SC ਨੇ NRC ਕੋਆਰਡੀਨੇਟਰ ਪ੍ਰਤੀਕ ਹਜੇਲਾ ਦਾ ਮੱਧ ਪ੍ਰਦੇਸ਼ ''ਚ ਕੀਤਾ ਟਰਾਂਸਫਰ

Friday, Oct 18, 2019 - 04:49 PM (IST)

SC ਨੇ NRC ਕੋਆਰਡੀਨੇਟਰ ਪ੍ਰਤੀਕ ਹਜੇਲਾ ਦਾ ਮੱਧ ਪ੍ਰਦੇਸ਼ ''ਚ ਕੀਤਾ ਟਰਾਂਸਫਰ

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਆਸਾਮ ਨੈਸ਼ਨਲ ਰਜਿਸਟਰ ਆਫ ਸਿਟੀਜ਼ਨ (ਐੱਨ.ਆਰ.ਸੀ.) ਦੇ ਕੋਆਰਡੀਨੇਟਰ ਪ੍ਰਤੀਕ ਹਜੇਲਾ ਨੂੰ ਮੱਧ ਪ੍ਰਦੇਸ਼ 'ਚ ਟਰਾਂਸਫਰ ਕਰਨ ਦਾ ਆਦੇਸ਼ ਦਿੱਤਾ ਹੈ। ਸੁਪਰੀਮ ਕੋਰਟ ਰਾਹੀਂ ਇਸ ਦਾ ਆਦੇਸ਼ ਜਾਰੀ ਕਰਨ ਲਈ ਕੇਂਦਰ ਸਰਕਾਰ ਨੂੰ 7 ਦਿਨ ਦਾ ਸਮਾਂ ਦਿੱਤਾ ਗਿਆ ਹੈ। ਚੀਫ ਜਸਟਿਸ ਰੰਜਨ ਗੋਗੋਈ, ਜੱਜ ਐੱਸ.ਏ. ਬੋਬੜੇ ਅਤੇ ਜੱਜ ਨਰੀਮਨ ਦੀ ਬੈਂਚ ਨੇ ਇਹ ਆਦੇਸ਼ ਦਿੱਤਾ ਹੈ। ਕੋਰਟ ਨੇ ਟਰਾਂਸਫਰ ਕੀਤੇ ਜਾਣ ਦੇ ਪਿੱਛੇ ਕੋਈ ਕਾਰਨ ਨਹੀਂ ਦੱਸਿਆ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਸੁਰੱਖਿਆ ਦੇ ਮੱਦੇਨਜ਼ਰ ਹਜੇਲਾ ਦਾ ਟਰਾਂਸਫਰ ਕੀਤਾ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਅਗਸਤ ਦੇ ਆਖਰੀ ਹਫ਼ਤੇ 'ਚ ਐੱਨ.ਆਰ.ਸੀ. ਦੀ ਅੰਤਿਮ ਸੂਚੀ ਜਾਰੀ ਕੀਤੀ ਗਈ ਸੀ, ਜਿਸ 'ਚ 3.01 ਕਰੋੜ ਲੋਕਾਂ ਨੂੰ ਸ਼ਾਮਲ ਕੀਤਾ ਗਿਆ, ਜਦੋਂ ਕਿ 19 ਲੱਖ ਤੋਂ ਵਧ ਲੋਕਾਂ ਨੂੰ ਛੱਡ ਦਿੱਤਾ ਗਿਆ। ਇਸ 'ਤੇ ਸੱਤਾਧਾਰੀ ਭਾਜਪਾ ਅਤੇ ਹੋਰ ਵਿਰੋਧੀ ਦਲਾਂ ਨੇ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਕਿਹਾ ਕਿ ਸੂਚੀ 'ਚ ਵੱਡੇ ਪੈਮਾਨੇ 'ਤੇ ਗੜਬੜੀ ਹੋਈ ਹੈ। ਹਜੇਲਾ ਆਸਾਮ-ਮੇਘਾਲਿਆ ਕੈਡਰ ਦੇ 1995 ਬੈਚ ਦੇ ਆਈ.ਏ.ਐੱਸ. ਅਧਿਕਾਰੀ ਹਨ। ਉਨ੍ਹਾਂ ਨੂੰ ਸੁਪਰੀਮ ਕੋਰਟ ਨੇ ਐੱਨ.ਆਰ.ਸੀ. ਕੋਆਰਡੀਨੇਟਰ ਨਿਯੁਕਤ ਕੀਤਾ ਸੀ।


author

DIsha

Content Editor

Related News