''ਸ਼ੈਲਟਰ ਹੋਮ ਨਹੀਂ, ਨਸਬੰਦੀ...'', ਆਵਾਰਾ ਕੁੱਤਿਆਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ

Friday, Aug 22, 2025 - 11:04 AM (IST)

''ਸ਼ੈਲਟਰ ਹੋਮ ਨਹੀਂ, ਨਸਬੰਦੀ...'', ਆਵਾਰਾ ਕੁੱਤਿਆਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ

ਨੈਸ਼ਨਲ ਡੈਸਕ : ਸੁਪਰੀਮ ਕੋਰਟ ਨੇ ਆਵਾਰਾ ਕੁੱਤਿਆਂ ਨੂੰ ਲੈ ਕੇ ਇਕ ਵੱਡਾ ਫ਼ੈਸਲਾ ਸੁਣਾਇਆ ਹੈ, ਜਿਸ ਨਾਲ ਕੁੱਤਿਆਂ ਨੂੰ ਪਿਆਰ ਕਰਨ ਵਾਲੇ ਲੋਕਾਂ ਨੂੰ ਬਹੁਤ ਖ਼ੁਸ਼ੀ ਹੋਵੇਗੀ। ਅਦਾਲਤ ਨੇ ਫ਼ੈਸਲਾ ਸੁਣਾਉਂਦੇ ਹੋਏ ਕਿਹਾ ਕਿ ਸ਼ੈਲਟਰ ਹੋਮ ਵਿੱਚ ਭੇਜੇ ਗਏ ਕੁੱਤਿਆਂ ਨੂੰ ਛੱਡ ਦਿੱਤਾ ਜਾਵੇਗਾ। ਸ਼ੈਲਟਰ ਹੋਮ ਵਿੱਚ ਸਿਰਫ਼ ਬੀਮਾਰ ਹੋਏ ਅਤੇ ਹਮਲਾਵਰ ਕੁੱਤਿਆਂ ਨੂੰ ਹੀ ਰੱਖਿਆ ਜਾਵੇਗਾ। ਕੁੱਤਿਆਂ ਨੂੰ ਨਸਬੰਦੀ ਤੋਂ ਬਾਅਦ ਉਹਨਾਂ ਦੀਆਂ ਥਾਵਾਂ 'ਤੇ ਹੀ ਛੱਡ ਦਿੱਤਾ ਜਾਵੇਗਾ।

ਪੜ੍ਹੋ ਇਹ ਵੀ - Delhi CM Attacked : ਜਾਂਚ ਦੌਰਾਨ ਸਾਹਮਣੇ ਆਈ ਇਕ ਹੋਰ ਹੈਰਾਨੀਜਨਕ ਅਪਡੇਟ

ਦੱਸ ਦੇਈਏ ਕਿ ਇਹ ਫ਼ੈਸਲਾ ਜਸਟਿਸ ਵਿਕਰਮ ਨਾਥ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਵਲੋਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨੋਟਿਸ ਵੀ ਜਾਰੀ ਕੀਤਾ ਹੈ। ਇਹ ਫ਼ੈਸਲਾ ਨਾ ਸਿਰਫ਼ ਕੁੱਤਿਆਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ, ਸਗੋਂ ਮਨੁੱਖੀ ਸੁਰੱਖਿਆ ਅਤੇ ਵਾਤਾਵਰਣ ਸੰਤੁਲਨ ਬਣਾਈ ਰੱਖਣ ਲਈ ਵੀ ਮਹੱਤਵਪੂਰਨ ਮੰਨਿਆ ਜਾਂਦਾ ਹੈ।

ਪੜ੍ਹੋ ਇਹ ਵੀ - ਅਮਰੀਕਾ ਗਏ 5.5 ਕਰੋੜ Visa ਧਾਰਕਾਂ ਲਈ ਬੁਰੀ ਖ਼ਬਰ: ਰੱਦ ਹੋ ਸਕਦੈ ਤੁਹਾਡਾ Visa!

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News