ਰਾਜੋਆਣਾ ਦੀ ਪਟੀਸ਼ਨ ''ਤੇ ਸੁਣਵਾਈ 2 ਹਫ਼ਤਿਆਂ ਲਈ ਮੁਲਤਵੀ

Monday, Nov 04, 2024 - 11:22 AM (IST)

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਮੌਤ ਦੀ ਸਜ਼ਾ ਪਾਏ ਕੈਦੀ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ 'ਤੇ ਸੁਣਵਾਈ 2 ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ ਹੈ। ਰਾਜੋਆਣਾ ਨੂੰ 1995 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਲਈ ਮੌਤ ਦੀ ਸਜ਼ਾ ਸੁਣਾਈ ਗਈ ਸੀ। ਪੰਜਾਬ ਪੁਲਸ ਦੇ ਸਾਬਕਾ ਕਾਂਸਟੇਬਲ ਰਾਜੋਆਣਾ ਨੇ ਸਰਕਾਰ ਵਲੋਂ ਉਲ ਦੀ ਦਯਾ ਪਟੀਸ਼ਨ 'ਤੇ ਫ਼ੈਸਲਾ ਕਰਨ 'ਚ ਦੇਰੀ ਨੂੰ ਲੈ ਕੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਉਹ ਕਰੀਬ 29 ਸਾਲਾਂ ਤੋਂ ਜੇਲ੍ਹ 'ਚ ਬੰਦ ਹੈ।

ਇਹ ਵੀ ਪੜ੍ਹੋ : 65 ਹਜ਼ਾਰ ਲੋਕਾਂ ਦਾ ਆਧਾਰ ਕਾਰਡ ਹੋਵੇਗਾ ਰੱਦ! ਜਾਣੋ ਕਾਰਨ

ਦੱਸ ਦੇਈਏ ਕਿ ਬੇਅੰਤ ਸਿੰਘ ਅਤੇ 16 ਹੋਰ ਲੋਕ 31 ਅਗਸਤ, 1995 ਨੂੰ ਚੰਡੀਗੜ੍ਹ ਦੇ ਸਿਵਲ ਸਕੱਤਰੇਤ ਦੇ ਪ੍ਰਵੇਸ਼ ਦੁਆਰ 'ਤੇ ਇਕ ਧਮਾਕੇ 'ਚ ਮਾਰੇ ਗਏ ਸਨ। ਇਕ ਵਿਸ਼ੇਸ਼ ਅਦਾਲਤ ਨੇ ਜੁਲਾਈ 2007 'ਚ ਰਾਜੋਆਣਾ ਨੂੰ ਬੇਅੰਤ ਸਿੰਘ ਕਤਲ ਕੇਸ 'ਚ ਮੌਤ ਦੀ ਸਜ਼ਾ ਸੁਣਾਈ ਸੀ। ਰਾਜੋਆਣਾ ਨੇ ਕਿਹਾ ਕਿ ਮਾਰਚ 2012 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੇ ਸੰਵਿਧਾਨ ਦੀ ਧਾਰਾ 72 ਤਹਿਤ ਉਸ ਵਲੋਂ ਰਹਿਮ ਦੀ ਅਪੀਲ ਦਾਇਰ ਕੀਤੀ ਸੀ। ਪਿਛਲੇ ਸਾਲ 3 ਮਈ ਨੂੰ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਘਟਾਉਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਕਿਹਾ ਸੀ ਕਿ ਸਮਰੱਥ ਅਧਿਕਾਰੀ ਉਸ ਦੀ ਰਹਿਮ ਦੀ ਅਪੀਲ 'ਤੇ ਵਿਚਾਰ ਕਰ ਸਕਦੇ ਹਨ।  

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News