ਸੁਪਰੀਮ ਕੋਰਟ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਾਣੋ ਉਮਰ ਤੇ ਹੋਰ ਵੇਰਵੇ
Tuesday, Dec 24, 2024 - 10:00 AM (IST)
ਨਵੀਂ ਦਿੱਲੀ- ਸੁਪਰੀਮ ਕੋਰਟ ਆਫ਼ ਇੰਡੀਆ (ਐੱਸ.ਸੀ.ਆਈ.) ਨੇ ਕੋਰਟ ਮਾਸਟਰ, ਸੀਨੀਅਰ ਪਰਸਨਲ ਅਸਿਸਟੈਂਟ ਅਤੇ ਪਰਸਨਲ ਅਸਿਸਟੈਂਟ ਦੇ ਅਹੁਦਿਆਂ 'ਤੇ ਭਰਤੀ ਕੱਢੀ ਹੈ। ਇਨ੍ਹਾਂ ਅਸਾਮੀਆਂ ‘ਤੇ ਚੁਣੇ ਗਏ ਉਮੀਦਵਾਰਾਂ ਨੂੰ 67,000 ਰੁਪਏ ਤੋਂ ਵੱਧ ਦੀ ਤਨਖਾਹ ਮਿਲੇਗੀ।
ਆਖ਼ਰੀ ਤਾਰੀਖ਼
ਉਮੀਦਵਾਰ 25 ਦਸੰਬਰ 2024 ਤੱਕ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਸੁਪਰੀਮ ਕੋਰਟ ਦੀ ਇਹ ਭਰਤੀ ਗਰੁੱਪ ਏ ਅਤੇ ਗਰੁੱਪ ਬੀ ਅਹੁਦਿਆਂ ਲਈ ਹੈ।
ਕੋਰਟ ਮਾਸਟਰ (ਸ਼ਾਰਟਹੈਂਡ)- 31 ਅਹੁਦੇ
ਸੀਨੀਅਰ ਪਰਸਨਲ ਅਸਿਸਟੈਂਟ- 33 ਅਹੁਦੇ
ਪਰਸਨਲ ਅਸਿਸਟੈਂਟ- 43 ਅਹੁਦੇ
ਕੁੱਲ 107 ਅਹੁਦੇ ਭਰੇ ਜਾਣਗੇ।
ਸਿੱਖਿਆ ਯੋਗਤਾ
ਕੋਰਟ ਮਾਸਟਰ (ਸ਼ਾਰਟਹੈਂਡ) ਦੇ ਅਹੁਦੇ ਲਈ ਉਮੀਦਵਾਰਾਂ ਕੋਲ ਕਿਸੇ ਮਾਨਤਾ ਪ੍ਰਾਪਤ ਸੰਸਥਾ ਤੋਂ ਕਾਨੂੰਨ ਦੀ ਡਿਗਰੀ ਹੋਣੀ ਚਾਹੀਦੀ ਹੈ। ਸੀਨੀਅਰ ਨਿੱਜੀ ਸਹਾਇਕ ਅਤੇ ਨਿੱਜੀ ਸਹਾਇਕ ਦੀਆਂ ਅਸਾਮੀਆਂ ਲਈ ਉਮੀਦਵਾਰ ਨੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਸੰਸਥਾ ਤੋਂ ਗ੍ਰੈਜੂਏਸ਼ਨ ਪਾਸ ਕੀਤੀ ਹੋਣੀ ਚਾਹੀਦੀ ਹੈ।
ਉਮਰ
ਉਮੀਦਵਾਰ ਦੀ ਉਮਰ 30 ਤੋਂ 45 ਸਾਲ ਤੈਅ ਕੀਤੀ ਗਈ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।