ਸੁਪਰੀਮ ਕੋਰਟ ਨੇ ਮੰਗੀ ਡੱਲੇਵਾਲ ਦੀ ਮੈਡੀਕਲ ਰਿਪੋਰਟ, ਪੰਜਾਬ ਦੇ ਮੁੱਖ ਸਕੱਤਰ ਨੂੰ ਦਿੱਤਾ ਇਹ ਨਿਰਦੇਸ਼
Wednesday, Jan 15, 2025 - 01:08 PM (IST)
ਨਵੀਂ ਦਿੱਲੀ- ਸੁਪਰੀਮ ਕੋਰਟ 'ਚ ਅੱਜ ਯਾਨੀ ਬੁੱਧਵਾਰ ਨੂੰ ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਸੰਬੰਧੀ ਮਾਮਲੇ ਨੂੰ ਲੈ ਕੇ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਡੱਲੇਵਾਲ ਦੀ ਮੈਡੀਕਲ ਰਿਪੋਰਟ ਮੰਗੀ ਹੈ। ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤਾ ਕਿ ਡੱਲੇਵਾਲ ਦੀ ਸਿਹਤ ਸੰਬੰਧੀ ਹਰੇਕ ਰਿਪੋਰਟ ਪੇਸ਼ ਕੀਤੀ ਜਾਵੇ। ਇਸ ਦੇ ਨਾਲ ਹੀ ਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਹਾਲਤ ਠੀਕ ਨਹੀਂ ਹੋਣ ਦੀ ਸੂਚਨਾ ਮਿਲੀ ਹੈ। ਡੱਲੇਵਾਲ 'ਤੇ ਕੁਝ ਲੋਕ ਦਬਾਅ ਬਣਾ ਰਹੇ ਹਨ। ਉੱਥੇ ਹੀ ਪੰਜਾਬ ਸਰਕਾਰ ਨੇ ਕਿਹਾ ਕਿ ਮੈਡੀਕਲ ਸਹੂਲਤ ਸਿਰਫ਼ 10 ਮਿੰਟ ਦੀ ਦੂਰੀ 'ਤੇ ਹੈ। ਡੱਲੇਵਾਲ ਦੀ ਹਾਲਤ ਸਥਿਰ ਹੈ। ਸੁਪਰੀਮ ਕੋਰਟ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 22 ਜਨਵਰੀ ਨੂੰ ਕਰੇਗੀ।
ਦੱਸ ਦੇਈਏ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ 50 ਦਿਨ ਹੋ ਚੁੱਕੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਕੀਤੀਆਂ ਗਈਆਂ। ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਇਸੇ ਵਿਚਾਲੇ ਅੱਜ ਮੋਰਚੇ ਵਿੱਚ ਮੌਜੂਦ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਵੀ ਡੱਲੇਵਾਲ ਦੇ ਨਾਲ ਮਰਨ ਵਰਤ ਵਿੱਚ ਹਿੱਸਾ ਲੈਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੋਰਚੇ ਵਿੱਚ ਮੌਜੂਦ 111 ਕਿਸਾਨ ਮਰਨ ਵਰਤ ਕਰਨਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8