ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ, ਕਾਲੇਜੀਅਮ ਦੀਆਂ ਸਿਫ਼ਾਰਸ਼ਾਂ ਨੂੰ ਕੇਂਦਰ ਦੀ ਮਨਜ਼ੂਰੀ

02/05/2023 1:02:00 AM

ਨਵੀਂ ਦਿੱਲੀ (ਭਾਸ਼ਾ) : ਸੁਪਰੀਮ ਕੋਰਟ ਦੇ ਕਾਲੇਜੀਅਮ ਵੱਲੋਂ ਪਿਛਲੇ ਸਾਲ 13 ਦਸੰਬਰ ਨੂੰ ਸਿਫਾਰਸ਼ ਕੀਤੇ ਨਾਵਾਂ ਨੂੰ ਕੇਂਦਰ ਸਰਕਾਰ ਦੀ ਮਨਜ਼ੂਰੀ ਦੇ ਨਾਲ ਹੀ ਸੁਪਰੀਮ ਕੋਰਟ ਨੂੰ ਸ਼ਨੀਵਾਰ ਨੂੰ 5 ਨਵੇਂ ਜੱਜ ਮਿਲ ਗਏ। ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ ਪੰਕਜ ਮਿੱਤਲ, ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ ਸੰਜੇ ਕਰੋਲ, ਮਣੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ ਪੀ. ਵੀ. ਸੰਜੇ ਕੁਮਾਰ, ਪਟਨਾ ਹਾਈ ਕੋਰਟ ਦੇ ਜੱਜ ਅਹਿਸਾਨੂਦੀਨ ਅਮਾਨੂੱਲਾਹ ਅਤੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਮਨੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਦੇ ਜੱਜ ਦੇ ਰੂਪ ’ਚ ਤਰੱਕੀ ਦਿੱਤੇ ਜਾਣ ਬਾਰੇ ਟਵੀਟ ਰਾਹੀਂ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ : UK ਬਣ ਰਿਹਾ ਹੈ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਮਨਪਸੰਦ ਦੇਸ਼, ਜਾਣੋ ਕਾਰਨ

PunjabKesari

ਇਸ ਦੇ ਨਾਲ ਹੀ ਸੁਪਰੀਮ ਕੋਰਟ ’ਚ ਜੱਜਾਂ ਦੀ ਗਿਣਤੀ 32 ਹੋ ਜਾਵੇਗੀ। ਫਿਲਹਾਲ ਸੁਪਰੀਮ ਕੋਰਟ ’ਚ ਭਾਰਤ ਦੇ ਚੀਫ਼ ਜਸਿਟਸ (ਸੀ. ਜੇ. ਆਈ.) ਸਮੇਤ 27 ਜੱਜ ਕੰਮ ਕਰ ਰਹੇ ਹਨ, ਜਦਕਿ ਇਨ੍ਹਾਂ ਦੀ ਮਨਜ਼ੂਰਸ਼ੁਦਾ ਗਿਣਤੀ 34 ਹੈ। ਇਹ ਨਿਯੁਕਤੀਆਂ ਸੁਪਰੀਮ ਕੋਰਟ ਦੀ ਇਕ ਬੈਂਚ ਵੱਲੋਂ ਕਾਲੇਜੀਅਮ ਦੀਆਂ ਸਿਫਾਰਸ਼ਾਂ ਦੇ ਬਾਵਜੂਦ ਜੱਜਾਂ ਦੀ ਨਿਯੁਕਤੀ ਅਤੇ ਤਬਾਦਲੇ ’ਚ ਸਰਕਾਰ ਵੱਲੋਂ ਦੇਰ ਕਰਨ ’ਤੇ ਸਖਤ ਟਿੱਪਣੀਆਂ ਵਿਚਾਲੇ ਹੋਈਆਂ ਹਨ। ਇਕ ਸੀਨੀਅਰ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ 5 ਨਿਯੁਕਤੀਆਂ ਦਾ ਬੈਂਚ ਦੀ ਟਿੱਪਣੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਇਹ ਨਿਯੁਕਤੀਆਂ ਕੇਂਦਰ ਵੱਲੋਂ ਚੰਗੀ ਤਰ੍ਹਾਂ ਵਿਚਾਰ ਕਰਨ ਤੋਂ ਬਾਅਦ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਲੁਧਿਆਣਾ ਤੋਂ ਚਿੰਤਪੂਰਨੀ ਗਏ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, ਖੱਡ 'ਚ ਕਾਰ ਡਿੱਗਣ ਕਾਰਨ ਔਰਤ ਦੀ ਮੌਤ

ਇਕ ਦਿਨ ਪਹਿਲਾਂ ਹੀ ਜਸਟਿਸ ਐੱਸਕੇ ਕੌਲ ਅਤੇ ਜਸਟਿਸ ਏਐੱਸ ਓਕਾ ਦੇ ਬੈਂਚ ਨੇ ਹਾਈ ਕੋਰਟ ਦੇ ਜੱਜਾਂ ਦੇ ਤਬਾਦਲੇ ਦੀਆਂ ਸਿਫ਼ਾਰਸ਼ਾਂ ਨੂੰ ਮਨਜ਼ੂਰੀ ਦੇਣ ਵਿੱਚ ਦੇਰੀ 'ਤੇ ਨਾਰਾਜ਼ਗੀ ਪ੍ਰਗਟਾਈ ਸੀ ਅਤੇ ਇਸ ਨੂੰ "ਬਹੁਤ ਗੰਭੀਰ ਮੁੱਦਾ" ਕਰਾਰ ਦਿੱਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਸੀ ਕਿ ਇਸ ਮਾਮਲੇ ਵਿੱਚ ਦੇਰੀ ਨਾਲ ਪ੍ਰਸ਼ਾਸਨਿਕ ਅਤੇ ਨਿਆਇਕ ਕਾਰਵਾਈ ਦੋਵੇਂ ਹੀ ਹੋ ਸਕਦੀਆਂ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News