ਸੁਪਰੀਮ ਕੋਰਟ ਦੀ ਅਹਿਮ ਟਿੱਪਣੀ, ਨਸ਼ੇ ਵੇਚਣ ਵਾਲੇ ਨਿਰਦੋਸ਼ ਨੌਜਵਾਨਾਂ ਦੀ ਮੌਤ ਦਾ ਸਰੋਤ

Wednesday, Apr 07, 2021 - 10:15 AM (IST)

ਸੁਪਰੀਮ ਕੋਰਟ ਦੀ ਅਹਿਮ ਟਿੱਪਣੀ, ਨਸ਼ੇ ਵੇਚਣ ਵਾਲੇ ਨਿਰਦੋਸ਼ ਨੌਜਵਾਨਾਂ ਦੀ ਮੌਤ ਦਾ ਸਰੋਤ

ਨਵੀਂ ਦਿੱਲੀ– ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਅਹਿਮ ਟਿੱਪਣੀ ਕਰਦੇ ਹੋਏ ਕਿਹਾ ਕਿ ਨਸ਼ੇ ਵਾਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਵਾਲੇ ਨਿਰਦੋਸ਼ ਨੌਜਵਾਨਾਂ ਦੀ ਮੌਤ ਦਾ ਸਰੋਤ ਹਨ ਤੇ ਉਹ ਸਮਾਜ ’ਤੇ ਵੀ ਖਤਰਨਾਕ ਅਸਰ ਪਾਉਂਦੇ ਹਨ। ਅਦਾਲਤ ਨੇ ਕਿਹਾ ਕਿ ਦੇਸ਼ ’ਚ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਤੇ ਉਨ੍ਹਾਂ ਦੇ ਨਾਜਾਇਜ਼ ਕਾਰੋਬਾਰ ਨਾਲ ਜਨਤਾ ਦੇ ਇਕ ਵੱਡੇ ਹਿੱਸੇ ਖਾਸ ਤੌਰ ’ਤੇ ਜਵਾਨ ਲੜਕਿਆਂ ਨੂੰ ਨਸ਼ੇ ਵਾਲੇ ਪਦਾਰਥਾਂ ਦੀ ਲਤ ਲੱਗ ਜਾਂਦੀ ਹੈ। ਅਦਾਲਤ ਨੇ ਕਿਹਾ ਕਿ ਇਸ ਸਮੱਸਿਆ ਨੇ ਗੰਭੀਰ ਅਤੇ ਖ਼ਤਰਨਾਕ ਰੂਪ ਲੈ ਲਿਆ ਹੈ।

ਇਹ ਵੀ ਪੜ੍ਹੋ : ਆਖਰਕਾਰ ਮੁਖਤਾਰ ਅੰਸਾਰੀ ਦੀ ਬਾਂਦਾ ਜੇਲ੍ਹ 'ਚ ਹੋਈ ਵਾਪਸੀ, ਅੱਜ ਹੋਵੇਗਾ ਕੋਰੋਨਾ ਟੈਸਟ

ਜਸਟਿਸ ਡੀ. ਵਾਈ. ਚੰਦਰਚੂੜ ਅਤੇ ਜਸਟਿਸ ਐੱਮ. ਆਰ. ਸ਼ਾਹ ਦੀ ਬੈਂਚ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੰਬਰ 2019 ਦੇ ਫੈਸਲੇ ਵਿਰੁੱਧ ਦਾਖਲ ਅਪੀਲ ਨੂੰ ਖਾਰਜ ਕਰਦੇ ਹੋਏ ਇਹ ਟਿੱਪਣੀ ਕੀਤੀ। ਹਾਈ ਕੋਰਟ ਨੇ ਹੇਠਲੀ ਅਦਾਲਤ ਦੇ ਉਸ ਫੈਸਲੇ ਨੂੰ ਕਾਇਮ ਰੱਖਿਆ ਸੀ, ਜਿਸ ’ਚ ਇਕ ਕਿਲੋਗ੍ਰਾਮ ਹੈਰੋਇਨ ਬਰਾਮਦ ਹੋਣ ’ਤੇ ਇਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦੇ ਹੋਏ 15 ਸਾਲ ਦੀ ਕੈਦ ਤੇ 2 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ।

ਨੋਟ : ਸੁਪਰੀਮ ਕੋਰਟ ਦੀ ਇਸ ਟਿੱਪਣੀ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News