ਸੁਹੈਲ ਅਹਿਮਦ ਠੋਕਰ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
Friday, May 22, 2026 - 10:15 PM (IST)
ਨਵੀਂ ਦਿੱਲੀ, (ਭਾਸ਼ਾ)- ਸੁਪਰੀਮ ਕੋਰਟ ਨੇ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ. ਏ. ਪੀ. ਏ.) ਦੇ ਇਕ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸੁਹੈਲ ਅਹਿਮਦ ਠੋਕਰ ਨੂੰ ਜ਼ਮਾਨਤ ਦੇ ਦਿੱਤੀ। ਠੋਕਰ ’ਤੇ ਦੋਸ਼ ਹੈ ਕਿ ਉਸ ਨੇ ਸੰਵਿਧਾਨ ਦੀ ਧਾਰਾ 370 ਨੂੰ ਖ਼ਤਮ ਕੀਤੇ ਜਾਣ ਤੋਂ ਬਾਅਦ ਨੌਜਵਾਨਾਂ ਨੂੰ ਅੱਤਵਾਦੀ ਸੰਗਠਨਾਂ ਵਿਚ ਸ਼ਾਮਲ ਕਰਨ, ਉਨ੍ਹਾਂ ਨੂੰ ਕੱਟੜਪੰਥ ਦੇ ਰਾਹ ’ਤੇ ਲੈ ਕੇ ਜਾਣ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਪਾਬੰਦੀਸ਼ੁਦਾ ਅੱਤਵਾਦੀ ਸੰਗਠਨਾਂ ਨਾਲ ਮਿਲ ਕੇ ਰਚੀ ਸੀ।
