ਸੁਪਰੀਮ ਕੋਰਟ ਦੀ ਕਮੇਟੀ ਤੋਂ ਵੱਖ ਹੋਏ ਭੂਪਿੰਦਰ ਮਾਨ, ਯੋਗੇਂਦਰ ਯਾਦਵ ਬੋਲੇ- ਪਹਿਲਾ ਵਿਕੇਟ ਡਿੱਗਿਆ!

Thursday, Jan 14, 2021 - 05:58 PM (IST)

ਸੁਪਰੀਮ ਕੋਰਟ ਦੀ ਕਮੇਟੀ ਤੋਂ ਵੱਖ ਹੋਏ ਭੂਪਿੰਦਰ ਮਾਨ, ਯੋਗੇਂਦਰ ਯਾਦਵ ਬੋਲੇ- ਪਹਿਲਾ ਵਿਕੇਟ ਡਿੱਗਿਆ!

ਨਵੀਂ ਦਿੱਲੀ- ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਭੂਪਿੰਦਰ ਸਿੰਘ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਉਹ ਖੇਤੀ ਕਾਨੂੰਨਾਂ 'ਤੇ ਕਿਸਾਨਾਂ ਅਤੇ ਕੇਂਦਰ ਵਿਚਾਲੇ ਗਤੀਰੋਧ ਨੂੰ ਸੁਲਝਾਉਣ ਲਈ ਸੁਪਰੀਮ ਕੋਰਟ ਵਲੋਂ ਗਠਿਤ 4 ਮੈਂਬਰੀ ਕਮੇਟੀ ਤੋਂ ਵੱਖ ਹੋ ਗਏ ਹਨ। ਇਸ ਨੂੰ ਲੈ ਕੇ ਸੋਸ਼ਲ ਮੀਡੀਆ 'ਚ ਤਰ੍ਹਾਂ-ਤਰ੍ਹਾਂ ਦੇ ਕਮੈਂਟ ਦੇਖਣ ਨੂੰ ਮਿਲ ਰਹੇ ਹਨ। ਇਸ ਵਿਚ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਲ ਯੋਗੇਂਦਰ ਯਾਦਵ ਨੇ ਲਿਖਿਆ,''ਪਹਿਲਾ ਵਿਕੇਟ ਡਿੱਗਿਆ! ਪ੍ਰੋਫੈਸਰ ਗੁਲਾਟੀ ਤੋਂ ਵੀ ਅਜਿਹਾ ਹੀ ਕਦਮ ਚੁੱਕਣ ਦੀ ਅਪੀਲ ਕਰਦੇ ਹਾਂ। ਉਹ ਇਨ੍ਹਾਂ ਤਿੰਨਾਂ ਕਾਨੂੰਨਾਂ ਦੇ ਬੌਧਿਕ ਜਨਕ ਹਨ। ਅਸੀਂ ਮਤਭੇਦਾਂ 'ਤੇ ਸਹਿਮਤ ਹੋ ਸਕਦੇ ਹਾਂ ਪਰ ਮੈਂ ਸੋਚਦਾ ਹਾਂ ਕਿ ਉਹ ਇਸ ਤੋਂ ਸਹਿਮਤ ਹੋਣਗੇ ਕਿ ਇਸ ਮੈਚ 'ਚ ਅੰਪਾਇਰ ਨਹੀਂ ਹੋ ਸਕਦੇ ਹਨ, ਜਿੱਥੇ ਉਨ੍ਹਾਂ ਨੇ ਬਤੌਰ ਖਿਡਾਰੀ ਹਿੱਸਾ ਲਿਆ ਹੈ।'

ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਸੁਪਰੀਮ ਕੋਰਟ ਵਲੋਂ ਗਠਿਤ 4 ਮੈਂਬਰੀ ਕਮੇਟੀ ’ਚੋਂ ਵੱਖ ਹੋਏ ਭੁਪਿੰਦਰ ਸਿੰਘ ਮਾਨ

PunjabKesari

ਦੱਸਣਯੋਗ ਹੈ ਕਿ ਕਮੇਟੀ ਤੋਂ ਵੱਖ ਹੋਣ ਦੇ ਫ਼ੈਸਲੇ 'ਤੇ ਭੁਪਿੰਦਰ ਸਿੰਘ ਮਾਨ ਨੇ ਕਿਹਾ ਕਿ ਮੈਂ ਮਾਨਯੋਗ ਸੁਪਰੀਮ ਕੋਰਟ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੈਨੂੰ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਸੁਲਝਾਉਣ ਲਈ 4 ਮੈਂਬਰੀ ਕਮੇਟੀ 'ਚ ਬਤੌਰ ਮੈਂਬਰ ਨਾਮਜ਼ਦ ਕੀਤਾ। ਬਤੌਰ ਕਿਸਾਨ, ਯੂਨੀਅਨ ਲੀਡਰ ਹੋਣ ਦੇ ਨਾਅਤੇ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਵੇਖਦੇ ਹੋਏ ਮੈਂ ਇਸ ਕਮੇਟੀ 'ਚੋਂ ਵੱਖ ਹੋਣ ਦਾ ਫ਼ੈਸਲਾ ਲਿਆ ਹੈ। ਮਾਨ ਨੇ ਕਿਹਾ ਅੱਗੇ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਦੇ ਹਿੱਤ 'ਚ ਇਹ ਫ਼ੈਸਲਾ ਲਿਆ ਹੈ, ਉਹ ਹਮੇਸ਼ਾ ਪੰਜਾਬ ਦੇ ਕਿਸਾਨਾਂ ਨਾਲ ਖੜ੍ਹੇ ਰਹਿਣਗੇ।  ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਕਿਸਾਨੀ ਮੁੱਦੇ ਦੇ ਹੱਲ ਲਈ ਜੋ ਕਮੇਟੀ ਦਾ ਗਠਨ ਕੀਤਾ ਸੀ, ਉਸ ਦਾ ਪਹਿਲੇ ਦਿਨ ਤੋਂ ਹੀ ਵਿਰੋਧ ਹੋ ਰਿਹਾ ਹੈ। ਇਸ ਕਮੇਟੀ 'ਚ ਭੁਪਿੰਦਰ ਸਿੰਘ ਮਾਨ ਤੋਂ ਇਲਾਵਾ ਅਨਿਲ ਘਨਵਟ, ਅਸ਼ੋਕ ਗੁਲਾਟੀ, ਡਾ. ਪੀ. ਕੇ. ਜੋਸ਼ੀ ਸ਼ਾਮਲ ਹਨ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸੁਪਰੀਮ ਕੋਰਟ ਵਲੋਂ ਬਣਾਈ ਗਈ 4 ਮੈਂਬਰੀ ਕਮੇਟੀ ’ਚ ਸ਼ਾਮਲ ਹੋਣ 'ਤੇ ਸਾਫ਼ ਇਨਕਾਰ ਕਰ ਦਿੱਤਾ ਹੈ।

ਨੋਟ- ਭੁਪਿੰਦਰ ਸਿੰਘ ਮਾਨ ਦੇ ਇਸ ਫ਼ੈਸਲੇ ਨੂੰ ਤੁਸੀਂ ਕਿਵੇਂ ਵੇਖਦੇ ਹੋ, ਕੁਮੈਂਟ ਬਾਕਸ ’ਚ ਦਿਓ ਰਾਏ


author

DIsha

Content Editor

Related News