ਗਾਰਗੀ ਛੇੜਛਾੜ : ਕੋਰਟ ਨੇ ਸੀ.ਬੀ.ਆਈ. ਜਾਂਚ ਦੀ ਮੰਗ ਵਾਲੀ ਪਟੀਸ਼ਨ ਕੀਤੀ ਖਾਰਜ

02/13/2020 12:00:09 PM

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਗਾਰਗੀ ਮਹਿਲਾ ਕਾਲਜ 'ਚ ਸੰਸਕ੍ਰਿਤੀ ਉਤਸਵ ਦੌਰਾਨ ਵਿਦਿਆਰਥਣਾਂ ਨਾਲ ਛੇੜਛਾੜ ਦੇ ਮਾਮਲੇ 'ਚ ਸੀ.ਬੀ.ਆਈ. ਤੋਂ ਜਾਂਚ ਕਰਵਾਉਣ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਣਵਾਈ ਤੋਂ ਵੀਰਵਾਰ ਨੂੰ ਇਨਕਾਰ ਕਰ ਦਿੱਤਾ। ਚੀਫ ਜਸਟਿਸ ਐੱਸ.ਏ. ਬੋਬੜੇ ਦੀ ਅਗਵਾਈ ਵਾਲੀ ਬੈਂਚ ਨੇ ਪਟੀਸ਼ਨਕਰਤਾ ਵਕੀਲ ਐੱਮ.ਐੱਲ. ਸ਼ਰਮਾ ਨੂੰ ਹਾਈ ਕੋਰਟ ਜਾਣ ਲਈ ਕਿਹਾ। ਸ਼ਰਮਾ ਮਾਮਲੇ ਦੀ ਤੁਰੰਤ ਸੁਣਵਾਈ ਦੀ ਮੰਗ ਕਰ ਰਹੇ ਸਨ।

ਬੈਂਚ 'ਚ ਜੱਜ ਬੀ.ਆਰ. ਗਵਈ ਅਤੇ ਜੱਜ ਸੂਰੀਆਕਾਂਤ ਵੀ ਸ਼ਾਮਲ ਹਨ। ਸ਼ਰਮਾ ਨੂੰ ਬੈਂਚ ਨੇ ਕਿਹਾ,''ਤੁਸੀਂ ਦਿੱਲੀ ਹਾਈ ਕੋਰਟ ਕਿਉਂ ਨਹੀਂ ਜਾਂਦੇ। ਜੇਕਰ ਉਹ ਪਟੀਸ਼ਨ 'ਤੇ ਸੁਣਵਾਈ ਤੋਂ ਇਨਕਾਰ ਕਰ ਦੇਣ, ਉਦੋਂ ਇੱਥੇ ਆਓ।'' ਸੁਪਰੀਮ ਕੋਰਟ ਨੇ ਕਿਹਾ ਕਿ ਉਹ ਇਸ ਮਾਮਲੇ 'ਤੇ ਦਿੱਲੀ ਹਾਈ ਕੋਰਟ ਦਾ ਰੁਖ ਜਾਣਨਾ ਚਾਹੁੰਦੇ ਹਨ। ਸ਼ਰਮਾ ਨੇ ਮਾਮਲੇ ਨਾਲ ਜੁੜੇ ਇਲੈਕਟ੍ਰਾਨਿਕ ਸਬੂਤਾਂ ਨੂੰ ਨਸ਼ਟ ਕੀਤੇ ਜਾਣ ਦਾ ਸ਼ੱਕ ਜ਼ਾਹਰ ਕੀਤਾ ਸੀ। ਇਸ 'ਤੇ ਸੁਪਰੀਮ ਕੋਰਟ ਨੇ ਕਿਹਾ,''ਦਿੱਲੀ ਹਾਈ ਕੋਰਟ ਇਸ 'ਤੇ ਤੇਲੰਗਾਨਾ ਹਾਈ ਕੋਰਟ ਵਰਗਾ ਫੈਸਲਾ ਦੇ ਸਕਦਾ ਹੈ, ਜਿਸ 'ਚ ਉਸ ਨੇ ਪੁਲਸ ਮੁਕਾਬਲੇ ਮਾਮਲੇ ਦੇ ਇਲੈਕਟ੍ਰਾਨਿਕ ਸਬੂਤ ਨੂੰ ਸੁਰੱਖਿਅਤ ਰੱਖਣ ਲਈ ਕਿਹਾ ਸੀ।''


DIsha

Content Editor

Related News