ਰਾਜੋਆਣਾ ਦੀ ਰਹਿਮ ਪਟੀਸ਼ਨ ਨੂੰ ਲੈ ਕੇ ਸੁਪਰੀਮ ਕੋਰਟ ਦਾ ਫਰਮਾਨ

Monday, Nov 18, 2024 - 06:18 PM (IST)

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਸਕੱਤਰ ਨੂੰ ਸੋਮਵਾਰ ਨੂੰ ਨਿਰਦੇਸ਼ ਦਿੱਤਾ ਕਿ ਉਹ 1995 'ਚ ਪੰਜਾਬ ਦੇ ਉਸ ਵੇਲੇ ਦੇ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ 'ਚ ਮੌਤ ਦੀ ਸਜ਼ਾ ਪ੍ਰਾਪਤ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ਨੂੰ ਰਾਸ਼ਟਰਪਤੀ ਦੇ ਸਾਹਮਣੇ ਵਿਚਾਰ ਲਈ ਰੱਖਣ। ਜਸਟਿਸ ਬੀ. ਆਰ. ਗਵਈ, ਜਸਟਿਸ ਪੀ. ਕੇ. ਮਿਸ਼ਰਾ ਅਤੇ ਜਸਟਿਸ ਕੇ. ਵੀ. ਵਿਸ਼ਵਨਾਥ ਦੀ ਬੈਂਚ ਨੇ ਰਾਸ਼ਟਰਪਤੀ ਤੋਂ ਦੋ ਹਫ਼ਤਿਆਂ ਦੇ ਅੰਦਰ ਪਟੀਸ਼ਨ 'ਤੇ ਵਿਚਾਰ ਕਰਨ ਦੀ ਬੇਨਤੀ ਕੀਤੀ।

ਇਹ ਵੀ ਪੜ੍ਹੋ- ਕਰ ਲਓ ਤੌਬਾ! ਜਵਾਕਾਂ ਹੱਥ ਵਾਹਨ ਫੜ੍ਹਾਉਣ ਵਾਲਿਆਂ ਨੂੰ 3 ਸਾਲ ਦੀ ਹੋਵੇਗੀ ਜੇਲ੍ਹ

ਬੈਂਚ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ ਲਈ ਵਿਸ਼ੇਸ਼ ਰੂਪ ਨਾਲ ਅੱਜ ਦਾ ਦਿਨ ਤੈਅ ਕੀਤੇ ਜਾਣ ਦੇ ਬਾਵਜੂਦ ਭਾਰਤ ਸੰਘ ਵਲੋਂ ਕੋਈ ਵੀ ਹਾਜ਼ਰ ਨਹੀਂ ਹੋਇਆ। ਬੈਂਚ ਸਿਰਫ ਇਸੇ ਮਾਮਲੇ ਦੀ ਸੁਣਵਾਈ ਲਈ ਬੈਠੀ ਸੀ। ਬੈਂਚ ਨੇ ਕਿਹਾ ਕਿ ਸੁਣਵਾਈ ਦੀ ਇਸ ਤੋਂ ਪਹਿਲਾਂ ਦੀ ਤਾਰੀਖ਼ ਵਿਚ ਮਾਮਲੇ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ ਤਾਂ ਕਿ ਕੇਂਦਰ ਸਰਕਾਰ ਰਾਸ਼ਟਰਪਤੀ ਦਫ਼ਤਰ ਤੋਂ ਇਹ ਨਿਰਦੇਸ਼ ਲੈ ਸਕੇ ਕਿ ਰਹਿਮ ਪਟੀਸ਼ਨ 'ਤੇ ਕਦੋਂ ਤੱਕ ਫ਼ੈਸਲਾ ਲਿਆ ਜਾਵੇਗਾ।

ਇਹ ਵੀ ਪੜ੍ਹੋ- ਔਰਤਾਂ ਦੇ ਖਾਤੇ 'ਚ ਆਉਣਗੇ 2100 ਰੁਪਏ

ਸੁਪਰੀਮ ਕੋਰਟ ਨੇ ਇਸ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ ਕਿ ਪਟੀਸ਼ਨਰ ਨੂੰ ਮੌਤ ਦੀ ਸਜ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਅਸੀਂ ਭਾਰਤ ਦੇ ਰਾਸ਼ਟਰਪਤੀ ਦੇ ਸਕੱਤਰ ਨੂੰ ਇਹ ਮਾਮਲਾ ਰਾਸ਼ਟਰਪਤੀ ਦੇ ਸਾਹਮਣੇ ਰੱਖਣ ਲਈ ਨਿਰਦੇਸ਼ ਦਿੰਦੇ ਹਾਂ ਅਤੇ ਉਨ੍ਹਾਂ ਨੂੰ ਅੱਜ ਤੋਂ ਦੋ ਹਫ਼ਤਿਆਂ ਦੇ ਅੰਦਰ ਇਸ 'ਤੇ ਵਿਚਾਰ ਕਰਨ ਦੀ ਬੇਨਤੀ ਕਰਦੇ ਹਾਂ, ਉਨ੍ਹਾਂ ਕਿਹਾ ਕਿ ਇਸ ਕੇਸ ਦੀ ਅਗਲੀ ਸੁਣਵਾਈ 5 ਦਸੰਬਰ ਨੂੰ ਹੋਵੇਗੀ। ਦੱਸ ਦੇਈਏ ਕਿ ਸੁਪਰੀਮ ਕੋਰਟ ਨੇ 25 ਸਤੰਬਰ ਨੂ ਰਾਜੋਆਣਾ ਦੀ ਪਟੀਸ਼ਨ 'ਤੇ ਕੇਂਦਰ, ਪੰਜਾਬ ਸਰਕਾਰ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਸੀ। 

ਇਹ ਵੀ ਪੜ੍ਹੋ- ਕੜਾਕੇ ਦੀ ਠੰਡ ਲਈ ਹੋ ਜਾਓ ਤਿਆਰ, ਇਨ੍ਹਾਂ ਸੂਬਿਆਂ 'ਚ ਮੀਂਹ ਦਾ ਅਲਰਟ

ਰਾਜੋਆਣਾ ਨੂੰ 31 ਅਗਸਤ 1995 ਨੂੰ ਚੰਡੀਗੜ੍ਹ ਵਿਚ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਹੋਏ ਬੰਬ ਧਮਾਕੇ ਦੇ ਮਾਮਲੇ 'ਚ ਦੋਸ਼ੀ ਪਾਇਆ ਗਿਆ ਸੀ। ਇਸ ਘਟਨਾ ਵਿਚ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਅਤੇ 16 ਹੋਰ ਲੋਕ ਮਾਰੇ ਗਏ ਸਨ। ਰਾਜੋਆਣਾ ਨੂੰ ਜੁਲਾਈ 2007 ਵਿਚ ਵਿਸ਼ੇਸ਼ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਸੀ। ਰਾਜੋਆਣਾ ਨੇ ਆਪਣੀ ਪਟੀਸ਼ਨ 'ਚ ਕਿਹਾ ਹੈ ਕਿ ਮਾਰਚ 2012 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਸ ਵਲੋਂ ਸੰਵਿਧਾਨ ਦੀ ਧਾਰਾ-72 ਤਹਿਤ ਰਹਿਮ ਦੀ ਅਪੀਲ ਦਾਇਰ ਕੀਤੀ ਸੀ। ਪਿਛਲੇ ਸਾਲ 3 ਮਈ ਨੂੰ ਸੁਪਰੀਮ ਕੋਰਟ ਨੇ ਰਾਜੋਆਣਾ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਤੋਂ ਇਨਕਾਰ ਕਰ ਦਿੱਤਾ ਸੀ। 


Tanu

Content Editor

Related News