ਨਿਰਭਿਆ ਕੇਸ : ਅੱਧੀ ਰਾਤ ਨੂੰ ਖੁੱਲੀ ਸੁਪਰੀਮ ਕੋਰਟ, ਰਜਿਸਟਰਾਰ ਨੂੰ ਮਿਲਣ ਪਹੁੰਚੇ ਵਕੀਲ ਏ.ਪੀ. ਸਿੰਘ

Friday, Mar 20, 2020 - 01:30 AM (IST)

ਨਵੀਂ ਦਿੱਲੀ—  ਪਟਿਆਲਾ ਹਾਊਸ ਕੋਰਟ ਦੇ ਫੈਸਲੇ ਖਿਲਾਫ ਦਿੱਲੀ ਹਾਈ ਕੋਰਟ ਪਹੁੰਚੇ ਨਿਰਭਿਆ ਦੇ ਦੋਸ਼ੀਆਂ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਹਾਈਕੋਰਟ ਨੇ ਦੋਸ਼ੀਆਂ ਨੂੰ  ਫਾਂਸੀ 'ਤੇ ਰੋਕ ਲਗਾਉਣ ਵਾਲੀ ਪਟੀਸ਼ਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਬਾਅਦ ਦੋਸ਼ੀਆਂ ਦੇ ਵਕੀਲ ਏ.ਪੀ. ਸਿੰਘ ਦਿੱਲੀ ਹਾਈਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਪਹੁੰਚ ਗਏ ਹਨ। ਸੁਪਰੀਮ ਕੋਰਟ ਦੇ ਰਜਿਸਟਰਾਰ ਨੇ ਦੋਸ਼ੀਆਂ ਦੇ ਵਕੀਲ ਨੂੰ ਮਿਲਣ ਲਈ ਬੁਲਾਇਆ ਹੈ। ਦੋਸ਼ੀਆਂ ਨੇ ਸੁਪਰੀਮ ਕੋਰਟ 'ਚ ਫਾਂਸੀ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਦੋਸ਼ੀਆਂ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਸੁਪਰੀਮ ਕੋਰਟ ਅੱਧੀ ਰਾਤ ਨੂੰ ਵੀ ਖੁੱਲੀ ਹੈ। ਮੰਨਿਆ ਜਾ ਰਿਹਾ ਹੈ ਕਿ ਸੁਪਰੀਮ ਕੋਰਟ 2 ਵਜੇ ਤੋਂ ਬਾਅਦ ਇਸ 'ਤੇ ਸੁਣਵਾਈ ਕਰੇਗੀ। ਹਾਲਾਂਕਿ ਅਜੇ ਇਹ ਤੈਅ ਨਹੀਂ ਹੋਇਆ ਹੈ ਕਿ ਮਾਮਲੇ 'ਤੇ ਸਿੰਗਲ ਬੈਂਚ ਸੁਣਵਾਈ ਕਰੇਗੀ ਜਾਂ ਫਿਰ ਦੋ ਜਾਂ ਤਿੰਨ ਜੱਜਾਂ ਦੀ ਬੈਂਚ ਦਾ ਗਠਨ ਕੀਤਾ ਜਾਵੇਗਾ। 
PunjabKesari


KamalJeet Singh

Content Editor

Related News