CM ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਨਹੀਂ ਦਿੱਤੀ ਜ਼ਮਾਨਤ

Wednesday, Aug 14, 2024 - 12:21 PM (IST)

CM ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਨਹੀਂ ਦਿੱਤੀ ਜ਼ਮਾਨਤ

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਕ ਵਾਰ ਫਿਰ ਤਗੜਾ ਝਟਕਾ ਲੱਗਾ ਹੈ। ਸੁਪਰੀਮ ਕੋਰਟ 'ਚ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਣਵਾਈ ਹੋਈ, ਜਿੱਥੇ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ ਹੈ। ਕੋਰਟ ਨੇ ਸੁਣਵਾਈ ਦੌਰਾਨ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਸੁਣਵਾਈ ਲਈ 23 ਅਗਸਤ ਦੀ ਤਾਰੀਖ਼ ਤੈਅ ਕੀਤੀ ਹੈ। ਇਹ ਮਾਮਲਾ ਆਬਕਾਰੀ ਨੀਤੀ ਮਾਮਲੇ ਨਾਲ ਜੁੜਿਆ ਹੈ। ਸੁਪਰੀਮ ਕੋਰਟ ਨੇ ਆਬਕਾਰੀ ਨੀਤੀ ਵਿਚ ਘਪਲੇ ਮਾਮਲੇ ਵਿਚ ਸੀ. ਬੀ. ਆਈ. ਵਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖਿਲਾਫ਼ ਦਾਇਰ ਉਨ੍ਹਾਂ ਦੀ ਪਟੀਸ਼ਨ 'ਤੇ ਕਿਹਾ ਕਿ ਅਸੀਂ ਕੋਈ ਅੰਤਰਿਮ ਜ਼ਮਾਨਤ ਨਹੀਂ ਦੇ ਰਹੇ। ਦਰਅਸਲ ਸੀ. ਬੀ. ਆਈ. ਵਲੋਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਬਰਕਰਾਰ ਰੱਖਣ ਦੇ ਦਿੱਲੀ ਹਾਈਕੋਰਟ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਗਈ ਸੀ। ਸੁਪਰੀਮ ਕੋਰਟ ਇਸ ਮਾਮਲੇ ਵਿਚ ਜ਼ਮਾਨਤ ਦੀ ਬੇਨਤੀ ਵਾਲੀ ਕੇਜਰੀਵਾਲ ਦੀ ਪਟੀਸ਼ਨ 'ਤੇ ਵੱਖ ਤੋਂ ਸੁਣਵਾਈ ਕਰ ਰਿਹਾ ਹੈ।

ਅੰਤਰਿਮ ਜ਼ਮਾਨਤ ਨਹੀਂ ਮਿਲੀ, 23 ਨੂੰ ਅਗਲੀ ਸੁਣਵਾਈ

ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਵਲ ਭੂਈਆਂ ਦੀ ਬੈਂਚ ਕੇਜਰੀਵਾਲ ਦੀਆਂ ਦੋਵੇਂ ਪਟੀਸ਼ਨਾਂ 'ਤੇ ਸੁਣਵਾਈ ਕਰ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਵਲੋਂ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਇਸ ਮਾਮਲੇ ਨੂੰ ਤੁਰੰਤ ਸੂਚੀਬੱਧ ਕਰਨ ਦੀ ਬੇਨਤੀ ਕੀਤੀ ਤਾਂ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਲਈ ਸਹਿਮਤੀ ਦਿੱਤੀ। ਹਾਲਾਂਕਿ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਦੀ ਸੁਣਵਾਈ 'ਚ ਕੋਈ ਰਾਹਤ ਨਹੀਂ ਮਿਲੀ। ਅਦਾਲਤ ਨੇ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਮਾਮਲੇ ਵਿਚ ਸੀ. ਬੀ. ਆਈ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਹੁਣ 23 ਅਗਸਤ ਨੂੰ ਸੁਪਰੀਮ ਕੋਰਟ 'ਚ ਇਸ ਮਾਮਲੇ 'ਤੇ ਵਿਸਥਾਰ ਨਾਲ ਸੁਣਵਾਈ ਹੋਵੇਗੀ।

ਹਾਈਕੋਰਟ ਤੋਂ ਵੀ ਕੇਜਰੀਵਾਲ ਨੂੰ ਲੱਗ ਚੁੱਕਾ ਹੈ ਝਟਕਾ 

ਇਸ ਤੋਂ ਪਹਿਲਾਂ 'ਆਪ' ਨੇਤਾ ਕੇਜਰੀਵਾਲ ਨੂੰ ਦਿੱਲੀ ਹਾਈ ਕੋਰਟ ਤੋਂ ਵੀ ਝਟਕਾ ਲੱਗਾ ਹੈ। ਉਸ ਸਮੇਂ ਦੌਰਾਨ ਅਦਾਲਤ ਨੇ ਕਿਹਾ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। ਹਾਈ ਕੋਰਟ ਨੇ ਉਸ ਨੂੰ ਸੀ. ਬੀ. ਆਈ ਕੇਸ ਵਿਚ ਨਿਯਮਤ ਜ਼ਮਾਨਤ ਲਈ ਹੇਠਲੀ ਅਦਾਲਤ ਵਿਚ ਪਹੁੰਚ ਕਰਨ ਲਈ ਕਿਹਾ ਸੀ। ਹਾਈ ਕੋਰਟ ਨੇ ਕਿਹਾ ਸੀ ਕਿ ਸੀ. ਬੀ. ਆਈ ਨੇ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕਰਨ ਅਤੇ ਸਬੰਧਤ ਸਬੂਤ ਇਕੱਠੇ ਕਰਨ ਤੋਂ ਬਾਅਦ ਕਾਰਵਾਈ ਕੀਤੀ ਸੀ। ਇਹ ਨਹੀਂ ਕਿਹਾ ਜਾ ਸਕਦਾ ਕਿ ਇਹ ਬਿਨਾਂ ਕਿਸੇ ਉਚਿਤ ਕਾਰਨ ਜਾਂ ਗੈਰ-ਕਾਨੂੰਨੀ ਸੀ।


 


author

Tanu

Content Editor

Related News