SC ਨੇ ਥੂਥੁਕੁਡੀ ''ਚ ਪਲਾਂਟ ਬੰਦ ਕਰਨ ਖ਼ਿਲਾਫ਼ ਵੇਦਾਂਤਾ ਦੀ ਮੁੜ ਵਿਚਾਰ ਪਟੀਸ਼ਨ ਕੀਤੀ ਖਾਰਜ

Saturday, Nov 16, 2024 - 01:04 PM (IST)

ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਤਾਮਿਲਨਾਡੂ ਦੇ ਥੂਥੁਕੁਡੀ 'ਚ ਵੇਦਾਂਤਾ ਸਮੂਹ ਦੇ 'ਕਾਪਰ ਸਮੇਲਟਿੰਗ ਪਲਾਂਟ' (ਤਾਂਬਾ ਗਲਾਉਣ ਵਾਲੇ ਪਲਾਂਟ) ਨੂੰ ਬੰਦ ਕਰਨ ਖ਼ਿਲਾਫ਼ ਦਾਖ਼ਲ ਉਸ ਦੀ ਮੁੜ ਵਿਚਾਰ ਪਟੀਸ਼ਨ ਖਾਰਜ ਕਰ ਦਿੱਤੀ। ਸੁਪਰੀਮ ਕੋਰਟ ਨੇ ਸਥਾਨਕ ਵਾਸੀਆਂ ਦੇ ਸਿਹਤ ਅਤੇ ਕਲਿਆਣ ਦੇ ਮਹੱਤਵ ਨੂੰ ਰੇਖਾਂਕਿਤ ਕਰਦੇ ਹੋਏ, ਪ੍ਰਦੂਸ਼ਣ ਸੰਬੰਧੀ ਚਿੰਤਾਵਾਂ ਕਾਰਨ ਮਈ 2018 ਤੋਂ ਬੰਦ ਥੂਥੁਕੁਡੀ ਸਥਿਤ ਵੇਦਾਂਤਾ ਦੇ ਪਲਾਂਟ ਨੂੰ ਮੁੜ ਸ਼ੁਰੂ ਕਰਨ ਦੀ ਉਸ ਦੀ ਪਟੀਸ਼ਨ ਨੂੰ 29 ਫਰਵਰੀ ਨੂੰ ਖਾਰਜ ਕਰ ਦਿੱਤੀ ਸੀ।

ਇਹ ਵੀ ਪੜ੍ਹੋ : ਰੱਦ ਹੋ ਜਾਣਗੇ ਪੈਨ ਕਾਰਡ ਤੇ ਆਧਾਰ ਕਾਰਡ!

ਇਹ ਪਲਾਂਟ ਮਈ 2018 ਤੋਂ ਬੰਦ ਹੈ, ਜਦੋਂ ਪੁਲਸ ਨੇ ਪਲਾਂਟ ਤੋਂ ਹੋਣ ਵਾਲੇ ਪ੍ਰਦੂਸ਼ਣ ਦੇ ਕਾਰਨ ਹੋਏ ਵਿਰੋਧ ਪ੍ਰਦਰਸ਼ਨ ਨੂੰ ਰੋਕਣ ਲਈ ਗੋਲੀਬਾਰੀ ਕੀਤੀ ਸੀ। ਇਸ ਦੌਰਾਨ 13 ਲੋਕਾਂ ਦੀ ਮੌਤ ਹੋ ਗਈ ਸੀ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ (ਹੁਣ ਸੇਵਾਮੁਕਤ) ਅਤੇ ਜੱਜ ਜੇ.ਬੀ. ਪਾਰਦੀਵਾਲਾ ਅਤੇ ਜੱਜ ਮਨੋਜ ਮਿਸ਼ਰਾ ਦੀ ਬੈਂਚ ਨੇ ਸਮੀਖਿਆ ਪਟੀਸ਼ਨ ਨੂੰ ਖੁੱਲ੍ਹੀ ਅਦਾਲਤ 'ਚ ਸੂਚੀਬੱਧ ਕਰਨ ਦੀ ਵੇਦਾਂਤਾ ਦੀ ਅਪੀਲ ਨੂੰ ਵੀ ਖਾਰਜ ਕਰ ਦਿੱਤਾ। ਬੈਂਚ ਨੇ 22 ਅਕਤੂਬਰ ਦੇ ਆਪਣੇ ਆਦੇਸ਼ 'ਚ ਕਿਹਾ,''ਮੁੜ  ਵਿਚਾਰ ਪਟੀਸ਼ਨਾਂ ਦੀ ਸਮੀਖਿਆ ਕਰਨ ਤੋਂ ਬਾਅਦ ਰਿਕਾਰਡ 'ਚ ਕੋਈ ਗਲਤੀ ਨਹੀਂ ਪਾਈ ਗਈ ਹੈ। ਸੁਪਰੀਮ ਕੋਰਟ ਨਿਯਮ 2013 ਦੇ ਇਕ ਨਿਯਮ ਅਧੀਨ ਮੁੜ ਵਿਚਾਰ ਲਈ ਕੋਈ ਮਾਮਲਾ ਨਹੀਂ ਬਣਦਾ ਹੈ। ਇਸ ਲਈ ਮੁੜ ਵਿਚਾਰ ਪਟੀਸ਼ਨਾਂ ਨੂੰ ਖਾਰਜ ਕੀਤਾ ਜਾਂਦਾ ਹੈ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News