''ਤੁਹਾਨੂੰ ਹੁਣ ਯਾਦ ਆਇਐ..?'' ਗਊ ਹੱਤਿਆ ਖ਼ਿਲਾਫ਼ ਪਟੀਸ਼ਨ ’ਤੇ ਤੁਰੰਤ ਸੁਣਵਾਈ ਤੋਂ ਸੁਪਰੀਮ ਕੋਰਟ ਨੇ ਕੀਤਾ ਇਨਕਾਰ

Wednesday, May 27, 2026 - 09:21 AM (IST)

''ਤੁਹਾਨੂੰ ਹੁਣ ਯਾਦ ਆਇਐ..?'' ਗਊ ਹੱਤਿਆ ਖ਼ਿਲਾਫ਼ ਪਟੀਸ਼ਨ ’ਤੇ ਤੁਰੰਤ ਸੁਣਵਾਈ ਤੋਂ ਸੁਪਰੀਮ ਕੋਰਟ ਨੇ ਕੀਤਾ ਇਨਕਾਰ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬਕਰੀਦ ਤੋਂ ਪਹਿਲਾਂ ਗਊ ਹੱਤਿਆ ’ਤੇ ਪਾਬੰਦੀ ਲਾਉਣ ਵਾਲੇ ਕਾਨੂੰਨ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ’ਤੇ ਤੁਰੰਤ ਸੁਣਵਾਈ ਕਰਨ ਤੋਂ ਮੰਗਲਵਾਰ ਇਨਕਾਰ ਕਰ ਦਿੱਤਾ। ਚੀਫ਼ ਜਸਟਿਸ ਸੂਰਿਆਕਾਂਤ ਤੇ ਜਸਟਿਸ ਜੋਇਮਲਿਆ ਬਾਗਚੀ ਦੀ ਬੈਂਚ ਨੇ ਪਟੀਸ਼ਨਰ ਨੂੰ ਕਿਹਾ ਕਿ ਤੁਹਾਨੂੰ ਈਦ ਤੋਂ ਇਕ ਦਿਨ ਪਹਿਲਾਂ ਇਹ ਯਾਦ ਆਇਆ ਹੈ। ਕੋਈ ਜ਼ਰੂਰੀ ਨਹੀਂ ਹੈ। ਧੰਨਵਾਦ।

ਐਡਵੋਕੇਟ ਬਰੁਣ ਕੁਮਾਰ ਸਿਨ੍ਹਾ ਨੇ ਬੈਂਚ ਦੇ ਸਾਹਮਣੇ ਮਾਮਲੇ ਦਾ ਜ਼ਿਕਰ ਕਰਦੇ ਹੋਏ ਤੁਰੰਤ ਸੁਣਵਾਈ ਦੀ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਬਕਰੀਦ 28 ਨੂੰ ਹੈ। ਇਹ ਗਊ ਹੱਤਿਆ ’ਤੇ ਪਾਬੰਦੀ ਬਾਰੇ ਕਾਨੂੰਨ ਨੂੰ ਲਾਗੂ ਕਰਨ ਦੀ ਮੰਗ ਵਾਲੀ ਪਟੀਸ਼ਨ ਹੈ। ਕੀ ਇਸ ਨੂੰ ਬੁੱਧਵਾਰ ਲਈ ਸੂਚੀਬੱਧ ਕੀਤਾ ਜਾ ਸਕਦਾ ਹੈ ? ਮਾਣਯੋਗ ਜੱਜਾਂ ਨੇ ਫਿਰ ਕਿਹਾ ਕਿ ਕੋਈ ਜ਼ਰੂਰੀ ਨਹੀਂ ਹੈ।

ਅਖਿਲ ਭਾਰਤੀ ਹਿੰਦੂ ਮਹਾਸਭਾ ਦੇ ਸਾਬਕਾ ਉਪ-ਪ੍ਰਧਾਨ ਸਤੀਸ਼ ਕੁਮਾਰ ਅਗਰਵਾਲ ਵੱਲੋਂ ਦਾਇਰ ਉਕਤ ਪਟੀਸ਼ਨ ’ਚ ਗਊ ਹੱਤਿਆ ’ਤੇ ਪਾਬੰਦੀ ਬਾਰੇ ਕਾਨੂੰਨਾਂ ਨੂੰ ਲਾਗੂ ਕਰਨ ਦੇ ਨਿਰਦੇਸ਼ਾਂ ਦੀ ਮੰਗ ਕੀਤੀ ਗਈ ਹੈ।


author

Harpreet SIngh

Content Editor

Related News