ਕੋਵਿਡ-19 : SC ਨੇ ਕੇਂਦਰ ਸਰਕਾਰ ਨੂੰ ਸੀਨੀਅਰ ਨਾਗਰਿਕਾਂ ਦੀ ਪੂਰੀ ਦੇਖਭਾਲ ਦਾ ਦਿੱਤਾ ਨਿਰਦੇਸ਼

08/04/2020 1:35:18 PM

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਦੌਰਾਨ ਇਕੱਲੇ ਰਹਿ ਰਹੇ ਸੀਨੀਅਰ ਨਾਗਰਿਕਾਂ ਦੀ ਪੂਰੀ ਦੇਖਭਾਲ ਕਰਨ ਦੇ ਉਪਾਅ ਯਕੀਨੀ ਕਰਨ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਮੰਗਲਵਾਰ ਨੂੰ ਨਿਰਦੇਸ਼ ਦਿੱਤਾ। ਜੱਜ ਅਸ਼ੋਕ ਭੂਸ਼ਣ ਅਤੇ ਜੱਜ ਆਰ. ਸੁਭਾਸ਼ ਰੈੱਡੀ ਦੀ ਬੈਂਚ ਨੇ ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਮੰਤਰਾਲੇ ਨੂੰ ਇਹ ਯਕੀਨੀ ਕਰਨ ਦਾ ਨਿਰਦੇਸ਼ ਦਿੱਤਾ ਕਿ ਉਨ੍ਹਾਂ ਸੀਨੀਅਰ ਨਾਗਰਿਕਾਂ ਦੀ ਬੁੱਢਾਪਾ ਪੈਨਸ਼ਨ ਸਮੇਂ 'ਤੇ ਉਨ੍ਹਾਂ ਨੂੰ ਮਿਲ ਜਾਵੇ।

ਕੋਰਟ ਨੇ ਇਹ ਵੀ ਯਕੀਨੀ ਕੀਤੇ ਜਾਣ ਦੀ ਜ਼ਰੂਰਤ ਜਤਾਈ ਕਿ ਕੋਰੋਨਾ ਮਹਾਮਾਰੀ ਦੌਰਾਨ ਇਕੱਲੇ ਰਹਿਣ ਵਾਲੇ ਸੀਨੀਅਰ ਨਾਗਰਿਕਾਂ ਦੀ ਅਪੀਲ 'ਤੇ ਸਮੇਂ 'ਤੇ ਮਦਦ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ। ਜੱਜ ਭੂਸ਼ਣ ਨੇ ਕਿਹਾ ਕਿ ਇਕੱਲੇ ਰਹਿਣ ਵਾਲੇ ਸੀਨੀਅਰ ਨਾਗਰਿਕਾਂ ਨੂੰ ਜ਼ਰੂਰੀ ਵਸਤੂਆਂ ਅਤੇ ਸੇਵਾਵਾਂ ਦੀ ਸਪਲਾਈ ਦਾ ਵਿਸ਼ੇਸ਼ ਖਿਆਲ ਰੱਖਿਆ ਜਾਣਾ ਚਾਹੀਦਾ। ਰਾਜ ਸਰਕਾਰਾਂ ਨੂੰ ਵੀ ਕਿਸੇ ਸਹਿਯੋਗ ਦੀ ਅਪੀਲ ਕੀਤੇ ਜਾਣ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਸੁਪਰੀਮ ਕੋਰਟ ਦਾ ਇਹ ਦਿਸ਼ਾ-ਨਿਰਦੇਸ਼ ਰਾਜ ਸਭਾ ਸੰਸਦ ਮੈਂਬਰ ਅਤੇ ਸੀਨੀਅਰ ਐਡਵੋਕੇਟ ਡਾ. ਅਸ਼ਵਨੀ ਕੁਮਾਰ ਦੀ ਪਟੀਸ਼ਨ 'ਤੇ ਜਾਰੀ ਕੀਤਾ ਗਿਆ।


DIsha

Content Editor

Related News