ਸ਼ਾਹੀਨ ਬਾਗ ''ਚ ਬੱਚਿਆਂ ਦੀ ਮੌਤ ''ਤੇ ਸੁਪਰੀਮ ਕੋਰਟ ਨੇ ਲਿਆ ਨੋਟਿਸ, ਸੋਮਵਾਰ ਨੂੰ ਹੋਵੇਗੀ ਸੁਣਵਾਈ
Friday, Feb 07, 2020 - 10:55 PM (IST)

ਨਵੀਂ ਦਿੱਲੀ — ਦਿੱਲੀ ਦੇ ਸ਼ਾਹੀਨ ਬਾਗ 'ਚ ਪਿਛਲੇ ਕਰੀਬ 50 ਦਿਨਾਂ ਤੋਂ ਨਾਗਰਿਕਤਾ ਸੋਧ ਕਾਨੂੰਨ ਅਤੇ ਰਾਸ਼ਟਰੀ ਨਾਗਰਿਕ ਰਜਿਸਟਰ ਖਿਲਾਫ ਵਿਰੋਧ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਪ੍ਰਦਰਸ਼ਨ 'ਚ ਚਾਰ ਮਹੀਨੇ ਦੇ ਬੱਚੇ ਦੀ ਮੌਤ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਨੋਟਿਸ ਲਿਆ ਹੈ। ਸੋਮਵਾਰ ਨੂੰ ਕੋਰਟ ਇਸ ਮਾਮਲੇ 'ਚ ਸੁਣਵਾਈ ਕਰੇਗਾ।
ਦਿੱਲੀ ਦੇ ਸ਼ਾਹੀਨ ਬਾਗ ਚ ਪ੍ਰਦਰਸ਼ਨ ਦੌਰਾਨ ਚਾਰ ਮਹੀਨੇ ਦੇ ਬੱਚੇ ਦੀ ਮੌਤ ਤੋਂ ਬਾਅਦ ਇਸ ਮਾਮਲੇ 'ਚ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਵਿਦਿਆਰਥੀ ਜੈਨ ਗੁਣਰਤਨ ਸਦਾਵਰਤੇ ਨੇ ਸੁਪਰੀਮ ਕੋਰਟ ਨੂੰ ਚਿੱਠੀ ਲਿਖੀ ਸੀ। ਵਿਦਿਆਰਥੀ ਜੈਨ ਗੁਣਰਤਨ ਸਦਾਵਰਤੇ ਨੇ ਸੁਪਰੀਮ ਕੋਰਟ ਨੂੰ ਲਿਖੀ ਆਪਣੀ ਚਿੱਠੀ 'ਚ ਕਿਹਾ ਕਿ ਇਸ ਤਰ੍ਹਾਂ ਦੇ ਧਰਨੇ 'ਚ ਬੱਚਿਆਂ ਨੂੰ ਸ਼ਾਮਲ ਕਰਨ ਦੀ ਇਜਾਜ਼ਤ ਨਾ ਦਿੱਤੀ ਜਾਵੇ। ਇਹ ਅਬੋਧ ਮਾਸੂਮ ਬੱਚਿਆਂ ਦੀ ਜ਼ਿੰਦਗੀ ਦੇ ਅਧਿਕਾਰ ਦੀ ਉਲੰਘਣਾ ਹੈ। ਭਵਿੱਖ 'ਚ ਅਜਿਹੀਆਂ ਘਟਨਾਵਾਂ ਨਾ ਵਾਪਰਨ ਇਸ ਦੇ ਲਈ ਜ਼ਰੂਰੀ ਹੈ ਕਿ ਸੁਪਰੀਮ ਕੋਰਟ ਇਸ ਸਬੰਧ 'ਚ ਗਾਈਡਲਾਈਨ ਬਣਾਵੇ।