ਸੁਪਰੀਮ ਕੋਰਟ ’ਚ 5 ਦਿਨਾਂ ’ਚ ਹੋਵੇਗੀ 5 ਜੱਜਾਂ ਦੀ ਨਿਯੁਕਤੀ, ਕੇਂਦਰ ਨੇ ਦਾਖਲ ਕੀਤਾ ਹਲਫਨਾਮਾ

Saturday, Feb 04, 2023 - 11:08 AM (IST)

ਸੁਪਰੀਮ ਕੋਰਟ ’ਚ 5 ਦਿਨਾਂ ’ਚ ਹੋਵੇਗੀ 5 ਜੱਜਾਂ ਦੀ ਨਿਯੁਕਤੀ, ਕੇਂਦਰ ਨੇ ਦਾਖਲ ਕੀਤਾ ਹਲਫਨਾਮਾ

ਨਵੀਂ ਦਿੱਲੀ, (ਭਾਸ਼ਾ)– ਕੇਂਦਰ ਨੇ ਸ਼ੁੱਕਰਵਾਰ ਸੁਪਰੀਮ ਕੋਰਟ ਨੂੰ ਇਕ ਹਲਫਨਾਮਾ ਦਾਖਲ ਕਰ ਕੇ ਭਰੋਸਾ ਦੁਆਇਆ ਕਿ ਸੁਪਰੀਮ ਕੋਰਟ ਵਿੱਚ ਪੰਜ ਜੱਜਾਂ ਦੀ ਨਿਯੁਕਤੀ ਲਈ ਕਾਲੇਜੀਅਮ ਵੱਲੋਂ ਕੀਤੀਆਂ ਗਈਆਂ ਸਿਫ਼ਾਰਸ਼ ਨੂੰ ਜਲਦੀ ਹੀ ਮਨਜ਼ੂਰ ਕਰ ਲਿਆ ਜਾਵੇਗਾ।

ਅਟਾਰਨੀ ਜਨਰਲ ਆਰ. ਵੈਂਕਟਾਰਮਨੀ ਨੇ ਜਸਟਿਸ ਐੱਸ. ਕੇ. ਕੌਲ ਅਤੇ ਜਸਟਿਸ ਏ. ਐੱਸ. ਓਕਾ ਨੂੰ ਦਸਿਆ ਕਿ ਇਨ੍ਹਾਂ ਪੰਜਾਂ ਨਾਵਾਂ ਦੀ ਨਿਯੁਕਤੀ ਦੇ ਹੁਕਮ ਜਲਦੀ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

ਹਾਈ ਕੋਰਟਾਂ ਦੇ ਜੱਜਾਂ ਦੇ ਤਬਾਦਲੇ ਦੀਆਂ ਸਿਫ਼ਾਰਸ਼ਾਂ ਨੂੰ ਮਨਜ਼ੂਰੀ ਦੇਣ ਵਿੱਚ ਕੇਂਦਰ ਵੱਲੋਂ ਕੀਤੀ ਜਾ ਰਹੀ ਦੇਰੀ ’ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਬੈਂਚ ਨੇ ਕਿਹਾ ਕਿ ਇਹ ਬਹੁਤ ਗੰਭੀਰ ਮੁੱਦਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 13 ਫਰਵਰੀ ਨੂੰ ਹੋਵੇਗੀ।

ਕਾਲੇਜੀਅਮ ਨੇ ਪਿਛਲੇ ਸਾਲ 13 ਦਸੰਬਰ ਨੂੰ ਸੁਪਰੀਮ ਕੋਰਟ ਵਿੱਚ ਤਰੱਕੀ ਲਈ ਪੰਜ ਜੱਜਾਂ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਸੀ। ਇਨ੍ਹਾਂ ਵਿੱਚ ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ ਪੰਕਜ ਮਿਥਲ, ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ ਸੰਜੇ ਕਰੋਲ, ਮਣੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ ਪੀ.ਵੀ. ਸੰਜੇ ਕੁਮਾਰ, ਪਟਨਾ ਹਾਈ ਕੋਰਟ ਦੇ ਜਸਟਿਸ ਅਹਿਸਾਨੁਦੀਨ ਅਮਾਨਉੱਲਾ ਅਤੇ ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਮਨੋਜ ਮਿਸ਼ਰਾ ਸ਼ਾਮਲ ਹਨ।


author

Rakesh

Content Editor

Related News