ਨਿਰਭਯਾ ਕੇਸ : ਦੋਸ਼ੀਆਂ ਨੂੰ ਫਾਂਸੀ ਦੇਣ ਸੰੰਬੰਧੀ ਕੇਂਦਰ ਦੀ ਪਟੀਸ਼ਨ ''ਤੇ 5 ਮਾਰਚ ਤੱਕ ਸੁਣਵਾਈ ਟਲੀ

Tuesday, Feb 25, 2020 - 05:49 PM (IST)

ਨਿਰਭਯਾ ਕੇਸ : ਦੋਸ਼ੀਆਂ ਨੂੰ ਫਾਂਸੀ ਦੇਣ ਸੰੰਬੰਧੀ ਕੇਂਦਰ ਦੀ ਪਟੀਸ਼ਨ ''ਤੇ 5 ਮਾਰਚ ਤੱਕ ਸੁਣਵਾਈ ਟਲੀ

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਨਿਰਭਯਾ ਗੈਂਗਰੇਪ ਅਤੇ ਕਤਲਕਾਂਡ ਦੇ ਦੋਸ਼ੀਆਂ ਨੂੰ ਵੱਖ-ਵੱਖ ਫਾਂਸੀ ਦੇਣ ਸੰਬੰਧੀ ਕੇਂਦਰ ਅਤੇ ਦਿੱਲੀ ਸਰਕਾਰ ਦੀ ਵਿਸ਼ੇਸ਼ ਮਨਜ਼ੂਰੀ ਪਟੀਸ਼ਨ 'ਤੇ ਸੁਣਵਾਈ 5 ਮਾਰਚ ਤੱਕ ਲਈ ਟਾਲ ਦਿੱਤੀ। ਜੱਜ ਆਰ. ਭਾਨੂੰਮਤੀ ਦੀ ਪ੍ਰਧਾਨਗੀ ਵਾਲੀ ਵਿਸ਼ੇਸ਼ ਬੈਂਚ ਨੇ ਇਹ ਕਹਿੰਦੇ ਹੋਏ ਪਟੀਸ਼ਨ ਦੀ ਸੁਣਵਾਈ 5 ਮਾਰਚ ਤੱਕ ਲਈ ਟਾਲ ਦਿੱਤੀ ਕਿ ਗੁਨਾਹਗਾਰਾਂ ਨੂੰ ਤਿੰਨ ਮਾਰਚ ਨੂੰ ਫਾਂਸੀ ਦਿੱਤੀ ਜਾਣੀ ਹੈ, ਇਸ ਲਈ ਉਹ ਡੈੱਥ ਵਾਰੰਟ ਦੇ ਅਮਲ 'ਚ ਲਿਆਉਣ ਦਾ ਇੰਤਜ਼ਾਰ ਕਰੇਗੀ।

ਕੇਂਦਰ ਸਰਕਾਰ ਨੇ ਹਾਈ ਕੋਰਟ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਹੈ, ਜਿਸ 'ਚ ਉਸ ਨੇ ਕਿਹਾ ਹੈ ਕਿ ਚਾਰੇ ਦੋਸ਼ੀਆਂ ਨੂੰ ਵੱਖ-ਵੱਖ ਫਾਂਸੀ ਨਹੀਂ ਹੋ ਸਕਦੀ। ਦੱਸਣਯੋਗ ਹੈ ਕਿ ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਆਪਣੇ ਫੈਸਲੇ 'ਚ ਕਿਹਾ ਕਿ ਨਿਰਭਯਾ ਦੇ ਚਾਰੇ ਦੋਸ਼ੀਆਂ ਨੂੰ ਵੱਖ-ਵੱਖ ਸਮੇਂ 'ਤੇ ਫਾਂਸੀ ਨਹੀਂ ਦਿੱਤੀ ਜਾ ਸਕਦੀ ਹੈ, ਜਦੋਂਕਿ ਕੇਂਦਰ ਸਰਕਾਰ ਨੇ ਆਪਣੀ ਪਟੀਸ਼ਨ 'ਚ ਕਿਹਾ ਸੀ ਕਿ ਜਿਨ੍ਹਾਂ ਦੋਸ਼ੀਆਂ ਦੀ ਪਟੀਸ਼ਨ ਕਿਸੇ ਵੀ ਫੋਰਮ 'ਚ ਪੈਂਡਿੰਗ ਨਹੀਂ ਹੈ, ਉਨ੍ਹਾਂ ਨੂੰ ਫਾਂਸੀ 'ਤੇ ਲਟਕਾਇਆ ਜਾਵੇ। ਇਕ ਦੋਸ਼ੀ ਦੀ ਪਟੀਸ਼ਨ ਪੈਂਡਿੰਗ ਹੋਣ ਨਾਲ ਦੂਜੇ ਦੋਸ਼ੀਆਂ ਨੂੰ ਰਾਹਤ ਨਹੀਂ ਦਿੱਤੀ ਜਾ ਸਕਦੀ।


author

DIsha

Content Editor

Related News