ਲਖੀਮਪੁਰ ਖੀਰੀ ਕਤਲਕਾਂਡ : ਯੋਗੀ ਸਰਕਾਰ ਦੀ ਅਪੀਲ ’ਤੇ ਸੁਪਰੀਮ ਕੋਰਟ ਨੇ ਟਾਲੀ ਸੁਣਵਾਈ

Friday, Nov 12, 2021 - 12:51 PM (IST)

ਲਖੀਮਪੁਰ ਖੀਰੀ ਕਤਲਕਾਂਡ : ਯੋਗੀ ਸਰਕਾਰ ਦੀ ਅਪੀਲ ’ਤੇ ਸੁਪਰੀਮ ਕੋਰਟ ਨੇ ਟਾਲੀ ਸੁਣਵਾਈ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਲਖੀਮਪੁਰ ਖੀਰੀ ਕਤਲਕਾਂਡ ਮਾਮਲੇ ’ਤੇ ਸੁਣਵਾਈ ਟਾਲ ਦਿੱਤੀ। ਦਰਅਸਲ ਉੱਤਰ ਪ੍ਰਦੇਸ਼ ਸਰਕਾਰ ਨੇ ਕੋਰਟ ਨੂੰ ਅੱਗੇ ਦੀ ਤਾਰੀਖ਼ ’ਚ ਸੁਣਵਾਈ ਲਈ ਕਿਹਾ ਸੀ। ਇਸ ਅਪੀਲ ਨੂੰ ਮੰਨਦੇ ਹੋਏ ਕੋਰਟ ਨੇ ਸੁਣਵਾਈ ਦੀ ਅਗਲੀ ਤਾਰੀਖ਼ 15 ਨਵੰਬਰ ਰੱਖ ਦਿੱਤੀ ਹੈ। ਪਿਛਲੀ ਸੁਣਵਾਈ ’ਚ ਸੁਪਰੀਮ ਕੋਰਟ ਨੇ ਐੱਸ.ਆਈ.ਟੀ. ਦੀ ਜਾਂਚ ’ਤੇ ਅੰਸਤੋਸ਼ ਜਤਾਇਆ ਸੀ। ਜਿਸ ਕਰ ਕੇ ਨਿਗਰਾਨੀ ਲਈ ਪੰਜਾਬ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਯੁਕਤੀ ਦੀ ਗੱਲ ਕਹੀ ਸੀ। ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਤਿੰਨ ਅਕਤੂਬਰ ਨੂੰ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਚਾਰ ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਤੇ ਭਾਜਪਾ ਦੇ ਨੇਤਾ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੋਸ਼ੀਆਂ ’ਚ ਸ਼ਾਮਲ ਹੈ। ਪੁਲਸ ਨੇ ਆਸ਼ੀਸ਼ ਸਮੇਤ ਕਈ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਆਸ਼ੀਸ਼ ਨੂੰ ਮੁੱਖ ਦੋਸ਼ੀ ਦੱਸਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਰਿਵਾਇਤੀ ਪਹਿਰਾਏ 'ਚ ਨੰਗੇ ਪੈਰੀਂ ਪਦਮ ਸ਼੍ਰੀ ਲੈਣ ਪਹੁੰਚੀ ਤੁਲਸੀ ਗੌੜਾ, PM ਮੋਦੀ ਨੇ ਕੀਤਾ ਨਮਨ

ਇਕ ਸਾਲ ਤੋਂ ਅੰਦੋਲਨ ਕਰ ਰਹੇ ਕਿਸਾਨ 3 ਅਕਤੂਬਰ ਨੂੰ ਕੇਂਦਰੀ ਰਾਜ ਮੰਤਰੀ ਦੇ ਜੱਦੀ ਪਿੰਡ ’ਚ ਆਯੋਜਿਤ ਇਕ ਪ੍ਰੋਗਰਾਮ ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੋਰੀਆ ਵਿਰੁੱਧ ਪ੍ਰਦਰਸ਼ਨ ਕਰ ਰਹੇ ਸਨ। ਦੋਸ਼ੀ ਹੈ ਕਿ ਲਖੀਮਪੁਰ ਖੀਰੀ ’ਚ ਸੜਕਾਂ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕਾਰ ਨਾਲ ਕੁਚਲ ਦਿੱਤਾ ਗਿਆ। ਇਸ ਕਾਰ ’ਚ ਹੋਰ ਦੋਸ਼ੀਆਂ ਨਾਲ ਆਸ਼ੀਸ਼ ਵੀ ਸਵਾਰ ਸਨ। ਕਾਰ ਨਾਲ ਕੁਚਲ ਕੇ ਚਾਰ ਲੋਕਾਂ ਦੀ ਮੌਤ ਤੋਂ ਬਾਅਦ ਭੜਕੀ ਹਿੰਸਾ ’ਚ ਚਾਰ ਹੋਰ ਲੋਕ ਮਾਰੇ ਗਏ ਸਨ। ਲੋਕਾਂ ਨੂੰ ਕੁਚਲਣ ਵਾਲੀਆਂ ਗੱਡੀਆਂ ’ਚ ਭੀੜ ਵਲੋਂ ਅੱਗ ਲਗਾ ਦਿੱਤੀ ਗਈ ਸੀ।

ਇਹ ਵੀ ਪੜ੍ਹੋ : ਰਾਕੇਸ਼ ਟਿਕੈਤ ਦਾ ਦਾਅਵਾ, ਕਿਸਾਨ ਵਿਰੋਧੀ ਸਰਕਾਰ ਦੇ ਤਾਬੂਤ 'ਚ ਆਖ਼ਰੀ ਕਿੱਲ ਸਾਬਿਤ ਹੋਵੇਗੀ ਲਖਨਊ ਮਹਾਪੰਚਾਇਤ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News