''ਮਰਜ਼ੀ ਨਾਲ ਦੇਹ ਵਪਾਰ ਦਾ ਧੰਦਾ ਕਰਨਾ ਅਪਰਾਧ ਨਹੀਂ'', ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

Monday, Jun 01, 2026 - 06:35 PM (IST)

''ਮਰਜ਼ੀ ਨਾਲ ਦੇਹ ਵਪਾਰ ਦਾ ਧੰਦਾ ਕਰਨਾ ਅਪਰਾਧ ਨਹੀਂ'', ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਨੈਸ਼ਨਲ ਡੈਸਕ : ਸੁਪਰੀਮ ਕੋਰਟ ਨੇ ਪੁਲਸ ਨੂੰ ਕਿਹਾ ਹੈ ਕਿ ਜੇ ਕੋਈ ਬਾਲਗ ਕੁੜੀ ਆਪਣੀ ਮਰਜ਼ੀ ਨਾਲ ਦੇਹ ਵਪਾਰ ਦਾ ਧੰਦਾ ਕਰਦੀ ਹੈ ਤਾਂ ਇਸ ਨੂੰ ਅਪਰਾਧ ਨਹੀਂ ਮੰਨਿਆ ਜਾ ਸਕਦਾ। ਅਦਾਲਤ ਨੇ ਕਿਹਾ ਕਿ ਅਜਿਹੀਆਂ ਔਰਤਾਂ ਨੂੰ ਗ੍ਰਿਫ਼ਤਾਰ ਕਰਨ ਜਾਂ ਪਰੇਸ਼ਾਨ ਕਰਨ ਦੀ ਕੋਈ ਲੋੜ ਨਹੀਂ। ਜੇ ਦੇਹ ਵਪਾਰ ਲਈ ਮਨੁੱਖੀ ਸਮੱਗਲਿੰਗ ਕੀਤੀ ਜਾਂਦੀ ਹੈ ਤੇ ਕਿਸੇ ਨੂੰ ਧੋਖੇ ਨਾਲ ਇੰਝ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ ਤਾਂ ਇਸ ਲਈ ਇਮੋਰਲ ਟ੍ਰੈਫਿਕ ਪ੍ਰੀਵੈਂਸਨ ਐਕਟ ਲਾਗੂ ਹੁੰਦਾ ਹੈ।

ਸੁਪਰੀਮ ਕੋਰਟ ਨੇ ਸਪੱਸ਼ਟ ਸ਼ਬਦਾਂ ’ਚ ਕਿਹਾ ਹੈ ਕਿ ਸਵੈ-ਇੱਛੁਕ ਦੇਹ ਵਪਾਰ ਗੈਰ-ਕਾਨੂੰਨੀ ਨਹੀਂ ਹੈ, ਵੇਸਵਾਘਰ ਜਾਂ ‘ ਕੋਠਾ’ ਚਲਾਉਣਾ ਗੈਰ-ਕਾਨੂੰਨੀ ਹੈ। ਇਮੋਰਲ ਟ੍ਰੈਫਿਕ ਪ੍ਰੀਵੈਂਸਨ ਐਕਟ 1956 ’ਚ ਲਾਗੂ ਕੀਤਾ ਗਿਆ ਸੀ। ਇਸ ਅਧੀਨ ਕਈ ਧਾਰਾਵਾਂ ਹਨ। ਐਕਟ ਦੀ ਧਾਰਾ 3 ’ਚ ਕਿਹਾ ਗਿਆ ਹੈ ਕਿ ਜੇ ਕੋਈ ਵਿਅਕਤੀ ਵੇਸਵਾਪੁਣੇ ਲਈ ਆਪਣੇ ਕੰਪਲੈਕਸ ਨੂੰ ਕਿਰਾਏ ’ਤੇ ਦਿੰਦਾ ਹੈ ਜਾਂ ਵਰਤੋਂ ਕਰਨ ਦੀ ਆਗਿਆ ਦਿੰਦਾ ਹੈ ਤਾਂ ਉਸ ਨੂੰ ਇਕ ਤੋਂ ਤਿੰਨ ਸਾਲ ਤੱਕ ਦੀ ਕੈਦ ਤੇ ਜੁਰਮਾਨੇ ਦੀ ਸਜ਼ਾ ਹੋ ਸਕਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shubam Kumar

Content Editor

Related News