ਸੁਪਰੀਮ ਕੋਰਟ ਦਾ ਆਦੇਸ਼- ਪੰਜਾਬ ਤੋਂ ਬਾਹਰ ਹੋਵੇਗੀ ਬਰਗਾੜੀ ਬੇਅਦਬੀ ਕੇਸ ਦੀ ਸੁਣਵਾਈ

Tuesday, Feb 28, 2023 - 03:31 PM (IST)

ਸੁਪਰੀਮ ਕੋਰਟ ਦਾ ਆਦੇਸ਼- ਪੰਜਾਬ ਤੋਂ ਬਾਹਰ ਹੋਵੇਗੀ ਬਰਗਾੜੀ ਬੇਅਦਬੀ ਕੇਸ ਦੀ ਸੁਣਵਾਈ

ਨਵੀਂ ਦਿੱਲੀ (ਕਮਲ ਕਾਂਸਲ)- ਸੁਪਰੀਮ ਕੋਰਟ ਨੇ ਸਾਲ 2015 ਦੇ ਬਰਗਾੜੀ ਬੇਅਦਬੀ ਕੇਸ ਨਾਲ ਜੁੜੇ ਕੇਸ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨ ਦਾ ਹੁਕਮ ਦਿੱਤਾ ਹੈ। ਦਰਅਸਲ ਡੇਰਾ ਪ੍ਰੇਮੀਆਂ ਨੇ ਸੁਪਰੀਮ ਕੋਰਟ 'ਚ ਇਸ ਕੇਸ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨ ਦੀ ਮੰਗ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਮੰਨ ਲਿਆ ਹੈ। ਸੁਪਰੀਮ ਕੋਰਟ ਦੀ ਜਸਟਿਸ ਅਨੁਰਾਧਾ ਬੋਸ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ  ਇਹ ਹੁਕਮ ਦਿੱਤਾ ਹੈ। ਦਰਅਸਲ ਬੇਅਦਬੀ ਕੇਸ ਦੇ ਦੋਸ਼ੀ ਮਹਿੰਦਰ ਪਾਲ ਬਿੱਟੂ ਅਤੇ ਪ੍ਰਦੀਪ ਕਟਾਰੀਆਂ ਦੇ ਕਤਲ ਮਗਰੋਂ ਡੇਰਾ ਪ੍ਰੇਮੀਆਂ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ।

ਇਹ ਵੀ ਪੜ੍ਹੋ- ਬੇਅਦਬੀ ਮਾਮਲੇ 'ਚ ਨਾਮਜ਼ਦ ਡੇਰਾ ਪ੍ਰੇਮੀਆਂ ਨੇ ਸੁਪਰੀਮ ਕੋਰਟ ਦਾ ਕੀਤਾ ਰੁਖ, ਕੀਤੀ ਇਹ ਮੰਗ

ਡੇਰਾ ਪ੍ਰੇਮੀਆਂ ਨੇ ਜਾਨ ਨੂੰ ਦੱਸਿਆ ਸੀ ਖ਼ਤਰਾ

ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਘਟਨਾਵਾਂ 'ਚ ਡੇਰਾ ਸਿਰਸਾ ਦੇ ਪ੍ਰੇਮੀਆਂ ਨੇ ਆਪਣੀ ਜਾਨ ਨੂੰ ਖ਼ਤਰਾ ਹੋਣ ਦਾ ਖ਼ਦਸ਼ਾ ਹੋਣ ਕਰ ਕੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। 

ਇਹ ਵੀ ਪੜ੍ਹੋ- ਆਬਕਾਰੀ ਨੀਤੀ ਕੇਸ: ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ

ਪਟੀਸ਼ਨ 'ਚ ਕੀਤੀ ਗਈ ਸੀ ਇਹ ਮੰਗ

ਬੇਅਦਬੀ ਮਾਮਲੇ ਦੀ ਚਾਰਜਸ਼ੀਟ ਡੇਰਾ ਪ੍ਰੇਮੀਆਂ ਦੇ ਪੰਜ ਮੁਲਜ਼ਮਾਂ- ਸੁਖਜਿੰਦਰ ਸਿੰਘ ਸੰਨੀ, ਸ਼ਕਤੀ ਸਿੰਘ, ਰਣਜੀਤ ਸਿੰਘ ਭੋਲਾ, ਨਿਸ਼ਾਨ ਸਿੰਘ ਅਤੇ ਬਲਜੀਤ ਸਿੰਘ ਵੱਲੋਂ ਪਿਛਲੇ ਸਾਲ ਦਸੰਬਰ ਮਹੀਨੇ ਵਿਚ ਦਾਖ਼ਲ ਕੀਤੀ ਗਈ ਸੀ। ਪਟੀਸ਼ਨ 'ਚ ਦਲੀਲ ਦਿੱਤੀ ਗਈ ਹੈ ਕਿ ਇਨ੍ਹਾਂ ਘਟਨਾਵਾਂ 'ਚ 10 ਨਵੰਬਰ 2022 ਨੂੰ ਕੋਟਕਪੂਰਾ 'ਚ ਪ੍ਰਦੀਪ ਸਿੰਘ ਕਟਾਰੀਆ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ-  'ਵਨ ਰੈਂਕ-ਵਨ ਪੈਨਸ਼ਨ' ਮਾਮਲਾ: SC ਨੇ ਰੱਖਿਆ ਮੰਤਰਾਲਾ ਨੂੰ ਲਾਈ ਫ਼ਟਕਾਰ, ਕਿਹਾ- 'ਕਿਸ਼ਤਾਂ 'ਚ ਪੈਨਸ਼ਨ ਕਿਉਂ?'

ਪਟੀਸ਼ਨ 'ਚ ਕਿਹਾ ਗਿਆ ਕਿ ਉਨ੍ਹਾਂ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਅਜਿਹੀ ਸਥਿਤੀ ਵਿਚ ਕੇਸ ਨੂੰ ਪੰਜਾਬ ਤੋਂ ਬਾਹਰ ਕਿਸੇ ਹੋਰ ਸੂਬੇ ਵਿਚ ਸੁਣਵਾਈ ਲਈ ਭੇਜਿਆ ਜਾਣਾ ਚਾਹੀਦਾ ਹੈ। ਇਸ ਪਟੀਸ਼ਨ 'ਤੇ ਸੁਪਰੀਮ ਕੋਰਟ ਦੇ ਦੋ ਜੱਜਾਂ ਦੀ ਬੈਂਚ ਨੇ ਸੁਣਵਾਈ ਤੋਂ ਬਾਅਦ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਰਿਪੋਰਟ ਤਲਬ ਕੀਤੀ।


author

Tanu

Content Editor

Related News