SC ਦੇ ਫ਼ੈਸਲੇ ਤੋਂ ਬਾਅਦ ਕਿਸਾਨਾਂ ਨੇ ਕਿਹਾ- ਜਦੋਂ ਤੱਕ ਕਾਨੂੰਨ ਰੱਦ ਨਹੀਂ ਹੁੰਦੇ ਸੰਘਰਸ਼ ਜਾਰੀ ਰਹੇਗਾ

01/12/2021 2:53:37 PM

ਨਵੀਂ ਦਿੱਲੀ- ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਕਿਸਾਨਾਂ ਦਾ ਅੰਦੋਲਨ 48ਵੇਂ ਦਿਨ ਵੀ ਜਾਰੀ ਹੈ। ਪੰਜਾਬ, ਹਰਿਆਣਾ, ਸਮੇਤ ਕਈ ਸੂਬਿਆਂ ਦੇ ਕਿਸਾਨ ਵੱਡੀ ਗਿਣਤੀ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਡੇਰੇ ਲਾਏ ਹੋਏ ਹਨ। ਇਸ ਵਿਚ ਸੁਪਰੀਮ ਕੋਰਟ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਵੱਡਾ ਝਟਕਾ ਦਿੰਦੇ ਹੋਏ ਅਗਲੇ ਆਦੇਸ਼ ਤੱਕ ਤਿੰਨੋਂ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ 'ਤੇ ਰੋਕ ਲਗਾਈ ਹੈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ: SC ਦਾ ਵੱਡਾ ਫ਼ੈਸਲਾ, ਅਗਲੇ ਹੁਕਮਾਂ ਤੱਕ ਖੇਤੀ ਕਾਨੂੰਨਾਂ ’ਤੇ ਲਾਈ ਰੋਕ, ਬਣਾਈ ਕਮੇਟੀ

ਸਿੰਘੂ ਸਰਹੱਦ ਤੋਂ ਇਕ ਕਿਸਾਨ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਰੋਕ ਦਾ ਕੋਈ ਫ਼ਾਇਦਾ ਨਹੀਂ ਹੈ, ਕਿਉਂਕਿ ਇਹ ਸਰਕਾਰ ਦਾ ਇਕ ਤਰੀਕਾ ਹੈ ਕਿ ਸਾਡਾ ਅੰਦੋਲਨ ਬੰਦ ਹੋ ਜਾਵੇ। ਇਹ ਸੁਪਰੀਮ ਕੋਰਟ ਦਾ ਕੰਮ ਨਹੀਂ ਹੈ, ਇਹ ਸਰਕਾਰ ਦਾ ਕੰਮ ਸੀ, ਸੰਸਦ ਦਾ ਕੰਮ ਸੀ ਅਤੇ ਸੰਸਦ ਇਸ ਨੂੰ ਵਾਪਸ ਲਵੇ। ਜਦੋਂ ਤੱਕ ਸੰਸਦ 'ਚ ਇਹ ਵਾਪਸ ਨਹੀਂ ਹੋਣਗੇ, ਸਾਡਾ ਸੰਘਰਸ਼ ਜਾਰੀ ਰਹੇਗਾ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਜਗਜੀਤ ਡੱਲੇਵਾਲਾ ਦਾ ਬਿਆਨ- ਨਹੀਂ ਰੁਕੇਗਾ ਕਿਸਾਨ ਅੰਦੋਲਨ

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਤਿੰਨੋਂ ਖੇਤੀ ਕਾਨੂੰਨਾਂ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਇਸ ਕਾਨੂੰਨ ਨਾਲ ਸੰਬੰਧਤ ਵਿਵਾਦ ਨੂੰ ਹੱਲ ਕਰਨ ਲਈ ਸੁਪਰੀਮ ਕੋਰਟ ਨੇ ਇਕ ਕਮੇਟੀ ਦੇ ਗਠਨ ਦਾ ਵੀ ਨਿਰਦੇਸ਼ ਦਿੱਤਾ ਹੈ ਜੋ ਸੰਬੰਧਤ ਪੱਖਾਂ ਦੇ ਵਿਵਾਦਿਤ ਮਾਮਲਿਆਂ ਦੀ ਸੁਣਵਾਈ ਕਰੇਗੀ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਕੋਈ ਤਾਕਤ ਉਸ ਨੂੰ ਨਵੇਂ ਖੇਤੀ ਕਾਨੂੰਨਾਂ 'ਤੇ ਜਾਰੀ ਗਤੀਰੋਧ ਨੂੰ ਖ਼ਤਮ ਕਰਨ ਲਈ ਕਮੇਟੀ ਦਾ ਗਠਨ ਕਰਨ ਤੋਂ ਨਹੀਂ ਰੋਕ ਸਕਦੀ ਅਤੇ ਉਸ ਨੂੰ ਸਮੱਸਿਆ ਦਾ ਹੱਲ ਕਰਨ ਲਈ ਕਾਨੂੰਨ ਨੂੰ ਮੁਅੱਤਲ ਕਰਨ ਦਾ ਅਧਿਕਾਰ ਹੈ। 

ਨੋਟ : ਸੁਪਰੀਮ ਕੋਰਟ ਵਲੋਂ ਖੇਤੀ ਕਾਨੂੰਨਾਂ 'ਤੇ ਲਾਈ ਰੋਕ ਬਾਰੇ ਕੀ ਹੈ ਤੁਹਾਡੀ ਰਾਏ

DIsha

This news is Content Editor DIsha