ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

Friday, Dec 02, 2022 - 02:18 PM (IST)

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਨਵੀਂ ਦਿੱਲੀ (ਭਾਸ਼ਾ)– ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ ਦੇ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਵੀਰਵਾਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ। ਪਟੀਸ਼ਨ ’ਚ ਕਿਹਾ ਗਿਆ ਹੈ ਕਿ ਸਰਕਾਰ ਨੇ ਇਸ ਮਾਮਲੇ ’ਚ ਸੰਵਿਧਾਨਕ ਵਿਵਸਥਾਵਾਂ ਦੀ ਉਲੰਘਣਾ ਕੀਤੀ ਹੈ।

ਜਸਟਿਸ ਐੱਸ. ਕੇ. ਕੌਲ ਅਤੇ ਜਸਟਿਸ ਅਭੈ ਐੱਸ. ਓਕਾ ਦੀ ਬੈਂਚ ਨੇ ਸਾਲਿਸੀਟਰ ਜਨਰਲ ਤੁਸ਼ਾਰ ਮਹਿਤਾ, ਚੋਣ ਕਮਿਸ਼ਨ ਅਤੇ ਪਟੀਸ਼ਨਕਰਤਾਵਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣੀਆਂ। ਬੈਂਚ ਨੇ ਕਿਹਾ ਕਿ ਬਹਿਸ ਸੁਣੀ ਗਈ, ਫੈਸਲਾ ਸੁਰੱਖਿਅਤ। 2 ਪਟੀਸ਼ਨਕਰਤਾਵਾਂ ਹਾਜੀ ਅਬਦੁਲ ਗਨੀ ਖਾਨ ਅਤੇ ਮੁਹੰਮਦ ਅਯੂਬ ਮੱਟੂ ਵੱਲੋਂ ਪੇਸ਼ ਵਕੀਲ ਨੇ ਦਲੀਲ ਦਿੱਤੀ ਸੀ ਕਿ ਹੱਦਬੰਦੀ ਦੀ ਕਵਾਇਦ ਸੰਵਿਧਾਨ ਦੀਆਂ ਭਾਵਨਾਵਾਂ ਦੇ ਉਲਟ ਕੀਤੀ ਗਈ ਸੀ ਅਤੇ ਇਸ ਪ੍ਰਕਿਰਿਆ ’ਚ ਹੱਦਾਂ ’ਚ ਤਬਦੀਲੀ ਅਤੇ ਵਿਸਤਾਰਤ ਖੇਤਰਾਂ ਨੂੰ ਸ਼ਾਮਲ ਨਹੀਂ ਕੀਤਾ ਜਾਣਾ ਚਾਹੀਦਾ ਸੀ।


author

Rakesh

Content Editor

Related News