ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ''ਚ ਵਿਧਾਇਕ ਅੱਬਾਸ ਅੰਸਾਰੀ ਨੂੰ ਦਿੱਤੀ ਜ਼ਮਾਨਤ

Friday, Oct 18, 2024 - 01:38 PM (IST)

ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ''ਚ ਵਿਧਾਇਕ ਅੱਬਾਸ ਅੰਸਾਰੀ ਨੂੰ ਦਿੱਤੀ ਜ਼ਮਾਨਤ

ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਮਨੀ ਲਾਂਡਰਿੰਗ ਮਾਮਲੇ ਵਿਚ ਵਿਧਾਇਕ ਅੱਬਾਸ ਅੰਸਾਰੀ ਨੂੰ ਜ਼ਮਾਨਤ ਦੇ ਦਿੱਤੀ ਹੈ। ਅੱਬਾਸ ਅੰਸਾਰੀ ਗੈਂਗਸਟਰ ਅਤੇ ਸਿਆਸਤਦਾਨ ਅਤੇ ਸਾਬਕਾ ਵਿਧਾਇਕ ਮੁਖਤਾਰ ਅੰਸਾਰੀ ਦਾ ਪੁੱਤਰ ਹੈ। ਮੁਖਤਾਰ ਅੰਸਾਰੀ ਦੀ ਕੁਝ ਮਹੀਨੇ ਪਹਿਲਾਂ ਜੇਲ੍ਹ 'ਚ ਮੌਤ ਹੋ ਗਈ ਸੀ। ਜਸਟਿਸ ਐੱਮਐੱਮ ਸੁੰਦਰੇਸ਼ ਅਤੇ ਪੰਕਜ ਮਿਥਲ ਦੀ ਬੈਂਚ ਨੇ ਅੰਸਾਰੀ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਰਾਹਤ ਦਿੱਤੀ। 14 ਅਗਸਤ ਨੂੰ ਸੁਪਰੀਮ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੂੰ ਨੋਟਿਸ ਜਾਰੀ ਕਰਕੇ ਅੰਸਾਰੀ ਦੀ ਜ਼ਮਾਨਤ ਪਟੀਸ਼ਨ ਰੱਦ ਕਰਨ ਦੇ ਇਲਾਹਾਬਾਦ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਜਵਾਬ ਮੰਗਿਆ ਸੀ। ਹਾਈ ਕੋਰਟ ਨੇ 9 ਮਈ ਨੂੰ ਅੰਸਾਰੀ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ।

ਇਹ ਵੀ ਪੜ੍ਹੋ : ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ, ਬੇਅਦਬੀ ਮਾਮਲੇ 'ਚ ਚੱਲੇਗਾ ਕੇਸ

ਹਾਈ ਕੋਰਟ ਨੇ ਕਿਹਾ ਸੀ ਕਿ 'ਫਲੋ ਚਾਰਟ' ਸਮੇਤ ਰਿਕਾਰਡ 'ਤੇ ਮੌਜੂਦ ਸਮੱਗਰੀ ਸਪੱਸ਼ਟ ਤੌਰ 'ਤੇ ਪੈਸੇ ਦੇ ਸਰੋਤ ਦਾ ਖੁਲਾਸਾ ਕਰਦੀ ਹੈ ਅਤੇ ਇਹ ਵੀ ਦੱਸਦੀ ਹੈ ਕਿ ਦੋਸ਼ੀ ਅੰਸਾਰੀ ਦੇ ਖਾਤਿਆਂ 'ਚ ਪੈਸਾ ਕਿਵੇਂ ਪਹੁੰਚਿਆ, ਇਸ ਲਈ ਅਦਾਲਤ ਨੂੰ ਲੱਗਦਾ ਹੈ ਕਿ ਉਹ ਇਸ ਪੱਧਰ 'ਤੇ ਜ਼ਮਾਨਤ ਦਾ ਹੱਕਦਾਰ ਨਹੀਂ ਹੈ। ਅਦਾਲਤ ਨੇ ਆਪਣੇ ਹੁਕਮ 'ਚ ਇਹ ਵੀ ਕਿਹਾ ਸੀ ਕਿ ਅੰਸਾਰੀ ਦੇ 2 ਕੰਪਨੀਆਂ ਮੈਸਰਜ਼ ਵਿਕਾਸ ਕੰਸਟਰਕਸ਼ਨ ਅਤੇ ਮੈਸਰਜ਼ ਅਗਾਜ਼ ਨਾਲ ਪੈਸੇ ਦੇ ਲੈਣ-ਦੇਣ ਦੇ ਸੰਕੇਤ ਮਿਲੇ ਹਨ। ਈ.ਡੀ. ਨੇ ਦੋਸ਼ ਲਾਇਆ ਕਿ ਅੰਸਾਰੀ ਨੇ ਇਨ੍ਹਾਂ ਕੰਪਨੀਆਂ ਦੀ ਵਰਤੋਂ ਮਨੀ ਲਾਂਡਰਿੰਗ ਲਈ ਕੀਤੀ ਸੀ। ਈ.ਡੀ ਨੇ ਸੁਹੇਲਦੇਵ ਭਾਰਤੀ ਸਮਾਜ ਪਾਰਟੀ (ਸੁਭਾਸਪਾ) ਦੇ ਵਿਧਾਇਕ ਅੰਸਾਰੀ ਵਿਰੁੱਧ ਮਨੀ ਲਾਂਡਰਿੰਗ ਰੋਕੂ ਕਾਨੂੰਨ 2002 ਦੇ ਤਹਿਤ ਪਿਛਲੇ ਤਿੰਨ ਮਾਮਲਿਆਂ ਦੇ ਆਧਾਰ 'ਤੇ ਕੇਸ ਦਰਜ ਕੀਤਾ ਸੀ। ਇਸ ਮਾਮਲੇ 'ਚ ਅੰਸਾਰੀ ਖ਼ਿਲਾਫ਼ 4 ਨਵੰਬਰ 2002 ਨੂੰ ਕੇਸ ਦਰਜ ਕੀਤਾ ਗਿਆ ਸੀ। ਉੱਤਰ ਪ੍ਰਦੇਸ਼ ਦੀ ਮਊ ਸੀਟ ਤੋਂ ਵਿਧਾਇਕ ਅੰਸਾਰੀ ਅਜੇ ਕਾਸਗੰਜ ਜੇਲ੍ਹ 'ਚ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News