ਖਤਨੇ ਦੀ ਪ੍ਰਥਾ ''ਤੇ ਸੁਪਰੀਮ ਕੋਰਟ ਨੇ ਚੁੱਕੇ ਸਵਾਲ

Tuesday, Jul 31, 2018 - 03:07 AM (IST)

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਦਾਊਦੀ ਬੋਰਾ ਮੁਸਲਿਮ ਭਾਈਚਾਰੇ ਵਿਚ ਪ੍ਰਚੱਲਿਤ ਨਾਬਾਲਗ ਕੁੜੀਆਂ ਦਾ ਖਤਨਾ ਕੀਤੇ ਜਾਣ ਦੀ ਪ੍ਰਥਾ 'ਤੇ ਸਵਾਲ ਉਠਾਏ ਹਨ। ਸੋਮਵਾਰ ਨੂੰ ਖਤਨੇ ਦੇ ਵਿਰੁੱਧ ਦਾਖਲ ਪਟੀਸ਼ਨ 'ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਲੜਕੀਆਂ ਦਾ ਖਤਨਾ ਸਿਰਫ ਇਸ ਲਈ ਨਹੀਂ ਕੀਤਾ ਜਾ ਸਕਦਾ ਕਿ ਉਨ੍ਹਾਂ ਨੇ ਵਿਆਹ ਕਰਾਉਣਾ ਹੈ।
ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਔਰਤਾਂ ਦਾ ਜੀਵਨ ਸਿਰਫ ਵਿਆਹ ਅਤੇ ਪਤੀ ਲਈ ਨਹੀਂ ਹੁੰਦਾ। ਸੁਪਰੀਮ ਕੋਰਟ ਤੋਂ ਔਰਤਾਂ ਦਾ ਖਤਨਾ ਕੀਤੇ ਜਾਣ ਦੀ ਪ੍ਰਥਾ 'ਤੇ ਭਾਰਤ ਵਿਚ ਪੂਰੀ ਤਰ੍ਹਾਂ ਬੈਨ ਲਾਉਣ ਦੀ ਮੰਗ ਕੀਤੀ ਗਈ ਹੈ।
ਸੋਮਵਾਰ ਨੂੰ ਕੋਰਟ ਨੇ ਕਿਹਾ ਕਿ ਵਿਆਹ ਤੋਂ ਇਲਾਵਾ ਵੀ ਔਰਤਾਂ ਦੀ ਹੋਰ ਜ਼ਿੰਮੇਵਾਰੀ ਹੈ। ਇਸ ਤਰ੍ਹਾਂ ਦੀ ਪ੍ਰਥਾ ਮਹਿਲਾਵਾਂ ਦੀ ਨਿੱਜਤਾ ਦੇ ਅਧਿਕਾਰ ਦੀ ਉਲੰਘਣਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਹ ਨਾਜ਼ੁਕ ਮਾਮਲਾ ਹੈ ਅਤੇ ਸਿਹਤ ਲਈ ਵੀ ਖਤਰਨਾਕ ਹੋ ਸਕਦਾ ਹੈ।


Related News