ਸੁਪਰੀਮ ਕੋਰਟ ’ਚ ਬਣਿਆ ਇਤਿਹਾਸ, ਪਹਿਲੀ ਵਾਰ ਬਣੇ ਅਨੁਸੂਚਿਤ ਜਾਤੀ ਦੇ 3 ਜੱਜ

Thursday, Jan 25, 2024 - 08:39 PM (IST)

ਨਵੀਂ ਦਿੱਲੀ, (ਭਾਸ਼ਾ, ਇੰਟ)- ਕਰਨਾਟਕ ਹਾਈਕੋਰਟ ਦੇ ਚੀਫ਼ ਜਸਟਿਸ ਪੀ. ਬੀ. ਵਰਾਲੇ ਨੂੰ ਸੀ. ਜੇ. ਆਈ. ਡੀ. ਵਾਈ. ਚੰਦਰਚੂੜ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਸਹੁੰ ਚੁਕਾਈ। ਸੁਪਰੀਮ ਕੋਰਟ ਕੰਪਲੈਕਸ ’ਚ ਆਯੋਜਿਤ ਇਕ ਪ੍ਰੋਗਰਾਮ ’ਚ ਜਸਟਿਸ ਵਰਾਲੇ ਨੂੰ ਅਹੁਦੇ ਦੀ ਸਹੁੰ ਚੁਕਾਈ ਗਈ। ਜਸਟਿਸ ਵਰਲੇ ਨੂੰ ਸੁਪਰੀਮ ਕੋਰਟ ’ਚ ਜੱਜ ਵਜੋਂ ਨਿਯੁਕਤ ਕਰਨ ਦੀ ਮਨਜ਼ੂਰੀ ਕੇਂਦਰ ਨੇ ਬੁੱਧਵਾਰ ਨੂੰ ਦਿੱਤੀ ਸੀ। ਉਨ੍ਹਾਂ ਦੇ ਸਹੁੰ ਚੁੱਕਣ ਤੋਂ ਬਾਅਦ ਸੁਪਰੀਮ ਕੋਰਟ ’ਚ ਜੱਜਾਂ ਦੀ ਗਿਣਤੀ ਪੂਰੀ ਹੋ ਗਈ ਹੈ।

ਇਹ ਵੀ ਪੜ੍ਹੋ- 'ਭਾਰਤ ਜੋੜੋ ਨਿਆਂ ਯਾਤਰਾ' ਦੌਰਾਨ ਰਾਹੁਲ ਗਾਂਧੀ ਦੀ ਫਿਸਲੀ ਜ਼ੁਬਾਨ ਤਾਂ ਭਾਜਪਾ ਨੇ ਕੀਤਾ ਟ੍ਰੋਲ (ਵੀਡੀਓ)

ਸੁਪਰੀਮ ਕੋਰਟ ’ਚ ਜੱਜਾਂ ਦੀ ਮਨਜ਼ੂਰ ਸੰਖਿਆ 34 ਹੈ, ਜਿਸ ’ਚ ਚੀਫ਼ ਜਸਟਿਸ ਵੀ ਸ਼ਾਮਲ ਹੈ। ਇਹ ਪਹਿਲੀ ਵਾਰ ਹੈ ਕਿ ਸੁਪਰੀਮ ਕੋਰਟ ’ਚ 3 ਮੌਜੂਦਾ ਜੱਜ ਐੱਸ. ਸੀ. ਭਾਈਚਾਰੇ ਤੋਂ ਹਨ। ਇਸ ਤਰ੍ਹਾਂ ਸੁਪਰੀਮ ਕੋਰਟ ’ਚ ਇਤਿਹਾਸ ਰਚਿਆ ਗਿਆ ਹੈ। ਐੱਸ. ਸੀ. ਭਾਈਚਾਰੇ ਨਾਲ ਸਬੰਧ ਰੱਖਣ ਵਾਲੇ 2 ਹੋਰ ਜੱਜ ਜਸਟਿਸ ਬੀ. ਆਰ. ਗਵਈ ਅਤੇ ਜਸਟਿਸ ਸੀ. ਟੀ. ਰਵੀਕੁਮਾਰ ਹਨ।

ਇਸ ਮਹੀਨੇ ਦੀ ਸ਼ੁਰੂਆਤ ਵਿਚ ਜਸਟਿਸ ਵਰਾਲੇ ਦੇ ਨਾਂ ਦੀ ਸਿਫ਼ਾਰਿਸ਼ ਕਰਦੇ ਸਮੇਂ ਸੀ. ਜੇ. ਆਈ. ਚੰਦਰਚੂੜ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੇ ਕਾਲੇਜ਼ੀਅਮ ਨੇ ਕਿਹਾ ਸੀ ਕਿ ਉਸ ਨੇ ਇਸ ਤੱਥ ਨੂੰ ਧਿਆਨ ’ਚ ਰੱਖਿਆ ਕਿ ਉਹ ਹਾਈਕੋਰਟ ਦੇ ਸਭ ਤੋਂ ਸੀਨੀਅਰ ਜੱਜਾਂ ’ਚੋਂ ਇਕ ਹਨ।

ਇਹ ਵੀ ਪੜ੍ਹੋ- ਕਾਂਗਰਸ ਨੇਤਾ ਨੇ ਕੀਤੀ ਪ੍ਰਧਾਨ ਮੰਤਰੀ ਦੀ ਤਾਰੀਫ਼, ਕਿਹਾ- ਮੋਦੀ ਦੇਸ਼ ਦੇ PM ਨਾ ਹੁੰਦੇ ਤਾਂ...


Rakesh

Content Editor

Related News