ਸੁਪਰੀਮ ਕੋਰਟ ਵਲੋਂ ਸਾਬਕਾ CM ਦੀ ਪਟੀਸ਼ਨ ਖਾਰਜ, ਨਹੀਂ ਲੜ ਸਕਣਗੇ ਚੋਣ
Friday, Oct 25, 2024 - 04:23 PM (IST)
ਨਵੀਂ ਦਿੱਲੀ (ਵਾਰਤਾ)- ਸੁਪਰੀਮ ਕੋਰਟ ਨੇ ਕੋਲਾ ਖਾਨ ਘਪਲੇ 'ਚ ਦੋਸ਼ਸਿੱਧੀ ਨੂੰ ਮੁਅੱਤਲ ਕਰਨ ਦੀ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਮਧੂ ਕੋੜਾ ਦੀ ਪਟੀਸ਼ਨ ਸ਼ੁੱਕਰਵਾਰ ਨੂੰ ਖਾਰਜ ਕਰ ਦਿੱਤੀ। ਸ਼੍ਰੀ ਕੋੜਾ ਨੇ ਦਿੱਲੀ ਹਾਈ ਕੋਰਟ ਦੇ ਆਦੇਸ਼ ਖ਼ਿਲਾਫ਼ ਦਾਇਰ ਕੀਤੀ ਗਈ ਪਟੀਸ਼ਨ 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਲਈ ਸੁਪਰੀਮ ਕੋਰਟ ਤੋਂ ਰਾਹਤ ਦੇਣ ਦੀ ਗੁਹਾਰ ਲਗਾਈ ਸੀ। ਜੱਜ ਸੰਜੀਵ ਖੰਨਾ ਅਤੇ ਜੱਜ ਸੰਜੇ ਕੁਮਾਰ ਦੀ ਬੈਂਚ ਨੇ ਪਟੀਸ਼ਨ ਖਾਰਜ ਕਰਦੇ ਹੋਏ ਕਹਿਾ ਕਿ ਦੋਸ਼ਸਿੱਧੀ 'ਤੇ ਰੋਕ ਨੂੰ ਸਾਧਾਰਣ ਸਥਿਤੀਆਂ 'ਚ ਮਨਜ਼ੂਰੀ ਨਹੀਂ ਦਿੱਤੀ ਜਾ ਸਕਦੀ, ਕਿਉਂਕਿ ਇਸ ਲਈ ਕਈ ਕਾਰਕਾਂ 'ਤੇ ਵਿਚਾਰ ਕੀਤਾ ਜਾਣਾ ਹੈ।
ਇਹ ਵੀ ਪੜ੍ਹੋ : ਦੀਵਾਲੀ ਮੌਕੇ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਬੈਂਚ ਨੇ ਦਿੱਲੀ ਹਾਈ ਕੋਰਟ ਦੇ ਉਸ ਆਦੇਸ਼ 'ਚ ਦਖ਼ਲਅੰਦਾਜੀ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ 'ਚ ਸ਼੍ਰੀ ਕੋੜਾ ਦੀ ਪਟੀਸ਼ਨ ਖਾਰਜ ਕਰ ਦਿੱਤੀ ਗਈ ਸੀ। ਦਿੱਲੀ ਹਾਈ ਕੋਰਟ ਨੇ 18 ਅਕਤੂਬਰ ਨੂੰ ਆਪਣੇ ਆਦੇਸ਼ 'ਚ ਕਿਹਾ ਕਿ ਸ਼੍ਰੀ ਕੋੜਾ ਚੁਣੇ ਗਏ ਪ੍ਰਤੀਨਿਧੀ ਨਹੀਂ ਸਨ ਸਗੋਂ ਜਨਤਕ ਅਹੁਦੇ 'ਤੇ ਰਹਿਣ ਦੌਰਾਨ ਅਯੋਗ ਠਹਿਰਾਇਆ ਗਿਆ ਸੀ। ਸ਼੍ਰੀ ਕੋੜਾ ਨੇ ਪਹਿਲੇ ਵੀ ਦੋਸ਼ਸਿੱਧੀ ਦੇ ਮੁਅੱਤਲ ਲਈ ਇਕ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਸਾਲ 2020 'ਚ ਖਾਰਜ ਕਰ ਦਿੱਤਾ ਗਿਆ ਸੀ। ਹਾਈ ਕੋਰਟ ਨੇ ਸ਼੍ਰੀ ਨਵਜੋਤ ਸਿੰਘ ਸਿੱਧੂ ਮਾਮਲੇ 'ਤੇ ਵੀ ਭਰੋਸਾ ਕੀਤਾ ਸੀ, ਜਿਸ 'ਚ ਸਰਵਉੱਚ ਅਦਾਲਤ ਨੇ ਸਾਲ 2007 'ਚ ਕਿਹਾ ਸੀ ਕਿ ਦੋਸ਼ਸਿੱਧੀ 'ਤੇ ਰੋਕ ਲਗਾਉਣ ਦੀ ਸ਼ਕਤੀ ਦਾ ਪ੍ਰਯੋਗ ਅਸਾਧਾਰਣ ਸਥਿਤੀਆਂ 'ਚ ਕੀਤਾ ਜਾ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8