ਕੋਰੋਨਾ ਦੇ ਵਧਦੇ ਮਾਮਲਿਆਂ ''ਤੇ ਸੁਪਰੀਮ ਕੋਰਟ ਨੇ ਜਤਾਈ ਚਿੰਤਾ, ਸੂਬਿਆਂ ਤੋਂ ਮੰਗੀ ਸਥਿਤੀ ਰਿਪੋਰਟ

Monday, Nov 23, 2020 - 12:37 PM (IST)

ਕੋਰੋਨਾ ਦੇ ਵਧਦੇ ਮਾਮਲਿਆਂ ''ਤੇ ਸੁਪਰੀਮ ਕੋਰਟ ਨੇ ਜਤਾਈ ਚਿੰਤਾ, ਸੂਬਿਆਂ ਤੋਂ ਮੰਗੀ ਸਥਿਤੀ ਰਿਪੋਰਟ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕੋਰੋਨਾ ਵਾਇਰਸ ਮਹਾਮਾਰੀ ਦੀ ਭਿਆਨਕ ਹੁੰਦੀ ਸਥਿਤੀ 'ਤੇ ਗੰਭੀਰ ਚਿੰਤਾ ਜ਼ਾਹਰ ਕਰਦੇ ਹੋਏ ਸੋਮਵਾਰ ਨੂੰ ਸਾਰੇ ਸੂਬਿਆਂ ਤੋਂ ਸਥਿਤੀ ਰਿਪੋਰਟ ਤਲੱਬ ਕੀਤੀ। ਜੱਜ ਅਸ਼ੋਕ ਭੂਸ਼ਣ, ਜੱਜ ਆਰ. ਸੁਭਾਸ਼ ਰੈੱਡੀ ਅਤੇ ਜੱਜ ਐੱਮ.ਆਰ. ਸ਼ਾਹ ਦੀ ਬੈਂਚ ਨੇ ਕੋਰੋਨਾ 'ਤੇ ਖ਼ੁਦ ਨੋਟਿਸ ਵਾਲੇ ਮਾਮਲੇ ਦੀ ਸੁਣਵਾਈ ਦੌਰਾਨ ਕਿਹਾ ਕਿ ਦੇਸ਼ ਭਰ ਤੋਂ ਕੋਰੋਨਾ ਦੇ ਮਾਮਲਿਆਂ 'ਚ ਤੁਰੰਤ ਵਾਧੇ ਦੀ ਖ਼ਬਰ ਆ ਰਹੀ ਹੈ। ਪਿਛਲੇ 2 ਹਫ਼ਤਿਆਂ 'ਚ ਦਿੱਲੀ 'ਚ ਸਥਿਤੀ ਭਿਆਨਕ ਹੋਈ ਹੈ। ਅਦਾਲਤ ਨੇ ਕਿਹਾ ਕਿ ਕੋਰੋਨਾ ਮਾਮਲੇ ਵਧਦੇ ਦੇਖ ਸਾਰੇ ਸੂਬਿਆਂ ਨੂੰ ਨਿਰਦੇਸ਼ ਦਿੱਤਾ ਜਾਂਦਾ ਹੈ ਕਿ ਉਹ ਕੋਰੋਨਾ ਇਨਫੈਕਸ਼ਨ ਅਤੇ ਇਸ ਲਈ ਕੀਤੇ ਜਾ ਰਹੇ ਉਪਾਵਾਂ ਨਾਲ ਸੰਬੰਧਤ ਤਾਜ਼ਾ ਸਥਿਤੀ ਰਿਪੋਰਟ ਕੋਰਟ 'ਚ ਪੇਸ਼ ਕਰਨ।

ਇਹ ਵੀ ਪੜ੍ਹੋ : ਦਾਜ ਲਈ ਪੈਸੇ ਨਹੀਂ ਜੁਟਾ ਸਕਿਆ ਪਿਤਾ, ਵਿਆਹ ਵਾਲੇ ਕਾਰਡ 'ਤੇ ਸੁਸਾਈਡ ਨੋਟ ਲਿਖ ਦਿੱਤੀ ਜਾਨ

ਸੁਣਵਾਈ ਦੌਰਾਨ ਜੱਜ ਭੂਸ਼ਣ ਨੇ ਦਿੱਲੀ ਸਰਕਾਰ ਤੋਂ ਪੁੱਛਿਆ ਕਿ ਉਹ ਸਥਿਤੀ ਨੂੰ ਕਿਵੇਂ ਸੰਭਾਲ ਰਹੀ ਹੈ ਅਤੇ ਕੋਰੋਨਾ ਪੀੜਤ ਰੋਗੀਆਂ ਦਾ ਇਲਾਜ ਕਿਵੇਂ ਕੀਤਾ ਜਾ ਰਿਹਾ ਹੈ? ਕੀ ਦਿੱਲੀ ਦੇ ਹਸਪਤਾਲਾਂ 'ਚ ਮਰੀਜ਼ਾਂ ਲਈ ਬਿਸਤਰਿਆਂ ਦੀ ਵਿਵਸਥਾ ਹੈ? ਇਸ ਦੇ ਜਵਾਬ 'ਚ ਦਿੱਲੀ ਸਰਕਾਰ ਦੇ ਵੀਕਲ ਨੇ ਕਿਹਾ ਕਿ ਦਿੱਲੀ ਦੇ ਸਾਰੇ ਹਸਪਤਾਲਾਂ 'ਚ ਕੋਰੋਨਾ ਮਰੀਜ਼ਾਂ ਲਈ ਬਿਸਤਰ ਰਾਖਵੇਂ ਕੀਤੇ ਗਏ ਹਨ। ਇਸ ਤੋਂ ਬਾਅਦ ਬੈਂਚ ਨੇ ਦਿੱਲੀ ਸਰਕਾਰ ਤੋਂ ਰੋਗੀਆਂ ਦੇ ਪ੍ਰਬੰਧਨ ਨੂੰ ਲੈ ਕੇ ਤਾਜ਼ਾ ਸਥਿਤੀ ਰਿਪੋਰਟ ਪੇਸ਼ ਕਰਨ ਲਈ ਕਿਹਾ। ਇਸ ਵਿਚ ਕੇਂਦਰ ਸਰਕਾਰ ਵਲੋਂ ਪੇਸ਼ ਸਾਲਿਸੀਟਰ ਜਨਰਲ ਤੂਸ਼ਾਰ ਮੇਹਤਾ ਨੇ ਇਸ ਗੱਲ ਨੂੰ ਲੈ ਕੇ ਸਹਿਮਤੀ ਜਤਾਈ ਹੈ ਕਿ ਦਿੱਲੀ ਸਰਕਾਰ ਨੂੰ ਕੋਰੋਨਾ ਮਾਮਲੇ 'ਚ ਹੋਰ ਬਹੁਤ ਕੁਝ ਕਰਨਾ ਬਾਕੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ (ਅਮਿਤ ਸ਼ਾਹ) ਨੇ 13 ਨਵੰਬਰ ਨੂੰ ਇਸ ਸਿਲਸਿਲੇ 'ਚ ਇਕ ਬੈਠਕ ਕੀਤੀ ਸੀ ਅਤੇ ਕਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ। ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਤੱਕ ਲਈ ਮੁਲਤਵੀ ਕਰਦੇ ਹੋਏ ਦਿੱਲੀ ਸਮੇਤ ਸਾਰੇ ਸੂਬਿਆਂ ਨੂੰ ਨਿਰਦੇਸ਼ ਦਿੱਤਾ ਕਿ ਉਹ ਇਸ ਵਿਚ ਕੋਰੋਨਾ ਇਨਫੈਕਸ਼ਨ ਨਾਲ ਸੰਬੰਧਤ ਤਾਜ਼ਾ ਸਥਿਤੀ ਰਿਪੋਰਟ ਉਸ ਦੇ ਸਾਹਮਣੇ ਪੇਸ਼ ਕਰਨ। ਬੈਂਚ ਨੇ ਕਿਹਾ ਕਿ ਜੇਕਰ ਸੂਬਾ ਸਰਕਾਰਾਂ ਪੂਰੀ ਤਰ੍ਹਾਂ ਨਾਲ ਤਿਆਰ ਨਹੀਂ ਹੁੰਦੀਆਂ ਹਨ ਤਾਂ ਦਸੰਬਰ 'ਚ ਸਥਿਤੀ ਬਦਤਰ ਹੋ ਸਕਦੀ ਹੈ।

ਇਹ ਵੀ ਪੜ੍ਹੋ : ਪ੍ਰੇਮਿਕਾ ਨੂੰ ਮਿਲਣ ਪੁੱਜੇ ਪ੍ਰੇਮੀ ਦੀ ਕੁੜੀ ਵਾਲਿਆਂ ਨੇ ਪੂਰੀ ਰਾਤ ਲਾਈ ਝਾੜ, ਸਵੇਰੇ ਬਣਾ ਲਿਆ 'ਜਵਾਈ'


author

DIsha

Content Editor

Related News