ਸੁਪਰੀਮ ਕੋਰਟ ਦਾ ਕੇਂਦਰ ਨੂੰ ਸਵਾਲ, ‘ਕੀ ਸਰਹੱਦਾਂ ’ਤੇ ਬੈਠੇ’ ਲੱਖਾਂ ਕਿਸਾਨ ਕੋਵਿਡ-19 ਤੋਂ ਸੁਰੱਖਿਅਤ ਹਨ’

01/08/2021 10:21:12 AM

ਨਵੀਂ ਦਿੱਲੀ: ਦਿੱਲੀ ਦੀਆਂ ਸੜਕਾਂ ’ਤੇ ਬੈਠੇ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਭਾਰੀ ਇਕੱਠ ’ਤੇ ਸੁਪਰੀਮ ਕੋਰਟ ਨੇ ਚਿੰਤਾ ਜਤਾਈ ਹੈ। ਸੁਪਰੀਮ ਕੋਰਟ ਨੇ ਕੇਂਦਰ ਨੂੰ ਸਵਾਲ ਕੀਤਾ ਕਿ ਕੀ ਕਿਸਾਨ ਕੋਵਿਡ-19 ਤੋਂ ਸੁਰੱਖਿਅਤ ਹਨ। ਚੀਫ਼ ਜਸਟਿਸ ਐੱਸ.ਏ. ਬੋਬੜੇ ਦੀ ਅਗਵਾਈ ਹੇਠਲੇ ਬੈਂਚ ਨੇ ਕਿਹਾ ਕਿ ਤਬਲੀਗੀ ਜਮਾਤ ਦੇ ਇਕੱਠ ਵਾਂਗ ਕਿਸਾਨਾਂ ਦੇ ਅੰਦੋਲਨ ’ਚ ਵੀ ਉਸ ਤਰ੍ਹਾਂ ਦੀ ਹੀ ਸਮੱਸਿਆ ਪੈਦਾ ਹੋ ਸਕਦੀ ਹੈ। ਇਥੇ ਹੀ ਸਭ ਕੁਝ ਖ਼ਤਮ ਨਹੀਂ ਹੋ ਗਿਆ ਹੈ। ਉਪਰਲੀ ਅਦਾਲਤ ਨੇ ਕੇਂਦਰ ਵੱਲੋਂ ਪੇਸ਼ ਹੋਏ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੂੰ ਪੁੱਛਿਆ ਕਿ ਕੀ ਅੰਦੋਲਨ ਕਰ ਰਹੇ ਕਿਸਾਨ ਕੋਵਿਡ-19 ਤੋਂ ਸੁਰੱਖਿਅਤ ਹਨ। ਇਸ ’ਤੇ ਉਨ੍ਹਾਂ ਨੇ ਜਵਾਬ ਦਿੱਤਾ ਬਿਲਕੁੱਲ ਨਹੀਂ। 

PunjabKesari
ਮਹਿਤਾ ਨੇ ਕਿਹਾ ਕਿ ਉਹ ਦੋ ਹਫ਼ਤਿਆਂ ਦੇ ਅੰਦਰ ਰਿਪੋਰਟ ਦਾਖ਼ਲ ਕਰਨ ਕਿ ਇਸ ਮਾਮਲੇ ’ਚ ਕੀ ਕੁਝ ਕੀਤਾ ਗਿਆ ਹੈ ਅਤੇ ਕੀ ਕੁਝ ਕਰਨ ਦੀ ਜ਼ਰੂਰਤ ਹੈ। ਵਕੀਲ ਸੁਪਿ੍ਰਯਾ ਪੰਡਿਤ ਵੱਲੋਂ ਦਾਖ਼ਲ ਅਰਜ਼ੀ ’ਚ ਦੋਸ਼ ਲਗਾਇਆ ਗਿਆ ਹੈ ਕਿ ਦਿੱਲੀ ਪੁਲਸ ਲੋਕਾਂ ਦੀ ਭੀੜ (ਇਕੱਠ) ਨੂੰ ਕੰਟਰੋਲ ਕਰਨ ’ਚ ਨਾਕਾਮ ਰਹੀ ਹੈ ਅਤੇ ਨਿਜ਼ਾਮੂਦੀਨ ਮਰਕਜ਼ ਦੇ ਮੁਖੀ ਮੌਲਾਨਾ ਸਾਦ ਨੂੰ ਹਾਲੇ ਤੱਕ ਗਿ੍ਰਫ਼ਤਾਰ ਨਹੀਂ ਕੀਤਾ ਜਾ ਸਕਿਆ। ਪਟੀਸ਼ਨਰ ਵੱਲੋਂ ਪੇਸ਼ ਹੋਏ ਵਕੀਲ ਓਮ ਪ੍ਰਕਾਸ਼ ਪਰਿਹਾਰ ਨੇ ਕਿਹਾ ਕਿ ਕੇਂਦਰ ਵੱਲੋਂ ਮੌਲਾਨਾ ਸਾਦ ਦੇ ਟਿਕਾਣੇ ਬਾਰੇ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ।

PunjabKesari

ਬੈਂਚ ਨੇ ਪਰਿਹਾਰ ਨੂੰ ਕਿਹਾ ਕਿ ਤੁਸੀਂ ਇਕ ਵਿਅਕਤੀ ਦੇ ਪਿੱਛੇ ਪਏ ਹੋ। ਅਸੀਂ ਕੋਰੋਨਾ ਵਾਇਰਸ ਦੇ ਮੁੱਦੇ ’ਤੇ ਗੱਲ ਕਰ ਰਹੇ ਹਾਂ। ਤੁਸੀਂ ਵਿਵਾਦ ਕਿਉਂ ਪੈਦਾ ਕਰਨਾ ਚਾਹੁੰਦੇ ਹੋ। ਅਸੀਂ ਚਾਹੁੰਦੇ ਹਾਂ ਕਿ ਕੋਵਿਡ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹੋਵੇ। ਉਪਲਰੀ ਅਦਾਲਤ ਨੇ ਇਸ ਮਾਮਲੇ ’ਚ ਰਸਮੀ ਨੋਟਿਸ ਜਾਰੀ ਕੀਤਾ ਜਿਸ ਮਗਰੋਂ ਮਹਿਤਾ ਨੇ ਕਿਹਾ ਕਿ ਉਹ ਰਿਪੋਰਟ ਦਾਖ਼ਲ ਕਰਨਗੇ। ਜ਼ਿਕਰਯੋਗ ਹੈ ਕਿ ਕੇਂਦਰ ਨੇ ਪਿਛਲੇ ਸਾਲ 5 ਜੂਨ ਨੂੰ ਸੁਪਰੀਮ ਕੋਰਟ ’ਚ ਦੱਸਿਆ ਸੀ ਕਿ ਤਾਲਾਬੰਦੀ ਦੌਰਾਨ ਆਨੰਦ ਵਿਹਾਰ ਬੱਸ ਟਰਮੀਨਲ ’ਤੇ ਲੋਕਾਂ ਦਾ ਹਜ਼ੂਮ ਜੁੜਨ ਅਤੇ ਤਬਲੀਗੀ ਜਮਾਤ ਦੇ ਸਮਾਗਮ ਦੀ ਜਾਂਚ ਦਿੱਲੀ ਪੁਲਸ ਵੱਲੋਂ ਰੋਜ਼ਾਨਾ ਆਧਾਰ ’ਤੇ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦੀ ਜ਼ਰੂਰਤ ਹੈ। 

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦੱਸੋ


Aarti dhillon

Content Editor

Related News