ਸੁਪਰੀਮ ਕੋਰਟ ਦੇ ਸਾਬਕਾ ਜੱਜ ਦਾ ਦਿਹਾਂਤ
Wednesday, Nov 27, 2024 - 09:59 AM (IST)
ਹੈਦਰਾਬਾਦ (ਵਾਰਤਾ)- ਸੁਪਰੀਮ ਕੋਰਟ ਦੇ ਸਾਬਕਾ ਜੱਜ ਮਮੀਦਾਨਾ ਜਗਨਨਾਥ ਰਾਵ ਦਾ ਸੋਮਵਾਰ ਨੂੰ 88 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਤੇਲੰਗਾਨਾ ਦੇ ਮੁੱਖ ਮੰਤਰੀ ਏ. ਰੇਵੰਤ ਰੈੱਡੀ ਨੇ ਅਦਾਲਤ 'ਚ ਉਨ੍ਹਾਂ ਦੇ ਜ਼ਿਕਰਯੋਗ ਯੋਗਦਾਨ ਨੂੰ ਯਾਦ ਕਰਦੇ ਹੋਏ ਜੱਜ ਜਗਨਨਾਥ ਰਾਵ ਦੇ ਦਿਹਾਂਤ 'ਤੇ ਡੂੰਘਾ ਸੋਗ ਜ਼ਾਹਰ ਕੀਤਾ।
ਇਹ ਵੀ ਪੜ੍ਹੋ : ਸਿੱਧੂ ਜੋੜੇ ਨੂੰ ਕਾਨੂੰਨੀ ਨੋਟਿਸ ਜਾਰੀ, 7 ਦਿਨਾਂ ਅੰਦਰ ਮੰਗੋ ਮੁਆਫ਼ੀ ਨਹੀਂ ਤਾਂ....
ਮੁੱਖ ਮੰਤਰੀ ਨੇ ਆਪਣੇ ਸੰਦੇਸ਼ 'ਚ ਜੱਜ ਰਾਵ ਦੇ ਵਿਸ਼ੇਸ਼ ਕਰੀਅਰ 'ਤੇ ਰੋਸ਼ਨੀ ਪਾਈ, ਜਿਸ ਦੌਰਾਨ ਉਨ੍ਹਾਂ ਨੇ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਐਡੀਸ਼ਨਲ ਜੱਜ, ਕੇਰਲ ਹਾਈ ਕੋਰਟ ਦੇ ਮੁੱਖ ਜੱਜ ਅਤੇ ਭਾਰਤ ਦੇ ਸਰਵਉੱਚ ਅਦਾਲਤ ਦੇ ਜੱਜ ਵਜੋਂ ਕੰਮ ਕੀਤਾ। ਉਨ੍ਹਾਂ ਕਿਹਾ ਕਿ ਜੱਜ ਰਾਵ ਨੇ ਕਈ ਮਹੱਤਵਪੂਰਨ ਮਾਮਲਿਆਂ ਦੇ ਹੱਲ 'ਚ ਅਮਿਟ ਛਾਪ ਛੱਡੀ ਹੈ। ਜੱਜ ਜਗਨਨਾਥ ਰਾਵ ਦਾ ਅੰਤਿਮ ਸੰਸਕਾਰ ਬੁੱਧਵਾਰ ਨੂੰ ਇੱਥੇ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8