3 ਜੱਜਾਂ ਨੂੰ ਸੁਪਰੀਮ ਕੋਰਟ ਦਾ ਜੱਜ ਨਿਯੁਕਤੀ ਕਰਨ ਦੀ ਸਿਫਾਰਸ਼
Monday, May 26, 2025 - 11:29 PM (IST)

ਨਵੀਂ ਦਿੱਲੀ, (ਭਾਸ਼ਾ)- ਸੁਪਰੀਮ ਕੋਰਟ ਕਾਲਜੀਅਮ ਨੇ ਸੋਮਵਾਰ ਨੂੰ ਕਰਨਾਟਕ ਹਾਈ ਕੋਰਟ ਦੇ ਚੀਫ ਜਸਟਿਸ ਐੱਨ. ਵੀ. ਅੰਜਾਰੀਆ, ਗੁਹਾਟੀ ਹਾਈ ਕੋਰਟ ਦੇ ਚੀਫ ਜਸਟਿਸ ਵਿਜੇ ਬਿਸ਼ਨੋਈ ਅਤੇ ਬੰਬੇ ਹਾਈ ਕੋਰਟ ਦੇ ਜੱਜ ਏ. ਐੱਸ. ਚੰਦੂਰਕਰ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ।
ਚੀਫ਼ ਜਸਟਿਸ ਬੀ. ਆਰ. ਗਵਈ ਦੀ ਅਗਵਾਈ ਵਾਲੇ 5 ਮੈਂਬਰੀ ਕਾਲਜੀਅਮ ਵਿਚ ਸਾਬਕਾ ਚੀਫ਼ ਜਸਟਿਸ ਸੰਜੀਵ ਖੰਨਾ, ਜਸਟਿਸ ਅਭੈ ਐੱਸ. ਓਕਾ ਅਤੇ ਜਸਟਿਸ ਰਿਸ਼ੀਕੇਸ਼ ਰਾਏ ਦੀ ਸੇਵਾਮੁਕਤੀ ਤੋਂ ਬਾਅਦ ਸੁਪਰੀਮ ਕੋਰਟ ਵਿਚ ਜੱਜਾਂ ਦੀਆਂ ਤਿੰਨ ਮੌਜੂਦਾ ਅਸਾਮੀਆਂ ਲਈ ਨਾਵਾਂ ਦੀ ਸਿਫ਼ਾਰਸ਼ ਕਰਨ ਦਾ ਫੈਸਲਾ ਕੀਤਾ। ਜਸਟਿਸ ਬੇਲਾ ਐੱਮ. ਤ੍ਰਿਵੇਦੀ ਵੀ 9 ਜੂਨ ਨੂੰ ਸੇਵਾਮੁਕਤ ਹੋ ਜਾਣਗੇ।