''ਵਿਆਹ ਦੇ ਝਾਂਸੇ ''ਚ ਬਣਾਏ ਸਰੀਰਕ ਸਬੰਧ ਜਬਰ ਜਨਾਹ...'', HC ਨੇ ਪਲਟਿਆ ਹੇਠਲੀ ਅਦਾਲਤ ਦਾ ਫ਼ੈਸਲਾ
Sunday, Aug 17, 2025 - 03:35 PM (IST)

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਇੱਕ ਜੋੜੇ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਵੱਡਾ ਫ਼ੈਸਲਾ ਕੀਤਾ ਹੈ। ਸੁਪਰੀਮ ਕੋਰਟ ਨੇ ਇਕ ਜੋੜੇ ਦੀ ਪਟੀਸ਼ਨ 'ਤੇ ਬਿਆਨ ਦਿੱਤਾ ਕਿ ਵਿਆਹ ਦਾ ਵਾਅਦਾ ਕਰਕੇ ਕਿਸੇ ਕੁੜੀ ਨਾਲ ਸਰੀਰਕ ਸਬੰਧ ਬਣਾਉਣਾ ਬਲਾਤਕਾਰ ਹੈ। ਇਸ ਸਬੰਧ ਵਿਚ ਅਦਾਲਤ ਨੇ ਦੋਸ਼ੀ ਨੂੰ ਦੋਸ਼ੀ ਕਰਾਰ ਕਰ ਦਿੱਤਾ। ਹਾਈ ਕੋਰਟ ਦੇ ਜਸਟਿਸ ਸਵਰਨ ਕਾਂਤ ਸ਼ਰਮਾ ਦੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ।
ਪੜ੍ਹੋ ਇਹ ਵੀ - ਸਸਤਾ ਹੋ ਗਿਆ ਸੋਨਾ! ਗਹਿਣੇ ਖਰੀਦਣ ਵਾਲਿਆਂ ਲਈ ਖ਼ੁਸ਼ਖ਼ਬਰੀ
ਕੋਰਟ ਅਨੁਸਾਰ ਜੇਕਰ ਦੋਸ਼ੀ ਨੂੰ ਇਸ ਗੱਲ ਬਾਰੇ ਜਾਣਕਾਰੀ ਹੈ ਕਿ ਉਸ ਦਾ ਵਿਆਹ ਹੋਣਾ ਕਿਸੇ ਵੀ ਹਾਲਾਤ ਵਿੱਚ ਅਸੰਭਵ ਨਹੀਂ ਤੇ ਉਹ ਉਸ ਦੇ ਬਾਵਜੂਦ ਕੁੜੀ ਨਾਲ ਸਰੀਰਕ ਸਬੰਧ ਬਣਾਉਂਦਾ ਹੈ ਤਾਂ ਇਸਨੂੰ ਅਪਰਾਧ ਮੰਨਿਆ ਜਾਵੇਗਾ। ਦੱਸ ਦੇਈਏ ਕਿ ਬੈਂਚ ਨੇ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਪਲਟ ਦਿੱਤਾ ਅਤੇ ਕਿਹਾ, ਸਿਰਫ਼ ਜਿਨਸੀ ਇੱਛਾ ਪੂਰੀ ਕਰਨ ਲਈ ਪੀੜਤ ਨਾਲ ਅਜਿਹਾ ਵਾਅਦਾ ਕਰਨਾ ਅਪਰਾਧ ਹੈ। ਅਜਿਹੇ ਮਾਮਲੇ ਬਲਾਤਕਾਰ ਦੀ ਸ਼੍ਰੇਣੀ ਵਿੱਚ ਆਉਂਦੇ ਹਨ।
ਪੜ੍ਹੋ ਇਹ ਵੀ - Breaking : ਐਲਵਿਸ਼ ਯਾਦਵ ਦੇ ਘਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ
ਜ਼ਿਕਰਯੋਗ ਹੈ ਕਿ ਇੱਕ ਔਰਤ ਨੇ ਆਪਣੇ ਪ੍ਰੇਮੀ 'ਤੇ ਵਿਆਹ ਦੇ ਝੂਠੇ ਵਾਅਦੇ ਕਰਕੇ ਉਸ ਨਾਲ ਸਰੀਰਕ ਸਬੰਧ ਬਣਾਉਣ ਦਾ ਦੋਸ਼ ਲਗਾਇਆ, ਇਸ ਮਾਮਲੇ ਦੇ ਸਬੰਧ ਵਿਚ ਦਿੱਲੀ ਪੁਲਸ ਨੇ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ, ਜਿਸ ਵਿੱਚ ਦੋਸ਼ੀ ਨੂੰ ਬਰੀ ਕਰ ਦਿੱਤਾ ਗਿਆ ਸੀ। ਦੋਸ਼ੀ ਨੂੰ ਇਸ ਕਰਕੇ ਬਰੀ ਕੀਤਾ, ਕਿਉਂਕਿ ਕੋਈ ਸਬੂਤ ਨਹੀਂ ਸਨ। ਅਦਾਲਤ ਮੁਤਾਬਕ ਔਰਤ ਨੇ ਘਟਨਾ ਤੋਂ ਢਾਈ ਸਾਲ ਬਾਅਦ ਆਪਣੇ ਪ੍ਰੇਮੀ ਖ਼ਿਲਾਫ਼ ਐਫਆਈਆਰ ਦਰਜ ਕਰਵਾਈ। ਜੇਕਰ ਕੁਝ ਅਜਿਹਾ ਸੀ ਤਾਂ ਪੀੜਤ ਔਰਤ ਨੂੰ ਉਸੇ ਸਮੇਂ ਸ਼ਿਕਾਇਤ ਦਰਜ ਕਰਵਾਉਣੀ ਚਾਹੀਦੀ ਸੀ।
ਪੜ੍ਹੋ ਇਹ ਵੀ - ਇਸ ਦਿਨ ਲੱਗਣਗੇ ਸੂਰਜ ਤੇ ਚੰਦਰ ਗ੍ਰਹਿਣ? ਜਾਣੋ ਤਾਰੀਖ਼ ਤੇ ਸਮਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।