ਸੁਪਰੀਮ ਕੋਰਟ ਨੇ ਸਾਰੀਆਂ ਵੋਟਾਂ ਦੀ ਵੀ. ਵੀ. ਪੈਟ ਨਾਲ ਮਿਲਾਨ ਕਰਨ ਦੀ ਮੰਗ ਠੁਕਰਾਈ

Tuesday, Apr 20, 2021 - 10:33 AM (IST)

ਸੁਪਰੀਮ ਕੋਰਟ ਨੇ ਸਾਰੀਆਂ ਵੋਟਾਂ ਦੀ ਵੀ. ਵੀ. ਪੈਟ ਨਾਲ ਮਿਲਾਨ ਕਰਨ ਦੀ ਮੰਗ ਠੁਕਰਾਈ

ਨਵੀਂ ਦਿੱਲੀ– ਸੁਪਰੀਮ ਕੋਰਟ ਨੇ ਸੋਮਵਾਰ ਨੂੰ ਉਹ ਪਟੀਸ਼ਨ ਖਾਰਜ ਕਰ ਦਿੱਤੀ, ਜਿਸ ’ਚ ਚੋਣਾਂ ’ਚ ਈ. ਵੀ. ਐੱਮ. ਦੀਆਂ ਵੋਟਾਂ ਦੀ ਗਿਣਤੀ ਦੇ ਨਾਲ ਵੋਟਰ ਪਰਚੀ (ਵੀ. ਵੀ. ਪੈਟ) ਦੇ 100 ਫੀਸਦੀ ਮਿਲਾਨ ਕੀਤੇ ਜਾਣ ਦੀ ਅਪੀਲ ਕੀਤੀ ਗਈ ਸੀ। ਚੀਫ ਜਸਟਿਸ ਐੱਸ. ਏ. ਬੋਬੜੇ ਤੇ ਜਸਟਿਸ ਏ. ਐੱਸ. ਬੋਪੰਨਾ ਤੇ ਜਸਟਿਸ ਵੀ. ਰਾਮਾਸੁਬਰਾਮਣੀਅਮ ਦੀ ਬੈਂਚ ਨੇ ਕਿਹਾ ਕਿ ਅਸੀਂ ਚੋਣ ਪ੍ਰਕਿਰਿਆ ਵਿਚਾਲੇ ਦਖਲ ਨਹੀਂ ਦੇਣ ਜਾ ਰਹੇ ਹਾਂ।

ਪੱਛਮੀ ਬੰਗਾਲ ਸਮੇਤ 5 ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀ ਪ੍ਰਕਿਰਿਆ ਚੱਲ ਰਹੀ ਹੈ ਤੇ ਸਾਰੇ ਸਥਾਨਾਂ ’ਤੇ ਗਿਣਤੀ 2 ਮਈ ਨੂੰ ਹੋਣੀ ਹੈ। ਬੈਂਚ ਨੇ ਪਟੀਸ਼ਨਕਰਤਾ ਗੋਪਾਲ ਸੇਠ ਵੱਲੋਂ ਪੇਸ਼ ਵਕੀਲ ਨੂੰ ਸਵਾਲ ਕੀਤਾ ਕਿ ਕੀ ਉਨ੍ਹਾਂ ਨੇ ਇਸ ’ਤੇ ਚੋਣ ਕਮਿਸ਼ਨ ਨੂੰ ਕੋਈ ਮੰਗ-ਪੱਤਰ ਦਿੱਤਾ ਹੈ? ਵਕੀਲ ਨੇ ਕਿਹਾ,‘ਹਾਂ। ਉਨ੍ਹਾਂ ਨੇ ਸਾਡੇ ਮੰਗ-ਪੱਤਰ ਦੀ ਸ਼ਲਾਘਾ ਕੀਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਆਜ਼ਾਦ ਤੇ ਨਿਰਪੱਖ ਚੋਣਾਂ ਲੋਕਾਂ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਪਟੀਸ਼ਨਕਰਤਾ ਨੇ ਇਸ ਮੁੱਦੇ ’ਤੇ ਕੱਲਕੱਤਾ ਹਾਈ ਕੋਰਟ ਦਾ ਦਰਵਾਜਾ ਖੜਕਾਇਆ ਸੀ। ਵਕੀਲ ਨੇ ਦਲੀਲ ਦਿੱਤੀ ਕਿ ਹਾਈ ਕੋਰਟ ਨੇ ਕਿਹਾ ਸੀ ਕਿ ਸੁਪਰੀਮ ਕੋਰਟ ਨੇ ਇਸ ’ਤੇ ਪਹਿਲਾ ਹੀ ਹੁਕਮ ਪਾਸ ਕੀਤਾ ਸੀ।


author

Rakesh

Content Editor

Related News