''ਡਰਾਮਾ ਕਰਨ 'ਚ ਮਾਹਿਰ, ਪਰ ਫ਼ਿਰ ਵੀ..!'', ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਨੇ ਦਿੱਤਾ 'ਆਖ਼ਰੀ ਮੌਕਾ'

Wednesday, Sep 16, 2026 - 10:15 AM (IST)

''ਡਰਾਮਾ ਕਰਨ 'ਚ ਮਾਹਿਰ, ਪਰ ਫ਼ਿਰ ਵੀ..!'', ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਨੇ ਦਿੱਤਾ 'ਆਖ਼ਰੀ ਮੌਕਾ'

ਨਵੀਂ ਦਿੱਲੀ (ਏਜੰਸੀ)- ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਅਦਾਕਾਰ ਰਾਜਪਾਲ ਯਾਦਵ ਨੂੰ ਇਕ ਨਿੱਜੀ ਕੰਪਨੀ ਦਾ ਬਕਾਇਆ ਪੈਸਾ ਮੋੜਨ ਲਈ ਠੋਸ ਪ੍ਰਸਤਾਵ ਨਾਲ ਆਉਣ ਲਈ 2 ਹਫ਼ਤਿਆਂ ਦਾ ਆਖ਼ਰੀ ਮੌਕਾ ਦਿੱਤਾ ਅਤੇ ਉਨ੍ਹਾਂ ਨੂੰ ਅਦਾਲਤ ਦੀ ਰਜਿਸਟਰੀ ਵਿਚ 2 ਕਰੋੜ ਰੁਪਏ ਜਮ੍ਹਾ ਕਰਵਾਉਣ ਦਾ ਹੁਕਮ ਦਿੱਤਾ। ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ 2010 ਵਿਚ ਇਕ ਫ਼ਿਲਮ ਲਈ ਦਿੱਤੀ ਗਈ 5 ਕਰੋੜ ਰੁਪਏ ਦੀ ਆਰਥਿਕ ਮਦਦ ਦੇ ਨਿਪਟਾਰੇ ਵਜੋਂ, 2013 ਵਿਚ ਰਾਜਪਾਲ ਨੇ 1.05 ਕਰੋੜ ਰੁਪਏ ਦੇ 7 ਚੈੱਕ ਦਿੱਤੇ ਸਨ। ਕੰਪਨੀ ਦਾ ਦੋਸ਼ ਹੈ ਕਿ ਇਹ ਚੈੱਕ ਬਾਊਂਸ ਹੋ ਗਏ।

ਸ਼ਿਕਾਇਤਕਰਤਾ ਅਨੁਸਾਰ, 2012 ਵਿਚ ਦੋਵਾਂ ਧਿਰਾਂ ਵਿਚਾਲੇ ਹੋਏ ਇਕ ਸਮਝੌਤੇ ਤਹਿਤ ਰਾਜਪਾਲ, ਉਨ੍ਹਾਂ ਦੀ ਪਤਨੀ ਅਤੇ ਉਨ੍ਹਾਂ ਦੀ ਕੰਪਨੀ ਵਿਆਜ ਸਮੇਤ ਲੱਗਭਗ 11 ਕਰੋੜ ਰੁਪਏ ਮੋੜਨ ਲਈ ਸਹਿਮਤ ਹੋਏ ਸਨ। ਚੀਫ ਜਸਟਿਸ ਸੂਰਿਆਕਾਂਤ, ਜਸਟਿਸ ਜੋਏਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਨੇ ਕਿਹਾ ਕਿ ਉਹ (ਰਾਜਪਾਲ) ਡਰਾਮਾ ਕਰਨ ਵਿਚ ਮਾਹਰ ਹਨ ਪਰ ਇਹ ਅਦਾਲਤ ਹੈ। ਅਦਾਲਤ ਦੇ ਪਹਿਲਾਂ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਗਈ ਹੈ। ਅਦਾਲਤ ਨੇ ਅੱਗੇ ਕਿਹਾ ਕਿ ਰਾਜਪਾਲ ਯਾਦਵ ਦਾ ਵਿਵਹਾਰ ਭਰੋਸਾ ਨਹੀਂ ਜਗਾਉਂਦਾ, ਫਿਰ ਵੀ ਉਨ੍ਹਾਂ ਨੂੰ ਇਕ ਆਖ਼ਰੀ ਮੌਕਾ ਦਿੱਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News