ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਜਗਜੀਤ ਡੱਲੇਵਾਲਾ ਦਾ ਬਿਆਨ- ਨਹੀਂ ਰੁਕੇਗਾ ਕਿਸਾਨ ਅੰਦੋਲਨ

Tuesday, Jan 12, 2021 - 02:00 PM (IST)

ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਜਗਜੀਤ ਡੱਲੇਵਾਲਾ ਦਾ ਬਿਆਨ- ਨਹੀਂ ਰੁਕੇਗਾ ਕਿਸਾਨ ਅੰਦੋਲਨ

ਨਵੀਂ ਦਿੱਲੀ- ਸੁਪਰੀਮ ਕੋਰਟ 'ਚ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਅਤੇ ਦਿੱਲੀ ਦੀਆਂ ਸਰਹੱਦਾਂ 'ਤੇ ਜਾਰੀ ਕਿਸਾਨ ਅੰਦੋਲਨ ਨਾਲ ਜੁੜੀਆਂ ਪਟੀਸ਼ਨਾਂ 'ਤੇ ਸੁਣਵਾਈ ਕੀਤੀ ਗਈ। ਸੁਪਰੀਮ ਕੋਰਟ ਨੇ ਸੁਣਵਾਈ ਕਰਦਿਆਂ ਕਾਨੂੰਨਾਂ 'ਤੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਹੈ। ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਦੇ ਮੁੱਦੇ ਲਈ 4 ਮੈਂਬਰੀ ਕਮੇਟੀ ਬਣਾਈ ਹੈ। ਉੱਥੇ ਹੀ ਕੋਰਟ ਦੇ ਫ਼ੈਸਲੇ ਤੋਂ ਬਾਅਦ ਕਿਸਾਨ ਆਗੂ ਦਾ ਵੱਡਾ  ਬਿਆਨ ਸਾਹਮਣੇ ਆਇਆ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਬਾਵਜੂਦ ਕਿਸਾਨ ਅੰਦੋਲਨ ਨਹੀਂ ਰੁਕੇਗਾ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਅਗਲੇ ਹੁਕਮਾਂ ਤੱਕ ਖੇਤੀ ਕਾਨੂੰਨਾਂ ’ਤੇ ਲਾਈ ਰੋਕ

ਦੱਸਣਯੋਗ ਹੈ ਕਿ ਸੁਪਰੀਮ ਕੋਰਟ ਵਲੋਂ ਸੋਮਵਾਰ ਨੂੰ ਕੇਂਦਰ ਨੂੰ ਝਾੜ ਪਾਈ ਗਈ ਸੀ ਕਿ ਉਹ ਕਿਸਾਨ ਅੰਦੋਲਨ ਨੂੰ ਠੀਕ-ਢੰਗ ਨਾਲ ਨਹੀਂ ਨਿਪਟਾ ਰਹੀ। ਕੋਰਟ ਨੇ ਕਿਹਾ ਸੀ ਕਿ ਅੰਦੋਲਨ ਕਰ ਰਹੇ ਕਿਸਾਨ ਠੰਡ 'ਚ ਬੈਠੇ ਹਨ। ਹਾਲਾਤ ਖਰਾਬ ਹੁੰਦੇ ਜਾ ਰਹੇ ਹਨ, ਲੋਕ ਮਰ ਰਹੇ ਹਨ। ਅਸੀਂ ਮਾਹਰ ਕਮੇਟੀ ਬਣਾਉਣਾ ਚਾਹੁੰਦੇ ਹਾਂ, ਉਦੋਂ ਤੱਕ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੋਕੇ ਨਹੀਂ ਤਾਂ ਅਸੀਂ ਐਕਸ਼ਨ ਲਵਾਂਗੇ। ਇਸ ਲਈ ਬੀਤੇ ਦਿਨ ਕਮੇਟੀ ਲਈ ਨਾਵਾਂ ਦੀ ਮੰਗ ਕੀਤੀ ਗਈ ਸੀ। ਕਿਸਾਨਾਂ ਨੇ ਹਾਲਾਂਕਿ ਕਿਸੇ ਵੀ ਕਮੇਟੀ ਦੇ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ।

ਨੋਟ : ਸੁਪਰੀਮ ਕੋਰਟ ਵਲੋਂ ਖੇਤੀ ਕਾਨੂੰਨਾਂ 'ਤੇ ਲਾਈ ਰੋਕ ਬਾਰੇ ਕੀ ਹੈ ਤੁਹਾਡੀ ਰਾਏ


author

DIsha

Content Editor

Related News