ਵਿਆਹ ਰੱਦ ਕਰਨ ਦੀ ਮੰਗ ਕਰਨ ਵਾਲੀ ਕੁੜੀ ਦੀ ਸੁਰੱਖਿਆ ਯਕੀਨੀ ਕਰੇ ਬਿਹਾਰ ਤੇ ਦਿੱਲੀ ਪੁਲਸ : SC

Wednesday, Jun 18, 2025 - 02:52 PM (IST)

ਵਿਆਹ ਰੱਦ ਕਰਨ ਦੀ ਮੰਗ ਕਰਨ ਵਾਲੀ ਕੁੜੀ ਦੀ ਸੁਰੱਖਿਆ ਯਕੀਨੀ ਕਰੇ ਬਿਹਾਰ ਤੇ ਦਿੱਲੀ ਪੁਲਸ : SC

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਬਿਹਾਰ ਦੇ ਪੁਲਸ ਡਾਇਰੈਕਟਰ ਜਨਰਲ ਅਤੇ ਦਿੱਲੀ ਪੁਲਸ ਕਮਿਸ਼ਨਰ ਨੂੰ ਨਿਰਦੇਸ਼ ਦਿੱਤ ਕਿ ਉਹ ਆਪਣੇ ਵਿਆਹ ਨੂੰ ਰੱਦ ਕਰਨ ਦੀ ਮੰਗ ਕਰ ਰਹੀ ਨਾਬਾਲਗ ਕੁੜੀ ਨੂੰ ਪੂਰੀ ਸੁਰੱਖਿਆ ਪ੍ਰਦਾਨ ਕਰਨ। ਜੱਜ ਉੱਜਲ ਭੂਈਆਂ ਅਤੇ ਜੱਜ ਮਨਮੋਹਨ ਦੀ ਬੈਂਚ ਨੇ ਕਿਹਾ ਕਿ ਕੁੜੀ ਅਤੇ ਉਸ ਦੇ ਦੋਸਤ ਦੀ ਜਾਨ ਨੂੰ ਖ਼ਤਰਾ ਹੈ ਅਤੇ ਅਧਿਕਾਰੀ ਉਨ੍ਹਾਂ ਨਾਲ ਸੰਪਰਕ ਕਰ ਕੇ ਜ਼ਰੂਰੀ ਮਦਦ ਪ੍ਰਦਾਨ ਕਰਨ। ਦੋਸਤ ਨਾਲ ਫਰਾਰ ਦੱਸੀ ਜਾ ਰਹੀ ਕੁੜੀ ਨੇ ਦਾਅਵਾ ਕੀਤਾ ਕਿ 9 ਦਸੰਬਰ, 2024 ਨੂੰ ਸਾਢੇ 16 ਸਾਲ ਦੀ ਉਮਰ 'ਚ ਜ਼ਬਰਨ ਉਸ ਦਾ ਵਿਆਹ ਕਰ ਦਿੱਤਾ ਗਿਆ ਅਤੇ ਹੁਣ ਪਤੀ ਅਤੇ ਸਹੁਰੇ ਪਰਿਵਾਰ ਵਾਲੇ ਉਸ ਨੂੰ ਇਸ ਵਿਆਹ ਨੂੰ ਨਿਭਾਉਣ ਲਈ ਮਜ਼ਬੂਰ ਕਰ ਰਹੇ ਹਨ। 

ਇਹ ਵੀ ਪੜ੍ਹੋ : ਅਸਮਾਨੀ ਬਿਜਲੀ ਡਿੱਗਣ ਨਾਲ ਭਾਜਪਾ ਆਗੂ ਦੀ ਮੌਤ

ਬੈਂਚ ਨੇ ਪਟੀਸ਼ਨ 'ਤੇ ਸੁਣਵਾਈ ਲਈ ਸਹਿਮਤੀ ਜਤਾਉਂਦੇ ਹੋਏ ਬਿਹਾਰ ਪ੍ਰਸ਼ਾਸਨ, ਕੁੜੀ ਦੇ ਪਤੀ ਅਤੇ ਸਹੁਰੇ ਪਰਿਵਾਰ ਨੂੰ 15 ਜੁਲਾਈ ਤੱਕ ਜਵਾਬ ਦੇਣ ਦਾ ਨਿਰਦੇਸ਼ ਦਿੱਤਾ। ਕੁੜੀ ਨੇ ਪਟੀਸ਼ਨ 'ਚ ਕਿਹਾ ਕਿ ਉਸ ਦੇ ਸਹੁਰੇ ਪਰਿਵਾਰ ਵਾਲਿਆਂ ਨੇ ਮਾਤਾ-ਪਿਤਾ ਦੇ ਘਰ ਆਉਣ ਦੀ ਮਨਜ਼ੂਰੀ ਨਹੀਂ ਦਿੱਤੀ ਅਤੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਵਿਆਹ ਲਈ ਬਹੁਤ ਪੈਸਾ ਦਿੱਤਾ ਅਤੇ ਖਰਚ ਕੀਤਾ ਹੈ। ਕੁੜੀ ਨੇ ਕਿਹਾ ਕਿ ਸਹੁਰੇ ਪਰਿਵਾਰ ਵਾਲਿਆਂ ਨੇ ਵਾਰ-ਵਾਰ ਉਸ ਨੂੰ ਕਿਹਾ ਕਿ ਉਹ ਇਕ ਬੱਚਾ ਚਾਹੁੰਦੇ ਹਨ। ਕੁੜੀ ਨੇ ਦਾਅਵਾ ਕੀਤਾ ਕਿ ਉਹ ਅੱਗੇ ਪੜ੍ਹਨਾ ਚਾਹੁੰਦੀ ਹੈ ਪਰ ਸਹੁਰੇ ਪਰਿਵਾਰ ਨੇ ਉਸ ਨੂੰ ਉਸ ਦੇ ਮਾਤਾ-ਪਿਤਾ ਕੋਲ ਵਾਪਸ ਜਾਣ ਦੀ ਮਨਜ਼ੂਰੀ ਦੇਣ ਦੇ ਵਾਅਦੇ ਦੇ ਬਾਵਜੂਦ ਕੈਦ 'ਚ ਰੱਖਿਆ। ਪਟੀਸ਼ਨ 'ਚ ਕਿਹਾ ਗਿਆ ਹੈ,''ਮੌਜੂਦਾ ਰਿੱਟ ਪਟੀਸ਼ਨ... ਦੋਸਤ ਦੇ ਮਾਧਿਅਮ ਨਾਲ 16 ਸਾਲਾ ਨਾਬਾਲਗ ਪਟੀਸ਼ਨਕਰਤਾ ਵਲੋਂ ਦਾਇਰ ਕੀਤੀ ਗਈ ਹੈ, ਜਿਸ ਨੂੰ ਇੱਛਾ ਦੇ ਵਿਰੁੱਧ ਜ਼ਬਰਦਸਤੀ ਕੀਤੇ ਗਏ ਬਾਲ ਵਿਆਹ 'ਚ ਬਣੇ ਰਹਿਣ ਦਾ ਵਿਰੋਧ ਕਰਨ ਦੇ ਕਾਰਨ ਜਾਨ ਦਾ ਖ਼ਤਰਾ ਹੈ।'' ਨਾਬਾਲਗ ਨੇ ਦਾਅਵਾ ਕੀਤਾ ਕਿ ਉਹ ਆਪਣੇ ਇਕ ਦੋਸਤ ਨਾਲ ਦੌੜੀ ਹੋਈ ਹੈ ਅਤੇ ਉਸ ਨੂੰ ਡਰ ਹੈ ਕਿ ਜੇਕਰ ਉਹ ਬਿਹਾਰ ਜਾਣਗੇ ਤਾਂ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ।

ਇਹ ਵੀ ਪੜ੍ਹੋ : ਘਰ 'ਚ ਪਈ ਫਰਿੱਜ ਬਣ ਗਈ 'ਬੰਬ' ! ਖੋਲ੍ਹਦਿਆਂ ਹੀ ਹੋ ਗਿਆ ਧਮਾਕਾ, ਤੜਫ਼-ਤੜਫ਼ ਨਿਕਲੀ ਕਿਸਾਨ ਦੀ ਜਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News