱਖਿਆ ਵਧਾਉਣ ਦੀ ਅਪੀਲ ਇਹ ਕਹਿੰਦੇ ਹੋਏ ਠੁਕਰਾ ਦਿੱਤੀ ਕਿ ਉਸ ਨੇ 30 ਸਤੰਬਰ ਦੀ ਚਿੱਠੀ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਹੈ। ਉਸ ਨੂੰ ਲੱਗਦਾ ਹੈ ਕਿ ਸਾਬਕਾ ਜੱਜ ਦੀ ਸੁਰੱਖਿਆ ਵਧਾਉਣ ਦੀ ਕੋਈ ਜ਼ਰੂਰਤ ਨਹੀਂ ਹੈ। ਸ਼੍ਰੀ ਯਾਦਵ ਨੇ ਸੇਵਾਮੁਕਤੀ ਤੋਂ ਬਾਅਦ ਲਗਾਤਾਰ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਸੀ। ਮੁਕੱਦਮੇ ਦੇ ਤੁਰੰਤ ਨਿਪਟਾਰੇ ਲਈ 2017 ਤੋਂ ਸੁਪਰੀਮ ਕੋਰਟ ਉਸ ਦੀ ਮਾਨੀਟਰਿੰਗ ਕਰ ਰਹੀ ਸੀ।

ਇਹ ਵੀ ਪੜ੍ਹੋ : 'ਬਾਬਾ ਕਾ ਢਾਬਾ' ਨੂੰ ਮਸ਼ਹੂਰ ਕਰਨ ਵਾਲੇ ਨੌਜਵਾਨ ਵਿਰੁੱਧ ਮਾਲਕ ਪੁੱਜਾ ਥਾਣੇ, ਜਾਣੋ ਕੀ ਹੈ ਵਜ੍ਹਾ

ਦੱਸਣਯੋਗ ਹੈ ਕਿ ਬਾਬਰੀ ਮਸਜਿਦ ਢਾਹੁਣ ਦਾ ਮਾਮਲਾ 28 ਸਾਲਾਂ ਖਿੱਚਿਆ ਜਾ ਰਿਹਾ ਸੀ। ਸੁਪਰੀਮ ਕੋਰਟ ਨੇ ਸਪੈਸ਼ਲ ਸੈੱਲ ਨੂੰ ਅਗਸਤ ਮਹੀਨੇ ਤੱਕ ਟ੍ਰਾਇਲ ਪੂਰਾ ਕਰਨ ਦੀ ਡੈੱਡਲਾਈਨ ਦਿੱਤੀ ਸੀ ਅਤੇ ਕਿਹਾ ਸੀ ਕਿ ਕੋਰਟ ਜਲਦ ਤੋਂ ਜਲਦ ਇਸ ਮਾਮਲੇ 'ਚ ਫੈਸਲਾ ਸੁਣਾਏ। ਜਿਸ ਤੋਂ ਬਾਅਦ ਸਪੈਸ਼ਲ ਸੀ.ਬੀ.ਆਈ. ਕੋਰਟ ਨੇ ਬਾਬਰੀ ਮਸਜਿਦ ਕੇਸ 'ਚ ਆਖਰੀ ਫੈਸਲਾ ਸੁਣਾਉਣ ਲਈ 30 ਸਤੰਬਰ 2020 ਨੂੰ ਆਖਰੀ ਤਾਰੀਖ਼ ਤੈਅ ਕੀਤੀ ਸੀ ਅਤੇ 30 ਸਤੰਬਰ ਨੂੰ ਹੀ ਫੈਸਲਾ ਆਇਆ ਸੀ।

ਇਹ ਵੀ ਪੜ੍ਹੋ : ਪਤੀ ਨੇ ਪਹਿਲਾਂ ਪਤਨੀ ਦਾ ਚਾਕੂ ਮਾਰ ਕੀਤਾ ਕਤਲ, ਫਿਰ ਖ਼ੁਦ ਖਾ ਲਿਆ ਜ਼ਹਿਰ, ਇਹ ਸੀ ਵਜ੍ਹਾ


author

DIsha

Content Editor

Related News