ਮਨੀ ਲਾਂਡਰਿੰਗ ਮਾਮਲਾ: ਸਤੇਂਦਰ ਜੈਨ ਨੂੰ ਵੱਡੀ ਰਾਹਤ, SC ਨੇ ਵਧਾਈ ਅੰਤਰਿਮ ਜ਼ਮਾਨਤ

07/24/2023 11:59:00 AM

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਦੇ ਇਕ ਮਾਮਲੇ 'ਚ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਅੰਤਰਿਮ ਜ਼ਮਾਨਤ ਦਾ ਸਮਾਂ ਸੋਮਵਾਰ ਯਾਨੀ ਕਿ ਅੱਜ 5 ਹਫ਼ਤਿਆਂ ਲਈ ਵਧਾ ਦਿੱਤਾ। ਇਸ ਮਾਮਲੇ ਦੀ ਜਾਂਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਕਰ ਰਿਹਾ ਹੈ। ਜਸਟਿਸ ਏ. ਐੱਸ. ਬੋਪੰਨਾ ਅਤੇ ਜਸਟਿਸ ਬੇਲਾ ਐੱਮ. ਤ੍ਰਿਵੇਦੀ ਦੀ ਬੈਂਚ ਨੂੰ ਜੈਨ ਵਲੋਂ ਪੇਸ਼ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਸੂਚਿਤ ਕੀਤਾ ਕਿ 21 ਜੁਲਾਈ ਨੂੰ ਉਨ੍ਹਾਂ ਦੀ ਰੀੜ੍ਹ ਦੀ ਹੱਡੀ ਦੀ ਸਰਜਰੀ ਹੋਈ ਸੀ ਅਤੇ ਉਨ੍ਹਾਂ ਨੂੰ ਠੀਕ ਹੋਣ ਲਈ ਸਮਾਂ ਚਾਹੀਦਾ ਹੈ। 

ਇਹ ਵੀ ਪੜ੍ਹੋ- 5 ਘੰਟਿਆਂ ਦੀ ਸਖ਼ਤ ਮੁਸ਼ੱਕਤ ਮਗਰੋਂ ਬੋਰਵੈੱਲ 'ਚੋਂ ਕੱਢਿਆ ਗਿਆ 3 ਸਾਲਾ 'ਸ਼ਿਵਮ'

ਈਡੀ ਵੱਲੋਂ ਪੇਸ਼ ਹੋਏ ਵਧੀਕ ਸਾਲਿਸਟਰ ਜਨਰਲ ਐਸ.ਕੇ. ਵੀ.ਰਾਜੂ ਨੇ ਕਿਹਾ ਕਿ ਉਹ ਅੰਤਰਿਮ ਜ਼ਮਾਨਤ ਵਧਾਉਣ ਦਾ ਵਿਰੋਧ ਨਹੀਂ ਕਰ ਰਹੇ ਹਨ। ਰਾਜੂ ਨੇ ਕਿਹਾ ਕਿ ਜਾਂਚ ਏਜੰਸੀ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਜਾਂ ਕਿਸੇ ਹੋਰ ਹਸਪਤਾਲ ਤੋਂ ਜੈਨ ਦੀ ਸਿਹਤ ਦੀ ਸੁਤੰਤਰ ਜਾਂਚ ਦੀ ਮੰਗ ਵਾਲੀ ਆਪਣੀ ਅਰਜ਼ੀ 'ਤੇ ਅਗਲੀ ਤਾਰੀਖ਼ 'ਤੇ ਸੁਣਵਾਈ ਹੋਵੇ। ਬੈਂਚ ਨੇ ਮਾਮਲੇ ਦੀ ਸੁਣਵਾਈ 5 ਹਫ਼ਤਿਆਂ ਬਾਅਦ ਤੈਅ ਕੀਤੀ ਹੈ। ਦੱਸ ਦੇਈਏ ਕਿ ਸੁਪਰੀਮ ਕੋਰਟ ਨੇ 10 ਜੁਲਾਈ ਨੂੰ ਡਾਕਟਰੀ ਆਧਾਰ 'ਤੇ ਜੈਨ ਨੂੰ ਦਿੱਤੀ ਅੰਤਰਿਮ ਜ਼ਮਾਨਤ 24 ਜੁਲਾਈ ਤੱਕ ਵਧਾ ਦਿੱਤੀ ਸੀ। ਸੁਪਰੀਮ ਕੋਰਟ ਨੇ 26 ਮਈ ਨੂੰ ਡਾਕਟਰੀ ਆਧਾਰ 'ਤੇ ਜੈਨ ਨੂੰ 6 ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦਿੱਤੀ ਸੀ, ਜਿਸ 'ਚ ਕਿਹਾ ਗਿਆ ਸੀ ਕਿ ਇਕ ਨਾਗਰਿਕ ਨੂੰ ਨਿੱਜੀ ਹਸਪਤਾਲ 'ਚ ਆਪਣੀ ਮਰਜ਼ੀ ਨਾਲ ਇਲਾਜ ਕਰਵਾਉਣ ਦਾ ਅਧਿਕਾਰ ਹੈ। 

ਇਹ ਵੀ ਪੜ੍ਹੋ- ਮਹਾਰਾਸ਼ਟਰ 'ਚ ਤਬਾਹੀ; ਖੋਜ ਅਤੇ ਬਚਾਅ ਕੰਮ ਚੌਥੇ ਦਿਨ ਮੁੜ ਸ਼ੁਰੂ, 81 ਲੋਕ ਅਜੇ ਵੀ ਲਾਪਤਾ

ਦੱਸਣਯੋਗ ਹੈ ਕਿ ਈਡੀ ਨੇ ਪਿਛਲੇ ਸਾਲ 30 ਮਈ ਨੂੰ ਜੈਨ ਨੂੰ ਉਸ ਨਾਲ ਜੁੜੀਆਂ ਚਾਰ ਕੰਪਨੀਆਂ ਰਾਹੀਂ ਮਨੀ ਲਾਂਡਰਿੰਗ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਸੀ। ਏਜੰਸੀ ਨੇ ਜੈਨ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ (PMLA) ਦੇ ਤਹਿਤ 2017 ਵਿਚ CBI ਦੀ FIR ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਜੈਨ ਨੂੰ ਹੇਠਲੀ ਅਦਾਲਤ ਨੇ 6 ਸਤੰਬਰ, 2019 ਨੂੰ CBI ਵਲੋਂ ਦਰਜ ਕੀਤੇ ਕੇਸ ਵਿਚ ਨਿਯਮਤ ਜ਼ਮਾਨਤ ਦਿੱਤੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

Tanu

This news is Content Editor Tanu