ਰਾਹੁਲ ਗਾਂਧੀ ਦੀ ਵਾਇਨਾਡ ਸੀਟ ਤੋਂ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖਾਰਜ

11/02/2020 3:32:09 PM

ਨਵੀਂ ਦਿੱਲੀ- ਸੁਪਰੀਮ ਕੋਰਟ ਨੇ 2019 ਦੀਆਂ ਲੋਕ ਸਭਾ ਚੋਣਾਂ 'ਚ ਕੇਰਲ ਦੀ ਵਾਇਨਾਡ ਸੀਟ ਤੋਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੋਮਵਾਰ ਨੂੰ ਖਾਰਜ ਕਰ ਦਿੱਤੀ। ਚੀਫ ਜਸਟਿਸ ਐੱਸ.ਏ. ਬੋਬੜੇ, ਜੱਜ ਏ.ਐੱਸ. ਬੋਪੰਨਾ ਅਤੇ ਜੱਜ ਵੀ. ਰਾਮਾਸੁਬਮਣੀਅਨ ਦੀ ਬੈਂਚ ਨੇ ਪਹਿਲਾਂ ਤਾਂ ਇਸ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਸੀ, ਕਿਉਂਕਿ ਪਟੀਸ਼ਨਕਰਤਾ ਸਰਿਤਾ ਐੱਸ. ਨਾਇਰ ਵਲੋਂ ਕੋਈ ਪੇਸ਼ ਨਹੀਂ ਹੋਇਆ ਸੀ। ਬਾਅਦ 'ਚ ਵੀਡੀਓ ਕਾਨਫਰੰਸ ਦੇ ਮਾਧਿਅਮ ਨਾਲ ਸੁਣਵਾਈ ਦੌਰਾਨ ਬੈਂਚ ਨੇ ਕੇਰਲ ਹਾਈ ਕੋਰਟ ਦੇ ਆਦੇਸ਼ ਵਿਰੁੱਧ ਦਾਇਰ ਪਟੀਸ਼ਨ ਅਪੀਲ ਖਾਰਜ ਕਰ ਦਿੱਤੀ।

ਇਹ ਵੀ ਪੜ੍ਹੋ : ਵਿਆਹ ਵਾਲੇ ਘਰ ਪਏ ਕੀਰਨੇ, ਵਿਆਹ ਤੋਂ 15 ਦਿਨ ਪਹਿਲਾਂ SI ਨੇ ਖ਼ੁਦ ਨੂੰ ਮਾਰੀ ਗੋਲ਼ੀ

ਨਾਇਰ ਨੇ ਹਾਈ ਕੋਰਟ ਦੇ 31 ਅਕਤੂਬਰ 2019 ਦੇ ਉਸ ਆਦੇਸ਼ ਨੂੰ ਚੁਣੌਤੀ ਦਿੱਤੀ ਸੀ, ਜਿਸ 'ਚ ਵਾਇਨਾਡ ਅਤੇ ਏਨਾਰਕੁਲਮ ਸੰਸਦੀ ਸੀਟਾਂ 'ਤੇ ਚੋਣ ਵਿਰੁੱਧ ਦਾਇਰ ਪਟੀਸ਼ਨ ਖਾਰਜ ਕਰ ਦਿੱਤੀ ਗਈ ਸੀ। ਹਾਈ ਕੋਰਟ ਨੇ ਇਨ੍ਹਾਂ ਦੋਹਾਂ ਸੀਟਾਂ 'ਤੇ ਚੋਣ ਨੂੰ ਚੁਣੌਤੀ ਦੇਣ ਵਾਲੀ ਨਾਇਰ ਦੀ ਪਟੀਸ਼ਨ ਅਸਵੀਕਾਰ ਕਰ ਦਿੱਤੀ ਸੀ ਅਤੇ ਕਿਹਾ ਸੀ ਕਿ ਸੋਲਰ ਘਪਲੇ ਨਾਲ ਸੰਬੰਧਤ 2 ਅਪਰਾਧਕ ਮਾਮਲਿਆਂ 'ਚ ਉਸ ਦੀ ਦੋਸ਼ਸਿੱਧੀ ਮੁਅੱਤਲ ਨਹੀਂ ਕੀਤੀ ਗਈ ਸੀ, ਇਸ ਲਈ ਉਸ ਦੇ ਨਾਮਜ਼ਦਗੀ ਪੱਤਰ ਖਾਰਜ ਕੀਤੇ ਗਏ ਸਨ। ਰਾਹੁਲ ਗਾਂਧੀ 2019 ਦੀਆਂ ਲੋਕ ਸਭਾ ਚੋਣਾਂ 'ਚ ਕੇਰਲ ਦੀ ਵਾਇਨਾਡ ਸੀਟ 'ਤੇ 431,770 ਵੋਟਾਂ ਨਾਲ ਜਿੱਤੇ ਸਨ। ਉਨ੍ਹਾਂ ਨੇ ਆਪਣੇ ਨਜ਼ਦੀਕੀ ਉਮੀਦਵਾਰ ਕਮਿਊਨਿਸਟ ਪਾਰਟੀ ਦੇ ਪੀ.ਪੀ. ਸੁਨੀਰ ਨੂੰ ਹਰਾਇਆ ਸੀ।

ਇਹ ਵੀ ਪੜ੍ਹੋ : 'ਬਾਬਾ ਕਾ ਢਾਬਾ' ਨੂੰ ਮਸ਼ਹੂਰ ਕਰਨ ਵਾਲੇ ਨੌਜਵਾਨ ਵਿਰੁੱਧ ਮਾਲਕ ਪੁੱਜਾ ਥਾਣੇ, ਜਾਣੋ ਕੀ ਹੈ ਵਜ੍ਹਾ


DIsha

Content Editor

Related News