ਸੁਪਰੀਮ ਕੋਰਟ ਨੇ ਜੈਕਲੀਨ ਫਰਨਾਂਡੀਜ ਦੀ ਪਟੀਸ਼ਨ ਕੀਤੀ ਖਾਰਜ, ਜਾਣੋ ਕੀ ਹੈ ਮਾਮਲਾ
Monday, Sep 22, 2025 - 02:33 PM (IST)

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਿੱਲੀ ਹਾਈ ਕੋਰਟ ਦੇ ਉਸ ਆਦੇਸ਼ 'ਚ ਦਖ਼ਲਅੰਦਾਜੀ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ 'ਚ ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ 'ਚ ਈਸੀਆਈਆਰ (ਐੱਫਆਈਆਰ ਦੇ ਬਰਾਬਰ) ਰੱਦ ਕਰਨ ਦੀ ਅਦਾਕਾਰਾ ਜੈਕਲੀਨ ਫਰਨਾਂਡੀਜ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ। ਜੱਜ ਦੀਪਾਂਕਰ ਦੱਤਾ ਅਤੇ ਜੱਜ ਆਗਸਟੀਨ ਜਾਰਜ ਮਸੀਹ ਦੀ ਬੈਂਚ ਨੇ ਫਰਨਾਂਡੀਜ ਦਾ ਪ੍ਰਤੀਨਿਧੀਤੱਵ ਕਰ ਰਹੇ ਸੀਨੀਅਰ ਐਡਵੋਕੇਟ ਮੁਕੁਲ ਰੋਹਤਗੀ ਨੂੰ ਕਿਹਾ,''ਅਸੀਂ ਇਸ ਪੱਧਰ 'ਤੇ ਦਖਲਅੰਦਾਜ਼ੀ ਨਹੀਂ ਕਰਾਂਗੇ।''
ਵਕੀਲ ਸਮੀਰ ਸੋਢੀ ਦੇ ਮਾਧਿਅਮ ਰਾਹੀਂ ਦਾਇਰ ਪਟੀਸ਼ਨ 'ਚ ਫਰਨਾਂਡੀਜ ਨੇ ਹਾਈ ਕੋਰਟ ਦੇ 3 ਜੁਲਾਈ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਹੈ, ਜਿਸ 'ਚ ਮਨੀ ਲਾਂਡਰਿੰਗ ਮਾਮਲੇ 'ਚ ਇਨਫੋਰਸਮੈਂਟ ਮਾਮਲਾ ਸੂਚਨਾ ਰਿਪੋਰਟ (ਈਸੀਆਈਆਰ) ਰੱਦ ਕਰਨ ਦੀ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਗਈ ਸੀ। ਚੰਦਰਸ਼ੇਖਰ ਖ਼ਿਲਾਫ਼ ਦਰਜ ਮਨੀ ਲਾਂਡਰਿੰਗ ਮਾਮਲੇ 'ਚ ਫਰਨਾਂਡੀਜ ਦੋਸ਼ੀ ਹੈ ਅਤੇ ਜਾਂਚ ਦੇ ਸਿਲਸਿਲੇ 'ਚ ਪੁੱਛ-ਗਿੱਛ ਲਈ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸਾਹਮਣੇ ਪੇਸ਼ ਹੋਈ ਸੀ। ਦਿੱਲੀ ਪੁਲਸ ਨੇ ਚੰਦਰਸ਼ੇਖਰ 'ਤੇ ਰੈਨਬੈਕਸੀ ਦੇ ਸਾਬਕਾ ਪ੍ਰਮੋਟਰਾਂ ਸ਼ਿਵਿੰਦਰ ਸਿੰਘ ਅਤੇ ਮਾਲਵਿੰਦਰ ਸਿੰਘ ਦੀਆਂ ਪਤਨੀਆਂ ਨਾਲ 200 ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8